'ਆਪ' ਵਿਚ ਸ਼ਾਮਲ ਹੋ ਸਕਦੇ ਹਨ ਭਾਰਤੀ ਕਿ੍ਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ
Published : May 23, 2022, 7:06 am IST
Updated : May 23, 2022, 7:06 am IST
SHARE ARTICLE
image
image

'ਆਪ' ਵਿਚ ਸ਼ਾਮਲ ਹੋ ਸਕਦੇ ਹਨ ਭਾਰਤੀ ਕਿ੍ਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ


29 ਮਈ ਨੂੰ  ਕੁਰੂਕਸ਼ੇਤਰ ਵਿਖੇ ਹੋ ਸਕਦੇ ਹਨ ਪਾਰਟੀ 'ਚ ਸ਼ਾਮਲ

ਨਵੀਂ ਦਿੱਲੀ, 22 ਮਈ : ਭਾਰਤੀ ਕਿ੍ਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ | ਕਿਆਸ ਲਗਾਏ ਜਾ ਰਹੇ ਹਨ ਕਿ ਕਪਿਲ ਦੇਵ 29 ਮਈ ਨੂੰ  ਕੁਰੂਕਸ਼ੇਤਰ 'ਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ 'ਚ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ | ਇਸ ਰੈਲੀ ਵਿਚ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜਣਗੇ | ਜੇਕਰ ਕਪਿਲ ਦੇਵ 'ਆਪ' ਵਿਚ ਸ਼ਾਮਲ ਹੁੰਦੇ ਹਨ ਤਾਂ ਕੇਜਰੀਵਾਲ ਦੀ ਪਾਰਟੀ ਨੂੰ  ਹਰਿਆਣਾ 'ਚ ਵੱਡਾ ਚਿਹਰਾ ਮਿਲੇਗਾ | ਹਰਿਆਣਾ 'ਚ 2024 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਰਿਕਾਰਡ ਤੋੜ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਧਿਆਨ ਹਰਿਆਣਾ 'ਤੇ ਹੈ | ਅਰਵਿੰਦ ਕੇਜਰੀਵਾਲ ਖ਼ੁਦ ਹਰਿਆਣਾ ਦੀ ਸਿਵਾਨੀ ਮੰਡੀ ਦੇ ਰਹਿਣ ਵਾਲੇ ਹਨ |
ਜ਼ਿਕਰਯੋਗ ਹੈ ਕਿ ਕਪਿਲ ਦੇਵ ਦਾ ਜਨਮ ਚੰਡੀਗੜ੍ਹ ਵਿਚ ਹੋਇਆ ਸੀ | ਉਨ੍ਹਾਂ ਨੇ ਚੰਡੀਗੜ੍ਹ ਡੀਏਵੀ ਸਕੂਲ ਤੋਂ ਪੜ੍ਹਾਈ ਕੀਤੀ ਪਰ ਉਹ ਹਰਿਆਣਾ ਟੀਮ ਲਈ ਕਿ੍ਕਟ ਖੇਡਦੇ ਸਨ | ਕਪਿਲ ਦੇਵ  ਨੇ ਰਣਜੀ ਟਰਾਫ਼ੀ ਵਿਚ ਹਰਿਆਣਾ ਲਈ ਕਈ ਸ਼ਾਨਦਾਰ ਪਾਰੀਆਂ ਖੇਡੀਆਂ | ਆਮ ਆਦਮੀ ਪਾਰਟੀ 2024 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਚਕੂਲਾ ਵਿਧਾਨ ਸਭਾ ਸੀਟ ਤੋਂ ਕਪਿਲ ਦੇਵ ਨੂੰ  ਟਿਕਟ ਦੇ ਸਕਦੀ ਹੈ |
ਹਰਿਆਣਾ ਵਿਚ ਖਿਡਾਰੀਆਂ ਨੂੰ  ਲੈ ਕੇ ਆਮ ਲੋਕਾਂ ਵਿਚ ਹੀ ਨਹੀਂ ਸਗੋਂ ਸਿਆਸੀ ਪਾਰਟੀਆਂ ਵਿਚ ਵੀ ਕਾਫੀ ਦਿਲਚਸਪੀ ਹੈ | ਹਰਿਆਣਾ ਦੀ ਮੌਜੂਦਾ ਭਾਜਪਾ-ਜੇਜੇਪੀ ਸਰਕਾਰ ਵਿਚ ਹਾਕੀ ਦੇ ਮਹਾਨ ਖਿਡਾਰੀ ਸੰਦੀਪ ਸਿੰਘ ਖੇਡ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਨ | ਦੰਗਲ ਗਰਲ ਦੇ ਨਾਂ ਨਾਲ ਮਸ਼ਹੂਰ ਅੰਤਰਰਾਸ਼ਟਰੀ ਪਹਿਲਵਾਨ ਬਬੀਤਾ ਫੋਗਾਟ ਅਤੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਯੋਗੇਸ਼ਵਰ ਦੱਤ ਵੀ ਭਾਜਪਾ ਨਾਲ ਜੁੜੇ ਹੋਏ ਹਨ | ਅਜਿਹੇ 'ਚ ਆਮ ਆਦਮੀ ਪਾਰਟੀ ਕਪਿਲ ਦੇਵ ਨੂੰ  ਪਾਰਟੀ ਵਿਚ ਸ਼ਾਮਲ ਕਰ ਕੇ ਖਿਡਾਰੀਆਂ
ਨੂੰ ਅਪਣੇ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕਰ ਸਕਦੀ ਹੈ |
ਹੁਣ ਤਕ ਹਰਿਆਣਾ ਤੋਂ ਕੋਈ ਵੀ ਮਸ਼ਹੂਰ ਖਿਡਾਰੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਨਹੀਂ ਹੋਇਆ ਹੈ | ਇਹ ਵੱਖਰੀ ਗੱਲ ਹੈ ਕਿ ਕਪਿਲ ਦੇਵ ਤੋਂ ਇਲਾਵਾ ਓਲੰਪਿਕ ਤਮਗ਼ਾ ਜੇਤੂ ਮੁੱਕੇਬਾਜ਼ ਵਿਜੇਂਦਰ ਸਿੰਘ ਵੀ ਅਰਵਿੰਦ ਕੇਜਰੀਵਾਲ ਨੂੰ  ਮਿਲ ਚੁਕੇ ਹਨ | ਦੂਜੇ ਪਾਸੇ 'ਆਪ' ਨੇ ਸਾਬਕਾ ਕਿ੍ਕਟਰ ਹਰਭਜਨ ਸਿੰਘ ਨੂੰ  ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਹੈ |     (ਏਜੰਸੀ)

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement