
AAP ਆਗੂਆਂ ਨੇ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਜ਼ਿੰਦਗੀ ਨਰਕ ਬਣਾ ਦਿੱਤੀ ਹੈ।
ਚੰਡੀਗੜ੍ਹ - ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਟਵੀਟ ਕਰ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ। ਪ੍ਰਤਾਪ ਬਾਜਵਾ ਨੇ ਲਿਖਿਆ ਕਿ ਆਮ ਆਦਮੀ ਪਾਰਟੀ, ਕਾਂਗਰਸ ਤੋਂ ਕਿਸੇ ਵੀ ਸਮਰਥਨ ਦੀ ਹੱਕਦਾਰ ਨਹੀਂ ਹੈ। ਆਪ ਸਰਕਾਰ ਨੇ ਸਾਡੇ ਖਿਲਾਫ਼ ਬੇਰਹਿਮ ਜਾਦੂ-ਟੂਣਾ ਕੀਤਾ ਹੈ। ਇਹਨਾਂ ਦੇ ਆਗੂਆਂ ਨੇ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਜ਼ਿੰਦਗੀ ਨਰਕ ਬਣਾ ਦਿੱਤੀ ਹੈ।
ਉਹਨਾਂ ਨੇ ਕਿਹਾ ਕਿ ਮੈਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕਰਦਾ ਹਾਂ ਕਿ 'ਆਪ' ਦੀ ਮਦਦ ਕਰਨ 'ਤੇ ਵਿਚਾਰ ਕਰਨ ਤੋਂ ਪਹਿਲਾਂ ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ, ਗੁਜਰਾਤ ਅਤੇ ਕਰਨਾਟਕ ਦੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ। ਉਹਨਾਂ ਦੀ ਇਹਨਾਂ ਸੂਬਿਆਂ ਵਿਚ ਭਾਜਪਾ ਨੂੰ ਰਾਜਨੀਤਿਕ ਧਾਰ ਦੇਣ ਵਿਚ ਅਹਿਮ ਭੂਮਿਕਾ ਰਹੀ ਹੈ। 'ਆਪ' ਭਾਜਪਾ ਦੀ ਬੀ ਟੀਮ ਹੈ ਅਤੇ ਇਹ ਇੱਕੋ ਸਿੱਕੇ ਦੇ ਦੋ ਪਹਿਲੂ ਹਨ।