ਪੰਜਾਬ ਜੇਲ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇਕੋ ਬੈਰਕ 'ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਰੱਦ
Published : May 23, 2022, 7:10 am IST
Updated : May 23, 2022, 7:10 am IST
SHARE ARTICLE
image
image

ਪੰਜਾਬ ਜੇਲ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇਕੋ ਬੈਰਕ 'ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਰੱਦ

 

ਚੰਡੀਗੜ੍ਹ, 22 ਮਈ (ਭੁੱਲਰ): ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ 'ਚ ਜੇਲ ਵਿਭਾਗ 'ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ  ਸਿਰੇ ਤੋਂ ਨਕਾਰ ਦਿਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਜੇਲ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ¢
ਜ਼ਿਕਰਯੋਗ ਹੈ ਕਿ ਕੱੁਝ ਗ਼ੈਰ-ਪ੍ਰਮਾਣਤ ਖ਼ਬਰਾਂ ਰਾਹੀਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ  ਕੱੁਝ ਸਮੇਂ ਲਈ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਇਕ ਬੈਰਕ ਵਿਚ ਰਖਿਆ ਗਿਆ ਸੀ, ਜਿਸ ਵਿਰੁਧ ਕਈ ਮੁਕੱਦਮੇ ਦਰਜ ਹਨ¢ ਬੁਲਾਰੇ ਨੇ ਸਪੱਸ਼ਟ ਤÏਰ 'ਤੇ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਤੇ ਰਿਪੋਰਟਾਂ ਸੱਚ ਤੋਂ ਸੱਖਣੀਆਂ ਅਤੇ ਬੇਬੁਨਿਆਦ, ਝੂਠੀਆਂ, ਅਤੇ ਅਪਮਾਨਜਨਕ ਹਨ¢ ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਵਖਰੀ ਬੈਰਕ ਵਿਚ ਬੰਦ ਹੈ ਅਤੇ ਜੇਲ ਵਿਚ ਦਾਖ਼ਲ ਹੋਣ ਤੋਂ ਬਾਅਦ ਉਸ ਨੇ ਕਦੇ ਵੀ ਨਵਜੋਤ ਸਿੱਧੂ ਨਾਲ ਕੋਈ ਵੀ ਬੈਰਕ ਸਾਂਝੀ ਨਹੀਂ ਕੀਤੀ¢ ਉਨ੍ਹਾਂ ਕਿਹਾ ਕਿ ਸਿੱਧੂ ਉਸ ਬੈਰਕ ਵਿਚ ਬੰਦ ਹਨ, ਜਿਥੇ ਕੁੱਝ ਹੋਰ ਕੈਦੀ ਵੀ ਬੰਦ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਕੈਦੀਆਂ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਪੜਤਾਲ ਕਰਨ ਪਿੱਛੋਂ ਹੀ ਸਿੱਧੂ ਨੂੰ  ਇਨ੍ਹਾਂ ਨਾਲ ਰਖਿਆ ਗਿਆ ਹੈ¢

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement