ਗ਼ੈਰ-ਕਾਨੂੰਨੀ ਮੁਆਵਜ਼ਾ ਲੈਣ ਦਾ ਮਾਮਲਾ: ਕਰੋੜਾਂ ਰੁਪਏ ਦਾ ਗ਼ਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਵਲੋਂ ਗ੍ਰਿਫਤਾਰ
Published : May 23, 2023, 7:15 pm IST
Updated : May 23, 2023, 7:15 pm IST
SHARE ARTICLE
Image: For representation purpose only
Image: For representation purpose only

ਹੁਣ ਤਕ ਘੁਟਾਲੇ 'ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਚ ਅਮਰੂਦਾਂ ਦੇ ਦਰੱਖਤ ਲਗਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ, ਜਿਨ੍ਹਾਂ ਵਿਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿਚ ਸਰਕਾਰ ਵਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਗੈਰ-ਕਾਨੂੰਨੀ ਤਰੀਕਿਆਂ ਨਾਲ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਸੀ। ਹੁਣ ਤੱਕ ਇਸ ਘੁਟਾਲੇ ਵਿਚ ਸ਼ਾਮਲ ਕੁੱਲ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: WhatsApp ਦਾ ਨਵਾਂ ਫੀਚਰ: Message ਭੇਜਣ ਤੋਂ ਬਾਅਦ ਉਸ ਨੂੰ 15 ਮਿੰਟ ਤਕ ਕਰ ਸਕੋਗੇ Edit 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਮੁਲਜ਼ਮ ਪੀਡੀ ਗੁਪਤਾ ਦੀ ਪਤਨੀ ਸੁਨੀਤਾ ਗੁਪਤਾ, ਉਸਦਾ ਪੁੱਤਰ ਗੌਰਵ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ, ਸਮੇਤ ਪਿੰਡ ਬਾਕਰਪੁਰ ਦੇ ਵਸਨੀਕ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੁਖਰਾਜ ਕੌਰ ਤੋਂ ਇਲਾਵਾ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਸ਼ਾਮਲ ਹਨ।

ਇਹ ਵੀ ਪੜ੍ਹੋ: ਲਤੀਫਪੁਰਾ ਪੀੜਤਾਂ ਨੂੰ ਫਲੈਟ ਜਾਂ ਪਲਾਟ ਮੁਹੱਈਆ ਕਰਵਾਏਗੀ ਜਲੰਧਰ ਇੰਪਰੂਵਮੈਂਟ ਟਰੱਸਟ

ਉਨ੍ਹਾਂ ਅੱਗੇ ਦਸਿਆ ਕਿ ਉਕਤ ਗੈਰ-ਕਾਨੂੰਨੀ ਮੁਆਵਜ਼ਾ ਘੁਟਾਲੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ, ਗਮਾਡਾ, ਸਬ-ਰਜਿਸਟਰਾਰ ਮੋਹਾਲੀ, ਬਾਗਬਾਨੀ ਵਿਭਾਗ ਆਦਿ ਤੋਂ ਬਹੁਤ ਸਾਰੇ ਦਸਤਾਵੇਜ਼ੀ ਰਿਕਾਰਡ ਪ੍ਰਾਪਤ ਕੀਤੇ ਹਨ ਅਤੇ ਕਥਿਤ ਲਾਭਪਾਤਰੀਆਂ ਦੀਆਂ ਕਾਰਵਾਈਆਂ ਅਤੇ ਉਨਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ ਹੈ ਜਿਸ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਲਾਭਪਾਤਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਕੁਝ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਖੁਦ ਨੂੰ ਗਲਤ ਫਾਇਦਾ ਪਹੁੰਚਾਇਆ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਿੱਟੇ ਵਜੋਂ, ਇਸ ਮੁਕੱਦਮੇ ਵਿਚ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਉਪਰੰਤ ਮੰਗਲਵਾਰ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਲਈ ਕਿਸੇ ਇਕ ਚੈਨਲ ਦੀ ਅਜਾਰੇਦਾਰੀ ਨਹੀਂ ਹੋਣੀ ਚਾਹੀਦੀ : ਸਿਮਰਨਜੀਤ ਮਾਨ

ਬੁਲਾਰੇ ਨੇ ਅੱਗੇ ਦਸਿਆ ਕਿ ਪੜਤਾਲ ਦੌਰਾਨ ਇਹ ਵੀ ਦੇਖਿਆ ਗਿਆ ਕਿ ਪੀ.ਡੀ.ਗੁਪਤਾ, ਉਸ ਦੀ ਪਤਨੀ ਸੁਨੀਤਾ ਗੁਪਤਾ ਅਤੇ ਉਨ੍ਹਾਂ ਦੇ ਦੋਵੇਂ ਪੁੱਤਰਾਂ ਗੌਰਵ ਕਾਂਸਲ ਅਤੇ ਅਭਿਸ਼ੇਕ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ ਨੇ ਸਾਲ 2018 ਵਿਚ ਬਾਕਰਪੁਰ ਪਿੰਡ ਵਿਚ ਇਕ ਏਕੜ ਜ਼ਮੀਨ ਖਰੀਦੀ ਸੀ ਜਿਸ ਵਿਚ ਹਰੇਕ ਮੈਂਬਰ ਦਾ ਬਰਾਬਰ 1/4 ਹਿੱਸਾ ਸੀ। ਜਮੀਨ ਪ੍ਰਾਪਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੇ ਧੋਖੇ ਨਾਲ ਉਕਤ ਜ਼ਮੀਨ 'ਤੇ 2016 ਤੋਂ ਅਮਰੂਦ ਦਾ ਬਾਗ ਲਗਾਉਣ ਦਾ ਝੂਠਾ ਦਾਅਵਾ ਕਰਕੇ ਮੁਆਵਜ਼ਾ ਲੈਣ ਲਈ ਲਗਭਗ ਇਕ ਕਰੋੜ ਰੁਪਏ ਪ੍ਰਾਪਤ ਕੀਤੇ। ਜਿਸ ਕਰਕੇ ਇਸ ਮਾਮਲੇ 'ਚ ਉਪਰੋਕਤ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗੌਰਵ ਕਾਂਸਲ ਅਤੇ ਉਸ ਦੀ ਮਾਤਾ ਸੁਨੀਤਾ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਸੂਬੇ ਭਰ ਵਿਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ

ਇਸੇ ਤਰ੍ਹਾਂ ਪਿੰਡ ਬਾਕਰਪੁਰ ਨਿਵਾਸੀ ਅਮਰ ਸਿੰਘ ਦੇ ਦੋਵੇਂ ਪੁੱਤਰ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਤੇ ਉਨਾਂ ਦੀ ਮਾਤਾ ਸੁਖਰਾਜ ਕੌਰ ਨੇ ਵੀ ਧੋਖਾਦੇਹੀ ਨਾਲ ਮਾਲ ਅਤੇ ਬਾਗਬਾਨੀ ਵਿਭਾਗਾਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਤਿੰਨਾ ਨੇ 1.84 ਕਰੋੜ ਰੁਪਏ ਪ੍ਰਤੀ ਮੈਂਬਰ ਮੁਆਵਜ਼ੇ ਦਾ ਦਾਅਵਾ ਹਾਸਲ ਕੀਤਾ। ਉਨ੍ਹਾਂ ਨੂੰ ਇਸ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਬਿਊਰੋ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਪਿੰਡ ਬਾਕਰਪੁਰ ਦੇ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਅਤੇ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਕਥਿਤ ਤੌਰ 'ਤੇ 1.25 ਲੱਖ ਰੁਪਏ ਪ੍ਰਤੀ ਮੈਂਬਰ ਗਲਤ ਮੁਆਵਜ਼ਾ ਲਿਆ ਹੈ। ਅਮਰੀਕ ਕੌਰ ਨੂੰ ਇਸ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਹੋਰ ਮੁਲਜ਼ਮਾਂ ਨੂੰ ਫੜਨ ਲਈ ਰਾਜ ਭਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਇਹ ਵਿਸ਼ੇਸ਼ ਆਪ੍ਰੇਸ਼ਨ ਅੱਗੋਂ ਵੀ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement