Gurdwara Shri Manji Sahib : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਕਰਵਾਇਆ ਸਮਾਗਮ

By : BALJINDERK

Published : May 23, 2024, 4:06 pm IST
Updated : May 23, 2024, 4:26 pm IST
SHARE ARTICLE
Gurdwara Shri Manji Sahib Diwan
Gurdwara Shri Manji Sahib Diwan

Gurdwara Shri Manji Sahib : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਕਰੇ ਟਾਕਰਾ- ਐਡਵੋਕੇਟ ਧਾਮੀ

Gurdwara Shri Manji Sahib : ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤਂਜ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। 

a
ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ’ਚ ਲਿਆ ਗਿਆ। ਇਸ ਸਾਕੇ ਨੂੰ ਆਪਣੇ ਸਰੀਰ ’ਤੇ ਹੰਢਾਉਣ ਵਾਲੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਹਨ, ਜੋ ਅੱਜ ਵੀ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹਨ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਟਾਕਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਪਾਉਂਟਾ ਸਾਹਿਬ ਦਾ ਸਾਕਾ ਅਜ਼ਾਦ ਭਾਰਤ ਦੇ ਇਤਿਹਾਸ ’ਤੇ ਕਾਲਾ ਧੱਬਾ ਹੈ, ਕਿਉਂਕਿ ਇਹ ਸਰਕਾਰੀ ਸਰਪ੍ਰਸਤੀ ਹੇਠ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਕੂਮਤਾਂ ਸਦਾ ਹੀ ਸਿੱਖ ਵਿਰੋਧੀ ਮਨਸ਼ਾ ਨਾਲ ਕੰਮ ਕਰਦੀਆਂ ਰਹੀਆਂ ਹਨ। ਉਨ੍ਹਾਂ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਹਮਲੇ ਦੀ 40ਵੀਂ ਸਾਲਾਨਾ ਯਾਦ ਵਿਚ 1 ਜੂਨ ਤੋਂ 6 ਜੂਨ ਤੱਕ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਬਾਣੀ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਜਲੀ ਅਰਪਤ ਕਰਨ ਦੀ ਅਪੀਲ ਵੀ ਕੀਤੀ।

ਲ

ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਹਮੇਸ਼ਾ ਪੰਥਕ ਕਾਰਜਾਂ ਲਈ ਵੱਧ ਚੜ੍ਹ ਕੇ ਹਿੱਸਾ ਪਾਉਂਦੀ ਰਹੇਗੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਨੇ ਵੀ ਸੰਬੋਧਨ ਕੀਤਾ ਅਤੇ ਕਥਾ-ਵਿਚਾਰਾਂ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਾਕੇ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

(For more news apart from Gurdwara Shri Manji Sahib Diwan Hall function organized in memory Saka Shri Paunta Sahib News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement