Bathinda News : ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ’ਚ ਕੀਤਾ ਪੇਸ਼

By : BALJINDERK

Published : May 23, 2025, 2:14 pm IST
Updated : May 23, 2025, 2:14 pm IST
SHARE ARTICLE
 constable Amandeep Kaur
constable Amandeep Kaur

Bathinda News : ਪੁਲਿਸ ਨੇ ਪੇਸ਼ ਕੀਤਾ ਚਲਾਨ, ਅਗਲੀ ਸੁਣਵਾਈ 20 ਸਤੰਬਰ ਨੂੰ ਹੋਵੇਗੀ

Bathinda News in Punjabi : ਚਿੱਟੇ ਦੀ ਬਰਾਮਦਗੀ ਦਾ ਮਾਮਲੇ ’ਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਬਠਿੰਡਾ ਅਦਾਲਤ ਦੀ ਪੇਸ਼ ਕੀਤਾ ਗਿਆ । ਪੁਲਿਸ ਵਲੋਂ ਅਦਾਲਤ ਵਿਚ ਉਸਦਾ ਚਲਾਨ ਵੀ ਪੇਸ਼ ਕੀਤਾ ਗਿਆ । ਅਦਾਲਤ ’ਚ ਅਗਲੀ ਸੁਣਵਾਈ 20 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਪੁਲਿਸ ਨੂੰ ਹੁਕਮ ਦਿੱਤਾ ਕਿ ਉਸਦੇ ਸਾਥੀ ਬਲਵਿੰਦਰ ਸਿੰਘ ਦਾ ਚਲਾਨ ਜਲਦ ਪੇਸ਼ ਕੀਤਾ ਜਾਵੇ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਠਿੰਡਾ ਪੁਲਿਸ ਨੇ ਉਸ ਵਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ’ਚ ਜਾ ਰਹੀ ਸੀ ਤੇ ਤਲਾਸ਼ੀ ਦੌਰਾਨ ਉਸਦੀ ਗੱਡੀ ਵਿਚੋਂ ਚਿੱਟੇ ਦੀਆਂ ਪੂੜੀਆਂ ਬਰਾਮਦ ਹੋਈਆਂ ਸਨ। ਇਸੇ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਅਮਨਦੀਪ ਕੌਰ ਆਪਣੇ ਇੱਕ ਹੋਰ ਸਾਥੀ ਬਲਵਿੰਦਰ ਸਿੰਘ ਨਾਲ ਮਿਲ ਕੇ ਚਿੱਟੇ ਦਾ ਕਾਰੋਬਾਰ ਕਰਦੀ ਹੈ। ਉਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿਚ ਬਲਵਿੰਦਰ ਸਿੰਘ ਨੂੰ ਨਾਮਜ਼ਦ ਕਰ ਲਿਆ ਅਤੇ ਦੋ ਦਿਨ ਬਾਅਦ ਉਸਦੀ ਗ੍ਰਿਫ਼ਤਾਰੀ ਪਾ ਦਿੱਤੀ । ਭਾਵੇਂ ਬੀਤੇ ਕੱਲ੍ਹ ਬਲਵਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ ਪਰ ਅਮਨਦੀਪ ਕੌਰ ਅਜੇ ਵੀ ਜੇਲ ਦੀਆਂ ਸਲਾਖਾਂ ਪਿੱਛੇ ਹੈ। 

 (For more news apart from Dismissed woman constable Amandeep Kaur produced in court  News in Punjabi, stay tuned to Rozana Spokesman)

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement