Punjab News: 43 ਸਾਲਾਂ ਤੋਂ ਅਪਣੀ ਤਨਖ਼ਾਹ ਅਤੇ ਪੈਨਸ਼ਨ ਲਈ ਲੜਨ ਵਾਲੇ ਮੁਲਾਜ਼ਮ ਨੂੰ ਮਿਲਿਆ ਇਨਸਾਫ਼, ਕੀ ਹੈ ਮਾਮਲਾ?
Published : May 23, 2024, 12:19 pm IST
Updated : May 23, 2024, 12:19 pm IST
SHARE ARTICLE
File Photo
File Photo

ਬਰਖ਼ਾਸਤ ਕਰਮਚਾਰੀ ਦੇ ਕਾਨੂੰਨੀ ਵਾਰਸਾਂ ਵਿਚ ਬਰਾਬਰ ਵੰਡਣ ਦੇ ਹੁਕਮ  

 

Punjab News: ਚੰਡੀਗੜ੍ਹ - ਆਪਣੀ ਕਿਸਮ ਦੇ ਇੱਕ ਅਨੋਖੇ ਅਤੇ ਦੁਰਲੱਭ ਮਾਮਲੇ ਵਿਚ ਮੁਲਾਜ਼ਮ ਦੀ ਮੌਤ ਤੋਂ ਦੋ ਸਾਲ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ 43 ਸਾਲਾਂ ਤੋਂ ਕਾਨੂੰਨੀ ਲੜਾਈ ਲੜਨ ਵਾਲੇ ਮੁਲਾਜ਼ਮ ਨੂੰ 29 ਸਾਲ ਦੀ ਤਨਖ਼ਾਹ ਅਤੇ 10 ਸਾਲ ਦੀ ਪੈਨਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। 

ਇੰਨੇ ਲੰਬੇ ਸਮੇਂ ਤੋਂ ਕਿਸੇ ਕਰਮਚਾਰੀ ਨੂੰ ਤਨਖ਼ਾਹ ਅਤੇ ਪੈਨਸ਼ਨ ਤੋਂ ਵਾਂਝੇ ਰੱਖਣ ਦੇ ਦੁਰਲੱਭ ਮਾਮਲੇ ਨੂੰ ਦੇਖਦੇ ਹੋਏ ਹਾਈ ਕੋਰਟ ਨੇ ਬੈਂਕ 'ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਇਸ ਨੂੰ ਕਰਮਚਾਰੀ ਦੇ ਕਾਨੂੰਨੀ ਵਾਰਸਾਂ ਵਿਚ ਬਰਾਬਰ ਵੰਡਣ ਦੇ ਹੁਕਮ ਦਿੱਤੇ ਹਨ। 

ਵਰਿੰਦਰ ਕੁਮਾਰ ਨੂੰ 1976 ਵਿਚ ਹਿਸਾਰ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵਿਚ ਸਕੱਤਰ ਨਿਯੁਕਤ ਕੀਤਾ ਗਿਆ ਸੀ। 8 ਜਨਵਰੀ 1981 ਨੂੰ 13,000 ਰੁਪਏ ਦੇ ਘਪਲੇ ਵਿਚ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ। 1981 ਤੋਂ 2017 ਤੱਕ, ਪਟੀਸ਼ਨਕਰਤਾ ਨੂੰ ਤਿੰਨ ਵਾਰ ਖਾਰਜ ਕੀਤਾ ਗਿਆ ਅਤੇ ਤਿੰਨੋਂ ਵਾਰ ਹੁਕਮ ਰੱਦ ਕੀਤੇ ਗਏ। ਬੈਂਕ ਨੇ ਜਾਂਚ ਦੌਰਾਨ ਤਿੰਨੋਂ ਵਾਰ ਨਿਆਂ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਇਹ ਹੁਕਮ ਰੱਦ ਹੋ ਗਏ। ਪਟੀਸ਼ਨਰ ਦੀ 2022 ਵਿਚ ਮੌਤ ਹੋ ਗਈ ਜਦੋਂ ਕਿ ਪਟੀਸ਼ਨ ਪੈਂਡਿੰਗ ਸੀ।

ਹਾਈ ਕੋਰਟ ਨੇ ਕਿਹਾ ਕਿ ਜਦੋਂ ਪਟੀਸ਼ਨ ਪੈਂਡਿੰਗ ਸੀ, ਬੈਂਕ ਨਿਆਂ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਆਪਣਾ ਫ਼ੈਸਲਾ ਦੇਣ ਵਿਚ ਅਸਫ਼ਲ ਰਿਹਾ, ਹੁਣ ਪਟੀਸ਼ਨਕਰਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਵਿਰੁੱਧ ਜਾਂਚ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਕਿਹਾ ਕਿ ਇਹ ਇੱਕ ਦੁਰਲੱਭ ਮਾਮਲਾ ਹੈ ਜਿਸ ਵਿਚ ਕਰਮਚਾਰੀ ਨੂੰ ਬਿਨਾਂ ਕਿਸੇ ਕਸੂਰ ਦੇ 43 ਸਾਲ ਤੱਕ ਕਾਨੂੰਨੀ ਲੜਾਈ ਲੜਨੀ ਪਈ।

ਇਸ ਸਮੇਂ ਦੌਰਾਨ ਉਹ ਤਨਖ਼ਾਹ ਅਤੇ ਸੇਵਾ-ਮੁਕਤੀ ਤੋਂ ਬਾਅਦ ਦੀ ਪੈਨਸ਼ਨ ਤੋਂ ਵਾਂਝੇ ਰਹਿ ਗਏ ਅਤੇ ਆਪਣੀ ਜਾਨ ਗੁਆ​ਬੈਠੇ। ਇਨ੍ਹਾਂ 40 ਸਾਲਾਂ ਵਿਚ ਇਹ ਕੇਸ ਬੈਂਕ ਦੀ ਗਲਤੀ ਕਾਰਨ ਹੀ ਲਟਕਦਾ ਰਿਹਾ ਕਿਉਂਕਿ ਨਿਆਂ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕੀਤੀ ਗਈ। ਇਹ ਕੇਸ ਸਿਵਲ ਕੋਰਟ, ਹਾਈ ਕੋਰਟ, ਸੁਪਰੀਮ ਕੋਰਟ ਅਤੇ ਵੱਖ-ਵੱਖ ਪੱਧਰਾਂ 'ਤੇ ਲੜਿਆ ਗਿਆ, ਜਿਸ ਦੌਰਾਨ ਪਟੀਸ਼ਨਰ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਸੀ।

ਉਹ ਗਰੀਬੀ ਦਾ ਜੀਵਨ ਬਤੀਤ ਕਰਦਾ ਸੀ ਅਤੇ ਆਪਣੇ ਪਰਿਵਾਰ ਨੂੰ ਸੁੱਖ-ਸਹੂਲਤਾਂ ਪ੍ਰਦਾਨ ਨਹੀਂ ਕਰ ਸਕਦਾ ਸੀ। ਪਟੀਸ਼ਨਕਰਤਾ ਨੂੰ ਉਸ ਦੇ ਸਨਮਾਨਜਨਕ ਜੀਵਨ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਗਿਆ ਸੀ ਅਤੇ ਬੈਂਕ ਨੂੰ ਇਹ ਭੁਗਤਾਨ ਕਰਨਾ ਪਵੇਗਾ। ਹਾਈ ਕੋਰਟ ਨੇ ਬੈਂਕ 'ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਇਹ ਰਕਮ ਪਟੀਸ਼ਨਕਰਤਾ ਦੇ ਕਾਨੂੰਨੀ ਵਾਰਸਾਂ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਆਸ਼ਰਿਤਾਂ ਨੂੰ 1983 ਤੋਂ 2012 ਤੱਕ ਦੀ ਪੂਰੀ ਤਨਖਾਹ ਅਤੇ 2012 ਤੋਂ 2022 ਤੱਕ ਦੀ ਪੈਨਸ਼ਨ ਦੀ ਰਕਮ ਚਾਰ ਮਹੀਨਿਆਂ ਦੇ ਅੰਦਰ-ਅੰਦਰ ਦੇਣ ਦਾ ਹੁਕਮ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement