Manvi Death Case : ਕੇਕ ਖਾਣ ਨਾਲ ਹੋਈ ਮਾਨਵੀ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ, ਕੇਕ ਦੇ ਸੈਂਪਲ ‘ਚ ਨਹੀਂ ਮਿਲਿਆ ਕੋਈ ਜ਼ਹਿਰੀਲਾ ਪਦਾਰਥ
Published : May 23, 2024, 2:54 pm IST
Updated : May 23, 2024, 2:54 pm IST
SHARE ARTICLE
 Manvi death Case
Manvi death Case

ਬੇਕਰੀ ਮਾਲਕ ਨੂੰ ਵੀ ਹਾਈਕੋਰਟ ਤੋਂ ਮਿਲੀ ਜ਼ਮਾਨਤ

Patiala News : ਪਟਿਆਲਾ 'ਚ 24 ਮਾਰਚ ਨੂੰ ਆਪਣੇ ਜਨਮ ਦਿਨ 'ਤੇ ਬੇਕਰੀ ਤੋਂ ਆਨਲਾਈਨ ਕੇਕ ਆਰਡਰ ਕਰਕੇ ਖਾਣ ਨਾਲ ਹੋਈ ਮਾਨਵੀ ਦੀ ਮੌਤ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਬੁੱਧਵਾਰ ਨੂੰ 2 ਮਹੀਨਿਆਂ ਬਾਅਦ ਕੇਕ ਅਤੇ ਪੋਸਟਮਾਰਟਮ ਦੌਰਾਨ ਲਏ ਲਏ ਗਏ ਬਿਸਰਾ ਦੇ ਨਮੂਨਿਆਂ ਦੀ ਰਿਪੋਰਟ ਫੋਰੈਂਸਿਕ ਲੈਬ ਤੋਂ ਆਈ, ਜਿਸ ਵਿੱਚ ਲਿਖਿਆ ਗਿਆ ਸੀ ਕਿ ਇਹ ਜ਼ਹਿਰ ਨਹੀਂ ਸੀ। ਮਤਲਬ ਕੇਕ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜ਼ਹਿਰੀਲਾ ਪਦਾਰਥ ਨਹੀਂ ਸੀ। ਹਾਲਾਂਕਿ ਪਰਿਵਾਰ ਇਸ ਰਿਪੋਰਟ ਤੋਂ ਸੰਤੁਸ਼ਟ ਨਹੀਂ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੈਥੋਲੋਜੀ ਦੀ ਰਿਪੋਰਟ ਆਉਣੀ ਬਾਕੀ ਹੈ, ਜਿਸ ਵਿਚ ਸੱਚਾਈ ਸਾਹਮਣੇ ਆਵੇਗੀ।

ਓਥੇ ਹੀ ਇਸ ਰਿਪੋਰਟ ਦੇ ਆਧਾਰ 'ਤੇ ਬੇਕਰੀ ਮਾਲਕ ਗੁਰਪ੍ਰੀਤ ਸਿੰਘ ਨੂੰ ਦੋ ਮਹੀਨਿਆਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹੋਰ ਰਿਪੋਰਟਾਂ ਦੀ ਉਡੀਕ ਕਰ ਰਹੀ ਹੈ। 

ਮਾਨਵੀ ਦੇ ਨਾਨਾ ਹਰਬੰਸ ਲਾਲ ਨੇ ਦੱਸਿਆ ਕਿ ਅਦਾਲਤ ‘ਚ ਪੇਸ਼ ਕੀਤੀ ਗਈ ਰਿਪੋਰਟ ਦੇਖ ਕੇ ਉਹ ਹੈਰਾਨ ਰਹਿ ਗਏ, ਜਦਕਿ ਕੇਕ ਖਾਣ ਤੋਂ ਬਾਅਦ ਲੜਕੀ ਦੀ ਹਾਲਤ ਵਿਗੜ ਗਈ ਪਰ ਰਿਪੋਰਟ ਮੁਤਾਬਕ ਕੇਕ ਅਤੇ ਬਿਸਰਾ ਦੋਵਾਂ ਵਿੱਚ ਕੋਈ ਜ਼ਹਿਰ ਨਹੀਂ ਸੀ। ਕੇਕ ਦੇ ਅੰਦਰੋਂ ਇੰਨੀ ਗੰਦੀ ਬਦਬੂ ਆ ਰਹੀ ਸੀ ਕਿ ਇਸ ਦੇ ਨੇੜੇ ਖੜ੍ਹੇ ਹੋਣਾ ਵੀ ਮੁਸ਼ਕਲ ਸੀ ਪਰ ਰਿਪੋਰਟ ‘ਚ ਅਜਿਹਾ ਕੁਝ ਸਾਹਮਣੇ ਨਹੀਂ ਆਇਆ। ਫਿਲਹਾਲ ਪੈਥੋਲੋਜੀ ਦੀ ਰਿਪੋਰਟ ਆਉਣੀ ਬਾਕੀ ਹੈ।

ਉਨ੍ਹਾਂ ਕਿਹਾ ਕਿ ਉਹ ਇਨਸਾਫ ਲਈ ਲੰਬੀ ਲੜਾਈ ਲੜਨਗੇ। ਉਹ ਹੁਣ ਇਸ ਮਾਮਲੇ ਵਿੱਚ ਪਿੱਛੇ ਹਟਣ ਵਾਲੇ ਨਹੀਂ ਹਨ। ਉਨ੍ਹਾਂ ਨੇ ਆਪਣਾ ਬੱਚਾ ਗੁਆਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਨੂੰ ਇਨਸਾਫ ਮਿਲੇਗਾ।

ਕੀ ਸੀ ਪੂਰਾ ਮਾਮਲਾ 

ਦੱਸ ਦੇਈਏ ਕਿ 24 ਮਾਰਚ 2024 ਨੂੰ ਮਾਨਵੀ ਦਾ 10ਵਾਂ ਜਨਮਦਿਨ ਸੀ। ਜਿਸ ਲਈ ਆਨਲਾਈਨ ਕੇਕ ਆਰਡਰ ਕੀਤਾ ਗਿਆ ਸੀ। ਇਸ ਕੇਕ ਨੂੰ ਖਾਣ ਤੋਂ ਬਾਅਦ ਮਾਨਵੀ ਦੀ ਸਿਹਤ ਵਿਗੜ ਗਈ ਸੀ। ਜਦੋਂ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਸਿਹਤ ਵਿਭਾਗ ਤੋਂ ਮੰਗ ਕੀਤੀ ਸੀ ਕਿ ਕੇਕ ਦਾ ਸੈਂਪਲ ਲੈ ਕੇ ਟੈਸਟ ਕਰਵਾਇਆ ਜਾਵੇ। ਬਾਅਦ ‘ਚ ਬੇਕਰੀ ਦੇ ਮੈਨੇਜਰ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਹੁਣ ਰਿਪੋਰਟ ਸਾਹਮਣੇ ਆਉਂਣ ਤੋਂ ਬਾਅਦ ਬੇਕਰੀ ਮਾਲਕ ਗੁਰਪ੍ਰੀਤ ਸਿੰਘ ਨੂੰ ਹਾਈਕੋਰਟ ਤੋਂ ਜ਼ਮਾਨਤ ਵੀ ਮਿਲ ਗਈ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement