ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਨੇ ਕੀਤਾ ਜਥੇਦਾਰ ਹਰਪ੍ਰੀਤ ਸਿੰਘ ਨੂੰ ਸਵਾਲ 
Published : May 23, 2022, 4:02 pm IST
Updated : May 23, 2022, 4:02 pm IST
SHARE ARTICLE
Raja Waring questions Jathedar Harpreet Singh
Raja Waring questions Jathedar Harpreet Singh

'ਅਜਿਹੀ ਮੰਗ ਭਾਈਚਾਰੇ ਲਈ ਖਾਸ ਖ਼ਤਰੇ ਦੀ ਚਿੰਤਾ ਪੈਦਾ ਕਰਦੀ ਹੈ'

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਜਾਰੀ ਸੰਦੇਸ਼ ਵਿਚ ਕਿਹਾ ਹੈ ਕਿ ਹਰ ਸਿੱਖ ਨੂੰ ਆਧੁਨਿਕ ਲਾਇਸੈਂਸੀ ਹਥਿਆਰ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਹ ਗੱਲ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ-ਪੀਰੀ ਦੇ ਮੋਢੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ 'ਤੇ ਲਾਈਵ ਹੋ ਕੇ ਕਹੀ ਹੈ।

Raja Warring Raja Warring

ਇਸ ਤੋਂ ਬਾਅਦ ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਅਜਿਹਾ ਬਿਆਨ ਦੇਣ ਦਾ ਕਾਰਨ ਵੀ ਪੁੱਛਿਆ ਜਾ ਰਿਹਾ ਹੈ। ਇਸ ਦੇ ਚਲਦੇ ਹੀ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਵਾਲ ਕਿਹਾ ਹੈ।

tweettweet

ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਦੱਸਣ ਕਿ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਦੀ ਲੋੜ ਕਿਉਂ ਹੈ? ਰਾਜਾ ਵੜਿੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਸਿੱਖ ਭਾਈਚਾਰੇ 'ਚ ਰੁਤਬਾ ਬਹੁਤ ਉਚਾ ਹੈ ਅਤੇ ਉਨ੍ਹਾਂ ਵਲੋਂ ਆਧੁਨਿਕ ਹਥਿਆਰਾਂ ਲਈ ਕੀਤੀ ਗਈ ਮੰਗ ਭਾਈਚਾਰੇ ਲਈ ਕਿਸੇ ਖਾਸ ਖ਼ਤਰੇ ਬਾਰੇ ਚਿੰਤਾ ਪੈਦਾ ਕਰਦੀ ਹੈ।

 Akal Takht Jathedar's Appeal: Every Sikh Licensee Should Have Modern WeaponsAkal Takht Jathedar's Appeal: Every Sikh Licensee Should Have Modern Weapons

ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਦਿਤਾ ਸੀ ਕਿ ਸਿੱਖਾਂ ਨੂੰ ਨਵੀਨਤਮ ਗਤਕਾ, ਤਲਵਾਰਬਾਜ਼ੀ, ਤੀਰਅੰਦਾਜ਼ੀ ਆਦਿ ਦਾ ਅਭਿਆਸ ਕਰਨ ਦੇ ਨਾਲ-ਨਾਲ ਗੁਰੂਆਂ ਦਾ ਨਾਮ ਜਪਣਾ ਚਾਹੀਦਾ ਹੈ।  ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿਉਂਕਿ ਅੱਗੇ ਜੋ ਸਮਾਂ ਆ ਰਿਹਾ ਹੈ ਉਸ ਦੇ ਮੱਦੇਨਜ਼ਰ ਸਿੱਖਾਂ ਨੂੰ ਹਥਿਆਰ ਰੱਖਣੇ ਚਾਹੀਦੇ ਹਨ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement