ਪਿੰਡ ਸਤੌਜ ਦੇ ਨੌਜੁਆਨ ਦੀ ਕਰੰਟ ਲੱਗਣ ਕਾਰਨ ਮੌਤ, ਬਿਜਲੀ ਦੀਆਂ ਤਾਰਾਂ ਪਿੱਛੇ ਕਰਦੇ ਸਮੇਂ ਵਾਪਰਿਆ ਹਾਦਸਾ
Published : May 23, 2023, 1:36 pm IST
Updated : May 23, 2023, 1:36 pm IST
SHARE ARTICLE
photo
photo

ਨੌਜਵਾਨ ਦੀ ਅਚਾਨਕ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ

 

ਸੰਗਰੂਰ : ਪਿੰਡ ਸਤੌਜ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜੋਧਾ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਕਣਕਵਾਲ ਭੰਗੂਆਂ ਨੇੜੇ ਕੰਬਾਈਨ ਧੋ ਰਹੇ ਸਨ ਤਾਂ ਉਥੇ ਜ਼ਮੀਨ ਤੇ ਡਿੱਗੀ ਬਿਜਲੀ ਦੀ ਤਾਰ ਨੂੰ ਜਿਉਂ ਹੀ ਹੱਥ ਨਾਲ ਪਿਛੇ ਕਰਨ ਲਗਿਆ ਤਾਂ ਉਹ ਬਿਜਲੀ ਦੀ ਲਪੇਟ ਵਿਚ ਆ ਗਿਆ। ਤਾਰਾਂ ਵਿਚ ਜੋੜ ਹੋਣ ਕਾਰਨ ਉਸ ਦਾ ਹੱਥ ਨੰਗੀ ਤਾਰ ’ਤੇ ਲਗ ਗਿਆ ਜਿਸ ਕਾਰਨ ਮੌਕੇ ’ਤੇ ਹੀ ਨੌਜੁਆਨ ਦੀ ਮੌਤ ਹੋ ਗਈ। ਕੰਬਾਈਨ ਵਿਚ ਕਰੰਟ ਆਉਣ ਕਾਰਨ ਉਸ ਦਾ ਸਾਥੀ ਸਤਨਾਮ ਸਿੰਘ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ਼ ਭਰਤੀ ਕਰਵਾਇਆ ਗਿਆ,ਜਿੱਥੇ ਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 22 ਸਾਲਾ ਨੌਜਵਾਨ ਜੋਧਾ ਸਿੰਘ ਲੋਕਲ ਗੁਰਦੁਆਰਾ ਕਮੇਟੀ ਸਤੌਜ ਦੇ ਪ੍ਰਧਾਨ ਕਰਨੈਲ ਸਿੰਘ ਦਾ ਪੁੱਤਰ ਸੀ। ਨੌਜਵਾਨ ਦੀ ਅਚਾਨਕ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜੁਆਨ ਦਾ ਸਸਕਾਰ ਕਰ ਦਿਤਾ ਗਿਆ ਹੈ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement