PM Modi's Punjab Visit: ਪ੍ਰਧਾਨ ਮੰਤਰੀ ਮੋਦੀ ਅੱਜ ਆਉਣਗੇ ਪੰਜਾਬ; ਮਾਲਵਾ ਬੈਲਟ 'ਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਕਰਨਗੇ ਚੋਣ ਪ੍ਰਚਾਰ
Published : May 23, 2024, 8:19 am IST
Updated : May 23, 2024, 8:19 am IST
SHARE ARTICLE
PM Modi's campaign in Punjab to begin today
PM Modi's campaign in Punjab to begin today

ਪੋਲੋ ਗਰਾਊਂਡ ਵਿਚ ਹੋਵੇਗੀ ਵਿਸ਼ਾਲ ਰੈਲੀ

PM Modi's Punjab Visit:  ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸਮੇਤ ਪੂਰੇ ਮਾਲਵਾ ਬੈਲਟ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਸ਼ਾਹੀ ਸ਼ਹਿਰ ਦੇ ਪੋਲੋ ਗਰਾਊਂਡ ਵਿਚ ਹੋਣ ਵਾਲੀ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤਕ ਹੈ। ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਪ੍ਰਧਾਨ ਮੰਤਰੀ ਲਈ 7 ਫੁੱਟ ਉੱਚਾ ਅਤੇ 60×28 ਫੁੱਟ ਚੌੜਾ ਅਤੇ ਲੰਬਾਈ ਵਾਲਾ ਸਟੇਜ ਤਿਆਰ ਕੀਤਾ ਗਿਆ ਹੈ। ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਇਥੇ ਪੁੱਜੇ ਸਨ। ਇਸ ਤੋਂ ਬਾਅਦ ਇਸ ਚੋਣ ਰੈਲੀ ਲਈ ਜ਼ੋਰਾਂ ਉਤੇ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਦੇ ਸਥਾਨਕ ਆਗੂਆਂ ਸਮੇਤ ਇਥੇ ਪੁੱਜੇ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਦੀ ਪਟਿਆਲਾ ਰੈਲੀ ਇਤਿਹਾਸਕ ਰੈਲਾ ਸਾਬਤ ਹੋਵੇਗੀ, ਜੋ ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਕੇ ਰੱਖ ਦੇਵੇਗੀ।

ਵਰਣਨਯੋਗ ਹੈ ਕਿ ਇਸ ਚੋਣ ਰੈਲੀ ਦੇ ਵਿਆਪਕ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਕ ਜਾਣਕਾਰੀ ਅਨੁਸਾਰ ਕਰੀਬ 6 ਹਜ਼ਾਰ ਸੁਰੱਖਿਆ ਬਲ ਪੀਐਮ ਮੋਦੀ ਦੀ ਆਮਦ ਮੌਕੇ ਜ਼ਮੀਨ ਤੋਂ ਹਵਾ ਤਕ ਸੁਰੱਖਿਆ ਦਾ ਜਿੰਮਾ ਸਾਂਭਣਗੇ। ਇਸ ਮੌਕੇ ਸਥਾਨਕ ਭਾਜਪਾ ਆਗੂਆਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਪਟਿਆਲਾ ਸਮੇਤ ਪੂਰੇ ਮਾਲਵਾ ਦੇ ਭਾਜਪਾ ਆਗੂਆਂ ਵਰਕਰਾਂ ਤੇ ਲੋਕਾਂ ਵਿਚ ਉਤਸ਼ਾਹ ਦਾ ਮਾਹੌਲ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ 'ਚ 40 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਲਈ ਮੌਸਮ ਪਰੂਫ ਟੈਂਟ ਲਗਾਇਆ ਗਿਆ ਹੈ। ਇਸ ਸਟੈਂਡ ਨੂੰ ਸਥਾਪਤ ਕਰਨ ਲਈ ਅੰਮ੍ਰਿਤਸਰ ਦੀ ਇਕ ਕੰਪਨੀ ਨੂੰ ਵਿਸ਼ੇਸ਼ ਤੌਰ ’ਤੇ ਜ਼ਿੰਮੇਵਾਰੀ ਦਿਤੀ ਗਈ ਹੈ।

ਪਟਿਆਲਾ ਪੁਲਿਸ ਨੇ ਪੋਲੋ ਗਰਾਊਂਡ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿਤੇ ਹਨ। ਪਟਿਆਲਾ ਵਿਚ ਹੋਰ ਜ਼ਿਲ੍ਹਿਆਂ ਦੇ ਐਸਪੀ ਅਤੇ ਹੋਰ ਪੁਲਿਸ ਅਧਿਕਾਰੀ ਫੀਲਡ ਵਿਚ ਤਾਇਨਾਤ ਕੀਤੇ ਗਏ ਹਨ, ਜੋ 24 ਘੰਟੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ।
ਬੁੱਧਵਾਰ ਨੂੰ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੋਲੋ ਗਰਾਊਂਡ ਦਾ ਦੌਰਾ ਕੀਤਾ। ਏਡੀਜੀਪੀ ਨੇ ਦਸਿਆ ਕਿ ਚਾਰ ਲੇਅਰ ਸੁਰੱਖਿਆ ਪ੍ਰਣਾਲੀ ਦਾ ਪ੍ਰਬੰਧ ਕੀਤਾ ਗਿਆ ਹੈ।

(For more Punjabi news apart from PM Modi's campaign in Punjab to begin today, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement