Punjab News: 10000 ਰੁਪਏ ਰਿਸ਼ਵਤ ਲੈਂਦਾ ਫਿਰੋਜ਼ਪੁਰ SDM ਦਾ ਸਟੈਨੋ ਕਾਬੂ
Published : May 23, 2024, 6:22 pm IST
Updated : May 23, 2024, 6:22 pm IST
SHARE ARTICLE
File Photo
File Photo

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ

 

Punjab News: ਚੰਡੀਗੜ੍ਹ -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਲੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਬੰਧੀ ਐਸਡੀਐਮ  ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement