
ਲਾਲਜੀਤ ਭੁੱਲਰ ਨੇ ਕਿਹਾ ਕਿ ਭਵਿੱਖ ਵਿਚ ਜੋ ਵੀ ਅਜਿਹੀ ਗਲਤ ਖ਼ਬਰ ਫੈਲਾਏਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਪੰਜਾਬ ਵਿਚ ਔਰਤਾਂ ਲਈ ਮੁਫਤ ਸਰਕਾਰੀ ਬੱਸ ਸਫਰ ਸਹੂਲਤ ਬੰਦ ਕਰਨ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਸਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹਨਾਂ ਅਫ਼ਵਾਹਾਂ ਨੂੰ ਖਾਰਜ ਕੀਤਾ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ ਜਦਕਿ ਸਰਕਾਰ ਵਲੋਂ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਲਾਲਜੀਤ ਭੁੱਲਰ ਨੇ ਕਿਹਾ ਕਿ ਭਵਿੱਖ ਵਿਚ ਜੋ ਵੀ ਅਜਿਹੀ ਗਲਤ ਖ਼ਬਰ ਫੈਲਾਏਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।