Shambhu border : ਸ਼ੰਭੂ ਬਾਰਡਰ ਤੋਂ ਪਰਤ ਰਹੇ ਕਿਸਾਨਾਂ ਦੀ ਬੇਕਾਬੂ ਹੋਣ ਕਾਰਨ ਬੱਸ ਪਲਟੀ, 32 ਕਿਸਾਨ ਹੋਏ ਜ਼ਖ਼ਮੀ 

By : BALJINDERK

Published : May 23, 2024, 2:23 pm IST
Updated : May 23, 2024, 4:09 pm IST
SHARE ARTICLE
ਜ਼ੇਰੇ ਇਲਾਜ ਕਿਸਾਨ
ਜ਼ੇਰੇ ਇਲਾਜ ਕਿਸਾਨ

Shambhu border :ਅੰਮ੍ਰਿਤਸਰ ਦਿੱਲੀ ਮੁੱਖ ਮਾਰਗ ਤੇ ਵਾਪਰਿਆ ਹਾਦਸਾ

Shambhu border : ਅੰਮ੍ਰਿਤਸਰ-ਦਿੱਲੀ ਮੁੱਖ ਮਾਰਗ ਦੇ ਉੱਤੇ ਪੈਂਦੇ ਪਿੰਡ ਫੱਤੂਵਾਲ ਨਜ਼ਦੀਕ ਸ਼ੰਭੂ ਬਾਰਡਰ ’ਤੇ ਬੁੱਧਵਾਰ ਨੂੰ ਕਿਸਾਨਾਂ ਵੱਲੋਂ ਇੱਕ ਵੱਡੀ ਰੈਲੀ ਰੱਖੀ ਗਈ ਸੀ, ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਨੁਮਾਇੰਦੇ ਇਸ ਰੈਲੀ ’ਚ ਸ਼ਾਮਿਲ ਹੋਣ ਦੇ ਲਈ ਪੁੱਜੇ ਸਨ। ਇਸੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦਸੋਂਧਾ ਸਿੰਘ ਤੋਂ ਵੀ ਕਿਸਾਨ ਬੱਸਾਂ ‘ਤੇ ਸਵਾਰ ਹੋ ਕੇ ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਸ਼ੰਭੂ ਪੁੱਜੇ ਸਨ। ਰੈਲੀ ਦੇ ਖ਼ਤਮ ਹੋਣ ਤੋਂ ਬਾਅਦ ਦੇਰ ਰਾਤ ਵਾਪਸ ਆਉਂਦੇ ਹੋਏ ਕਿਸਾਨਾਂ ਦੀ ਇੱਕ ਬੱਸ ਅੰਮ੍ਰਿਤਸਰ ਦਿੱਲੀ ਮੁੱਖ ਮਾਰਗ ਦੇ ਉੱਤੇ ਹਾਦਸੇ ਦਾ ਸ਼ਿਕਾਰ ਹੋ ਗਈ।
ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਦਿੱਲੀ ਮੁੱਖ ਮਾਰਗ ਦੇ ਉੱਤੇ ਪੈਂਦੇ ਪਿੰਡ ਫੱਤੂਵਾਲ ਨਜ਼ਦੀਕ ਸ਼ੰਭੂ ਬਾਰਡਰ ਤੋਂ ਵਾਪਸ ਆ ਸਾਰੇ ਕਿਸਾਨਾਂ ਨਾਲ ਭਰੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਰੀਬ 32 ਕਿਸਾਨ ਜ਼ਖਮੀ ਹੋ ਗਏ ਹਨ।

ਉਕਤ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਨੇਤਾ ਸਰਵਣ ਸਿੰਘ ਭੰਦੇਰ ਨੇ ਦੱਸਿਆ ਕਿ ਬੀਤੀ ਰਾਤ ਕਿਸਾਨਾਂ ਦੀ ਬਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਜਿਸ ਦੌਰਾਨ ਕਰੀਬ 32 ਕਿਸਾਨ ਜ਼ਖਮੀ ਹੋਏ ਹਨ ਜਿਨਾਂ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ। ਕਿਸਾਨ ਨੇਤਾ ਸਰਵਣ ਸਿੰਘ ਨੇ ਜ਼ਖਮੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁਝ ਕਿਸਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਦਾ ਇਸ ਹਾਦਸੇ ਦੌਰਾਨ ਭਾਰੀ ਨੁਕਸਾਨ ਹੋਇਆ ਹੈ ਉਸਦੇ ਲਈ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਕੋਲੋਂ ਮੁਆਵਜ਼ਾ ਰਾਸ਼ੀ ਅਤੇ ਸਰਕਾਰੀ ਖਰਚੇ ਦੇ ਉੱਤੇ ਇਲਾਜ ਕਰਵਾਉਣ ਦੀ ਮੰਗ ਕੀਤੀ ਗਈ ਹੈ। ਕੱਲ੍ਹ ਸ਼ੰਭੂ ਮੋਰਚਾ ਕਿਸਾਨ ਅੰਦੋਲਨ ਚੋਂ ਵਾਪਿਸ ਜਾਂਦੇ ਸਮੇਂ ਅੰਮ੍ਰਿਤਸਰ ਨਜ਼ਦੀਕ ਪੈਂਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੀ ਬੱਸ ਪਲਟਣ ਕਰਨ ਵੱਡਾ ਹਾਦਸਾ ਵਾਪਰਿਆ ਜਿਸ ਵਿਚ 32 ਲੋਕ ਜਖਮੀ ਹੋਏ, ਜਖਮੀ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਓਠੀਆ ਵਿੱਚ ਦਾਖਿਲ ਕਰਵਾਇਆ ਹੈ।

(For more news apart from Shambhu border keep returning farmers bus overturned, 32 farmers injured News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement