ਪੇਂਡੂ ਮਜ਼ਦੂਰ ਯੂਨੀਅਨ ਨੇ ਸੂਬਾ ਪੱਧਰੀ ਸੱਦੇ ਤਹਿਤ ਡਿਪਟੀ ਕਮਿਸ਼ਨਰ ਮੋਗਾ ਦੇ ਬਾਹਰ ਦਿਤਾ ਧਰਨਾ
Published : May 23, 2023, 3:53 pm IST
Updated : May 23, 2023, 4:25 pm IST
SHARE ARTICLE
File Photo
File Photo

ਘਟਨਾ ਵਿਚ ਸ਼ਾਮਲ ਲੀਡਰਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਮੋਗਾ - ਮਾਮਲਾ ਪਿੰਡ ਦਿਆਲਪੁਰ ਵਿਖੇ ਦਲਿਤ ਔਰਤਾਂ ਤੇ ਨੌਜਵਾਨ ਲੜਕੀ ਨਾਲ ਵਧੀਕੀ ਕਰਨ ਦਾ ਹੈ। ਮਾਮਲੇ ਸੰਬੰਧੀ ਮੁਕੱਦਮਾ ਨੰਬਰ 55 ਮਿਤੀ 08.05.2023 ਐੱਸ ਸੀ, ਐੱਸ ਟੀ ਅੱਤਿਆਚਾਰ ਰੋਕੂ ਕਾਨੂੰਨ ਅਤੇ ਹੋਰ ਧਾਰਾਵਾਂ ਤਹਿਤ ਕੇਸ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਾਮਜ਼ਦ ਕਰਵਾਉਣ ਅਤੇ ਸਾਰਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ 23 ਮਈ ਨੂੰ ਪੰਜਾਬ ਭਰ 'ਚ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਤਾਰੀ ਰਾਮਾ ਨੇ ਕਿਹਾ ਕਿ ਯੂਨੀਅਨ ਨੇ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲੜ ਰਹੀਆਂ ਸਾਰੀਆਂ ਪਾਰਟੀਆਂ ਤੇ ਉਮੀਦਵਾਰਾਂ ਨੂੰ ਲੈਂਡ ਸੀਲਿੰਗ ਐਕਟ ਤੋਂ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਵਿੱਚ ਵੰਡਾਉਣ, ਪੰਚਾਇਤੀ ਜ਼ਮੀਨਾਂ 'ਚੋਂ ਦਲਿਤਾਂ ਨੂੰ ਰਾਖਵੇਂ ਤੀਜੇ ਹਿੱਸੇ ਦਾ ਹੱਕ ਪੱਕੇ ਤੌਰ ਉੱਤੇ ਦੇਣ, ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਦੇਣ , ਰਿਹਾਇਸ਼ੀ ਪਲਾਟ, ਲਾਲ ਲਕੀਰ ਵਿਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ, ਦਿਹਾੜੀ 1000 ਰੂਪਏ ਕਰਨ ਤੇ ਲਗਾਤਾਰ ਰੁਜ਼ਗਾਰ ਦੇਣ, ਸਰਕਾਰੀ ਸਹਿਕਾਰੀ ਤੇ ਗੈਰ ਸਰਕਾਰੀ ਕਰਜ਼ਾ ਮੁਆਫ਼ੀ ਅਤੇ ਸਮਾਜਿਕ ਜ਼ਬਰ ਦੇ ਖ਼ਾਤਮੇ ਵਰਗੇ ਲੋਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਦਾ ਮੁੱਦਾ ਚੁੱਕਿਆ ਹੈ

ਅਤੇ ਨਿੱਜੀਕਰਨ ਉਦਾਰੀਕਰਨ ਸੰਸਾਰੀਕਰਨ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਰੱਦ ਕਰਨ ਆਦਿ ਸੰਬੰਧੀ ਸਵਾਲ ਪੁੱਛਣ ਦਾ ਫ਼ੈਸਲਾ ਕੀਤਾ ਸੀ। ਜਿਸ ਦੀ ਵਰਤੋਂ ਕਰਦਿਆਂ ਯੂਨੀਅਨ ਦੀ ਅਗਵਾਈ ਹੇਠ ਪੇਂਡੂ ਮਜ਼ਦੂਰਾਂ ਵਲੋਂ ਪੇਂਡੂ ਖੇਤਰ ਵਿਚ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ ਸਮੇਤ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਵੀ ਸਵਾਲ ਪੁੱਛੇ ਗਏ। ਉਨ੍ਹਾਂ ਦੱਸਿਆ ਕਿ ਮਿਤੀ 7 ਮਈ 2023 ਨੂੰ ਕਰਤਾਰਪੁਰ ਨੇੜਲੇ ਪਿੰਡ ਦਿਆਲਪੁਰ ਵਿਖੇ ਵੋਟਾਂ ਮੰਗਣ ਗਏ ਅਕਾਲੀ ਆਗੂ ਤੇ ਬਿਕਰਮ ਸਿੰਘ ਮਜੀਠੀਆ ਨੂੰ ਪੇਂਡੂ ਮਜ਼ਦੂਰ ਆਗੂ ਔਰਤਾਂ ਤੇ ਨੌਜਵਾਨ ਲੜਕੀ ਵਲੋਂ ਸਵਾਲ ਕੀਤੇ ਗਏ ਸਨ

ਪਰ ਉਹਨਾਂ ਵਲੋਂ ਜਵਾਬ ਦੇਣ ਦੀ ਥਾਂ ਬੁਖਲਾਹਟ ਵਿਚ ਆ ਕੇ ਆਪਣੇ ਉੱਚ ਜਾਤੀ ਤੇ ਰਸੂਖ਼ ਦੇ ਘੁਮੰਡ 'ਚ ਇਸ਼ਾਰਾ ਕੀਤਾ ਗਿਆ ਅਤੇ ਬਾਅਦ ਵਿਚ ਉਸਦੇ ਲੱਠਮਾਰਾਂ ਵਲੋਂ ਔਰਤਾਂ ਤੇ ਲੜਕੀ ਨੂੰ ਜਨਤਕ ਤੌਰ ਉੱਤੇ ਜ਼ਲੀਲ ਕਰਦਿਆਂ ਉਹਨਾਂ ਨਾਲ ਹੱਥੋਪਾਈ ਕੀਤੀ ਗਈ ਅਤੇ ਅਪਸ਼ਬਦ ਵੀ ਬੋਲੇ ਗਏ। ਉਹਨਾਂ ਨੇ ਕਿਹਾ ਕਿ ਪੁਲਿਸ ਨੇ ਸਿਆਸੀ ਦਬਾਅ ਹੇਠ ਮਜੀਠੀਏ ਨੂੰ ਬਚਾਉਣ ਖ਼ਾਤਰ ਜਾਣਬੁੱਝ ਕੇ ਨਾਮਜ਼ਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਲੜਨ ਵਾਲੀਆਂ ਸਾਰੀਆਂ ਪਾਰਟੀਆਂ ਤੇ ਉਮੀਦਵਾਰਾਂ ਦੀਆਂ ਨੀਤੀਆਂ ਤੇ ਨੀਅਤ ਕਾਰਪੋਰੇਟ ਪੱਖੀ ਅਤੇ ਮਿਹਨਤੀ ਲੋਕਾਂ ਵਿਰੋਧੀ ਸੀ। ਜਿਸ ਦੇ ਖਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਤੋਂ ਬਿਨਾਂ ਕੋਈ ਹੋਰ ਰਸਤਾ ਨਹੀਂ ਬਚਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement