ਬੀਤੀ ਰਾਤ ਆਏ ਤੂਫਾਨ ਦਾ ਕਹਿਰ, ਜਲੰਧਰ 'ਚ ਕੰਧ ਡਿਗਣ ਕਾਰਨ ਨਨਾਣ-ਭਰਜਾਈ ਦੀ ਗਈ ਜਾਨ
Published : May 23, 2022, 1:29 pm IST
Updated : May 23, 2022, 1:29 pm IST
SHARE ARTICLE
The collapsed wall of the house
The collapsed wall of the house

ਤਿੰਨ ਲੋਕ ਗੰਭੀਰ ਰੂਪ ਵਿਚ ਹੋਏ ਜ਼ਖਮੀ

 

ਜਲੰਧਰ : ਜਲੰਧਰ ਛਾਉਣੀ ਥਾਣਾ ਸਦਰ ਅਧੀਨ ਆਉਂਦੇ ਪਿੰਡ ਧੀਣਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਦੇਰ ਰਾਤ ਆਏ ਤੂਫਾਨ ਕਾਰਨ ਇਕ ਘਰ ਦੀ ਉਸਾਰੀ ਅਧੀਨ ਦੀਵਾਰ ਗੁਆਂਢ 'ਚ ਵਿਹੜੇ ਵਿਚ  (The collapsed wall of the house) ਸੌਂ ਰਹੇ ਪਰਿਵਾਰਕ ਮੈਂਬਰਾਂ 'ਤੇ ਡਿੱਗ ਗਈ, ਜਿਸ ਦੌਰਾਨ ਮੌਕੇ 'ਤੇ ਭਰਜਾਈ ਅਤੇ ਨਨਾਣ ਦੀ ਮੌਤ (The collapsed wall of the house) ਹੋ ਗਈ ਤੇ ਨਾਲ ਸੌਂ ਰਹੇ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ |

PHOTOThe collapsed wall of the house

ਮੌਕੇ 'ਤੇ ਪੁੱਜੀ ਥਾਣਾ ਸਦਰ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਸਦਰ ਅਜਾਇਬ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵੰਦਨਾ ਤੇ ਮਨਪ੍ਰੀਤ ਕੌਰ ਵਜੋਂ ਹੋਈ ਹੈ। ਇਸ ਹਾਦਸੇ ਦੌਰਾਨ ਰਾਜ ਕੁਮਾਰ ਅਤੇ ਉਸ ਦਾ ਪੁੱਤਰ ਮੋਹਿਤ ਗੰਭੀਰ (The collapsed wall of the house) ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ।

DeathDeath

 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਧੀਣਾ ਵਿਖੇ ਬੀਤੇ ਦਿਨ ਹੀ ਤਿੰਨ ਮੰਜ਼ਿਲਾ ਬਣ ਰਹੀ ਨਵੀਂ ਇਮਾਰਤ ਦੀ ਕੰਧ ਬਣਾਈ ਗਈ ਸੀ ਤੇ ਨਾਲ ਵਾਲੇ ਘਰ ਦੀ ਛੱਤ ਤੇ ਇਹ ਸਾਰਾ ਪਰਿਵਾਰ ਸੁੱਤਾ ਪਿਆ ਸੀ ਰਾਤ ਇਕ ਵਜੇ ਦੇ ਕਰੀਬ ਨਵੀਂ ਬਣੀ (The collapsed wall of the house) ਇਮਾਰਤ ਦੀ ਤੀਸਰੀ ਮੰਜ਼ਿਲ ਵਾਲੀ ਕੰਧ ਸੁੱਤੇ ਪਏ ਪਰਿਵਾਰ ਤੇ ਡਿੱਗ ਗਈ। ਦੋਵੇਂ ਔਰਤਾਂ ਦੀ ਮੌਕੇ ਤੇ ਮੌਤ ਹੋ ਗਈ। ਗੰਭੀਰ ਜ਼ਖ਼ਮੀ ਹੋਏ ਰਾਜ ਕੁਮਾਰ ਅਤੇ ਮੋਹਿਤ ਨੂੰ ਹਸਪਤਾਲ ਲਿਜਾਇਆ ਗਿਆ ਹੈ। ਥਾਣਾ ਮੁਖੀ ਅਜਾਇਬ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement