ਪਾਕਿਸਤਾਨ: ਬਿਲਾਵਲ ਨੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਕੀਤੀ ਮੁਲਾਕਾਤ
Published : May 23, 2022, 12:00 am IST
Updated : May 23, 2022, 12:00 am IST
SHARE ARTICLE
image
image

ਪਾਕਿਸਤਾਨ: ਬਿਲਾਵਲ ਨੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਕੀਤੀ ਮੁਲਾਕਾਤ

ਇਸਲਾਮਾਬਾਦ, 22 ਮਈ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਨੇ ਐਤਵਾਰ ਨੂੰ ਚੀਨ ਦੀ ਅਪਣੀ ਪਹਿਲੀ ਦੁਵੱਲੀ ਯਾਤਰਾ ਦੌਰਾਨ ਗੁਆਂਗਜ਼ੂ ਵਿਚ ਚੀਨੀ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ। ਬਿਲਾਵਲ ਨੇ ਵਿਦੇਸ਼ ਰਾਜ ਮੰਤਰੀ ਹਿਨਾ ਰੱਬਾਨੀ ਖਾਰ ਨਾਲ ਅਪਣੇ ਚੀਨੀ ਹਮਰੁਤਬਾ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਬਿਲਾਵਲ ਦੀ ਚੀਨ ਦੀ ਯਾਤਰਾ ਚੀਨ ਨਾਲ ਪਾਕਿਸਤਾਨ ਦੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 71ਵੀਂ ਵਰ੍ਹੇਗੰਢ ਨਾਲ ਮੇਲ ਖਾਂਦੀ ਹੈ ਅਤੇ ਪਾਕਿਸਤਾਨ ਵਿਚ ਗਠਜੋੜ ਸਰਕਾਰ ਦੀ ਸਥਾਪਨਾ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਪਹਿਲੀ ਉੱਚ ਪਧਰੀ ਗੱਲਬਾਤ ਹੈ। 
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦੋਵੇਂ ਨੇਤਾ ਵਿਆਪਕ ਸਲਾਹ-ਮਸ਼ਵਰੇ ਕਰਨਗੇ, ਜਿਸ ਦੌਰਾਨ ਪਾਕਿਸਤਾਨ ਅਤੇ ਚੀਨ ਦਰਮਿਆਨ ਮਜ਼ਬੂਤ ਵਪਾਰ ਅਤੇ ਆਰਥਿਕ ਸਹਿਯੋਗ ’ਤੇ ਵਿਸ਼ੇਸ਼ ਧਿਆਨ ਦੇ ਕੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਜਾਵੇਗੀ। ਦੋਹਾਂ ਪੱਖਾਂ ਦਰਮਿਆਨ ਪ੍ਰਮੁੱਖ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਵਿਚਾਰਾਂ ਦਾ ਵਿਆਪਕ ਆਦਾਨ-ਪ੍ਰਦਾਨ ਵੀ ਹੋਵੇਗਾ। (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement