Punjab News : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਚਿਤਾਵਨੀ
Published : May 23, 2024, 3:40 pm IST
Updated : May 23, 2024, 3:41 pm IST
SHARE ARTICLE
Charanjit Singh Channi
Charanjit Singh Channi

ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ

Punjab News : ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ। ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। 

ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ 'ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।

ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement