ਜਲ ਸਰੋਤ ਵਿਭਾਗ ਨੇ 9 ਮਹੀਨਿਆਂ ਵਿਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ
Published : May 23, 2023, 5:07 pm IST
Updated : May 23, 2023, 5:07 pm IST
SHARE ARTICLE
Water Resources Minister reviews work of settling pending cases for many years
Water Resources Minister reviews work of settling pending cases for many years

ਜਲ ਸਰੋਤ ਮੰਤਰੀ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ

 

ਚੰਡੀਗੜ੍ਹ: ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿਚੋਂ 1614 ਹੀ ਰਹਿ ਗਏ ਹਨ ਜਿਨ੍ਹਾਂ ਨੂੰ ਵੀ ਜਲਦ ਨਿਪਾਇਆ ਜਾਵੇਗਾ। ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਪਣੀ ਸਰਕਾਰੀ ਰਿਹਾਇਸ਼ ਵਿਖੇ ਨਹਿਰੀ ਪਾਣੀ ਦੇ ਝਗੜਿਆਂ ਦੇ ਕਈ ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਉਪਰੰਤ ਦਿਤੀ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਨੂੰ ਵੀ ਜਲਦ ਨਿਪਟਾਇਆ ਜਾਵੇ ਤਾਂ ਜੋ ਕਿਸਾਨ ਨਹਿਰੀ ਪਾਣੀ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ: ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ 'ਚ ਲਿਆਂਦੀ ਨਵੀਂ ਕ੍ਰਾਂਤੀ  

ਮੀਤ ਹੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰੀ ਪਾਣੀ ਨੂੰ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ ਉੱਥੇ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣਾ ਵੀ ਯਕੀਨੀ ਬਣਾ ਰਹੀ ਹੈ।ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਜਿਨ੍ਹਾਂ ਵਿਚ ਪਟਵਾਰੀ, ਜ਼ਿਲੇਦਾਰ ਤੇ ਡਿਪਟੀ ਕੁਲੈਕਟਰ ਆਦਿ ਸ਼ਾਮਲ ਹਨ, ਨੂੰ ਨਿਗਰਾਨੀ ਉੱਤੇ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਵਿਧਾਨ ਸਭਾ ਸਪੀਕਰ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ

ਮੀਤ ਹੇਅਰ ਨੇ ਦਸਿਆ ਕਿ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ। ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸਨ।ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ। ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ। ਇਸ ਤੋਂ ਬਾਅਦ ਸਰਕਾਰ ਨੇ ਹਫਤਾਵਾਰੀ ਆਧਾਰ 'ਤੇ ਪ੍ਰਾਪਤ ਸਾਰੀਆਂ ਅਰਜ਼ੀਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਿਰਫ 9 ਮਹੀਨਿਆਂ ਦੇ ਸਮੇਂ ਵਿਚ 3222 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਬਕਾਇਆ ਕੇਸਾਂ ਦੀ ਗਿਣਤੀ ਘਟ ਕੇ 1614 ਰਹਿ ਗਈ ਹੈ।ਇਹ ਵੀ ਜਲਦ ਨਿਪਟਾਏ ਜਾਣਗੇ।

ਇਹ ਵੀ ਪੜ੍ਹੋ: ਮਾਈ ਭਾਗੋ AFPI ਵਿਖੇ NDA ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ

ਜਲ ਸਰੋਤ ਮੰਤਰੀ ਨੇ ਦਸਿਆ ਕਿ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿਥੇ ਵਿਭਾਗ ਦੇ ਕਰਮਚਾਰੀਆਂ ਦੀ ਵੱਧ ਲੋੜ ਹੈ, ਉਥੇ ਦੂਜੇ ਸਥਾਨਾਂ ਦੇ ਕਰਮਚਾਰੀਆਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ। ਸੂਬਾ ਸਰਕਾਰ ਲਈ ਕਿਸਾਨੀ ਪ੍ਰਮੁੱਖ ਤਰਜੀਹ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਹਾਸਲ ਕਰਨ ਵਿਚ ਕੋਈ ਦਿੱਕਤ ਨਹੀਂ ਆਉਣ ਦਿਤੀ ਜਾਵੇਗੀ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement