ਮੁੱਖ ਮੰਤਰੀ ਦੇ ਹੁਕਮਾਂ 'ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿਥਿਆ
Published : May 23, 2022, 7:11 am IST
Updated : May 23, 2022, 7:11 am IST
SHARE ARTICLE
image
image

ਮੁੱਖ ਮੰਤਰੀ ਦੇ ਹੁਕਮਾਂ 'ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿਥਿਆ

ਕਿਸਾਨਾਂ ਨੂੰ  ਪ੍ਰੇਰਿਤ ਕਰਨ ਅਤੇ ਸੇਧ ਦੇਣ ਲਈ 3000 ਅਧਿਕਾਰੀਆਂ ਨੂੰ  ਤਾਇਨਾਤ ਕੀਤਾ


ਚੰਡੀਗੜ੍ਹ, 22 ਮਈ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁਗਣਾ ਕਰਦੇ ਹੋਏ 30 ਲੱਖ ਏਕੜ (12 ਲੱਖ ਹੈਕਟੇਅਰ) ਰਕਬਾ ਇਸ ਤਕਨੀਕ ਹੇਠ ਲਿਆਉਣ ਦਾ ਟੀਚਾ ਮਿਥਿਆ ਹੈ | ਇਸ ਕਦਮ ਦਾ ਉਦੇਸ਼ ਨਵੀਨਤਮ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਣ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਨੂੰ  ਬਚਾਉਣਾ ਹੈ |
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭਗਵੰਤ ਮਾਨ, ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਵਿਭਾਗ ਨੂੰ  ਹਦਾਇਤ ਕੀਤੀ ਕਿ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਲਗਭਗ 12 ਲੱਖ ਹੈਕਟੇਅਰ ਰਕਬੇ ਨੂੰ  ਇਸ ਤਕਨੀਕ ਅਧੀਨ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਣ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ | ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖ਼ਰਚੇ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ | ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ 5-10 ਫ਼ੀ ਸਦੀ ਵਾਧਾ ਹੋਵੇਗਾ | ਕਿਸਾਨਾਂ ਨੂੰ  ਡੀ.ਐਸ.ਆਰ. ਰਾਹੀਂ ਝੋਨਾ ਬੀਜਣ ਲਈ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਨਵੀਨਤਮ ਤਕਨੀਕ ਨੂੰ  ਅਪਣਾਉਣ ਵਾਲੇ ਕਿਸਾਨਾਂ ਨੂੰ  ਉਤਸ਼ਾਹ ਵਜੋਂ 1500 ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ | ਪਾਣੀ ਦੀ ਘੱਟ ਖਪਤ ਅਤੇ ਘੱਟ ਖ਼ਰਚੇ ਵਾਲੀ ਇਸ ਤਕਨੀਕ ਨੂੰ  ਉਤਸ਼ਾਹਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ |
ਜ਼ਿਕਰਯੋਗ ਹੈ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬਾ ਭਰ ਦੇ ਕਿਸਾਨ ਬਾਸਮਤੀ ਸਮੇਤ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿਚ ਝੋਨਾ ਲਾਉਣਗੇ | ਅੰਕੜਿਆਂ ਅਨੁਸਾਰ ਪਿਛਲੇ ਸਾਲ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿਚ ਡੀ.ਐਸ.ਆਰ. ਰਾਹੀਂ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਅਤੇ ਇਸ ਸਾਲ 30 ਲੱਖ ਏਕੜ ਦਾ ਟੀਚਾ ਮਿਥਿਆ ਗਿਆ ਹੈ | ਇਸ ਉਦੇਸ਼ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ  ਇਸ ਵਾਤਾਵਰਣ ਪੱਖੀ ਤਕਨੀਕ ਨੂੰ  ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ, ਬਾਗ਼ਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਲਗਭਗ 3000 ਅਧਿਕਾਰੀਆਂ/ਕਰਮਚਾਰੀਆਂ ਨੂੰ  ਤਾਇਨਾਤ ਕੀਤਾ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ  ਡੀ.ਐਸ.ਆਰ. ਤਕਨੀਕ ਬਾਰੇ ਇਕ ਦਿਨ ਦੀ ਵਿਸ਼ੇਸ਼ ਸਿਖਲਾਈ ਵੀ ਦਿਤੀ ਗਈ ਹੈ | ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵਲੋਂ 5-7 ਪਿੰਡਾਂ ਦੇ ਕਲੱਸਟਰ ਬਣਾ ਕੇ ਪਿੰਡ ਪਧਰੀ ਸਿਖਲਾਈ ਕੈਂਪ ਵੀ ਲਗਾਏ ਜਾ ਰਹੇ ਹਨ |

 

SHARE ARTICLE

ਏਜੰਸੀ

Advertisement

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM
Advertisement