Khanna News : ਭਿਆਨਕ ਗਰਮੀ ਕਾਰਨ ਸਰਕਾਰੀ ਕਰਮਚਾਰੀ ਦੀ ਮੌਤ , ਚੋਣ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ
Published : May 23, 2024, 9:16 pm IST
Updated : May 23, 2024, 9:16 pm IST
SHARE ARTICLE
Government Employee Death
Government Employee Death

ਗੁਰਦੀਪ ਸਿੰਘ ਕੋ-ਅਪ੍ਰੇਟਿਵ ਸੋਸਾਇਟੀ ਦਾ ਦਰਜਾ ਚਾਰ ਮੁਲਾਜ਼ਮ ਸੀ ,ਚੋਣਾਂ ਕਾਰਨ ਉਨ੍ਹਾਂ ਦੀ ਡਿਊਟੀ ਐਸ.ਡੀ.ਐਮ ਦਫ਼ਤਰ ਖੰਨਾ ਵਿਖੇ ਲਗਾਈ ਗਈ ਸੀ

Khanna News : ਖੰਨਾ 'ਚ ਭਿਆਨਕ ਗਰਮੀ ਦੇ ਕਾਰਨ ਇੱਕ ਸਰਕਾਰੀ ਕਰਮਚਾਰੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਣ ਡਿਊਟੀ ਦੌਰਾਨ ਐਸਡੀਐਮ ਦਫ਼ਤਰ ਵਿੱਚ ਤਾਇਨਾਤ ਗੁਰਦੀਪ ਸਿੰਘ (44) ਵਾਸੀ ਪਿੰਡ ਜੰਡਿਆਲੀ (ਲੁਧਿਆਣਾ) ਦੀ ਮੌਤ ਹੋ ਗਈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨੂੰ ਗਰਮੀ ਕਾਰਨ ਦਿਲ ਦਾ ਦੌਰਾ ਪਿਆ ਹੈ। ਫਿਲਹਾਲ ਥਾਣਾ ਸਿਟੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਕੋ-ਅਪ੍ਰੇਟਿਵ ਸੋਸਾਇਟੀ ਦਾ ਦਰਜਾ ਚਾਰ ਮੁਲਾਜ਼ਮ ਸੀ। ਚੋਣਾਂ ਕਾਰਨ ਉਨ੍ਹਾਂ ਦੀ ਡਿਊਟੀ ਐਸ.ਡੀ.ਐਮ ਦਫ਼ਤਰ ਖੰਨਾ ਵਿਖੇ ਲਗਾਈ ਗਈ ਸੀ। ਡਿਊਟੀ ਦੌਰਾਨ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ

ਥਾਣਾ ਸਿਟੀ ਦੇ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਪਤਨੀ ਅਮਰਿੰਦਰ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਫ਼ਿਲਹਾਲ ਕੜਾਕੇ ਦੀ ਗਰਮੀ ਕਾਰਨ ਗੁਰਦੀਪ ਸਿੰਘ ਦੀ ਸਿਹਤ ਖ਼ਰਾਬ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ 'ਚ ਹੀ ਲੱਗੇਗਾ।

 

Location: India, Punjab, Ludhiana

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement