
ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।
ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਲਈ ਕਿਸੇ ਇਕ ਚੈਨਲ ਦੀ ਅਜਾਰੇਦਾਰੀ ਨਹੀਂ ਹੋਣੀ ਚਾਹੀਦੀ : ਸਿਮਰਨਜੀਤ ਮਾਨ
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਲਗਭਗ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਜੋਂ ਅਦਾ ਕੀਤੇ ਗਏ ਹਨ।
ਇਹ ਵੀ ਪੜ੍ਹੋ: ਮਾਂ ਦਾ ਦਰਦ ਨਾ ਦੇਖਿਆ ਗਿਆ ਤਾਂ ਇਸ 14 ਸਾਲ ਦੇ ਬੱਚੇ ਨੇ 4 ਦਿਨਾਂ 'ਚ ਪੁੱਟ ਦਿੱਤਾ ਖੂਹ, ਕਹਾਣੀ ਪੜ੍ਹ ਕੇ ਕਹੋਗੇ ਵਾਹ
ਮੰਡੀਆਂ ਦੇ ਕੰਮਕਾਜ ਬਾਰੇ ਦਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ਵਿਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿਚ ਕਣਕ ਦੀ ਆਮਦ ਵਿਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਾਭਾ ਜੇਲ੍ਹ ਬ੍ਰੇਕ ਕਾਂਡ: NIA ਨੇ ਮੋਸਟ ਵਾਂਟੇਡ ਕਸ਼ਮੀਰਾ ਸਿੰਘ ਗਲਵੱਢੀ ’ਤੇ ਐਲਾਨਿਆ 10 ਲੱਖ ਦਾ ਇਨਾਮ
ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿਚ ਕਣਕ ਦੀ ਆਮਦ ਵਿਚ ਕਮੀ ਹੋਣ ਅਤੇ ਸੂਬੇ ਭਰ ਵਿਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿਚ ਲੈ ਆਉਣ ਲਈ ਵੀ ਕਿਹਾ।