
Amritsar News : ਮੁਲਜ਼ਮਾਂ ਨੇ ਗੱਡੀ ਰੋਕਣ ਦੀ ਬਜਾਏ ਪੁਲਿਸ 'ਤੇ ਕੀਤੀ ਫ਼ਾਇਰਿੰਗ, ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੇ ਪੈਰ 'ਚ ਲੱਗੀ ਗੋਲੀ
Amritsar News in Punjabi : ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀਅਨੁਸਾਰ ਜਦੋਂ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਗੱਡੀ ਰੋਕਣ ਦੀ ਬਜਾਏ ਪੁਲਿਸ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਦਾ ਪਿੱਛਾ ਕਰਦੇ ਹੋਏ ਉਸ 'ਤੇ ਜਵਾਬੀ ਗੋਲੀਬਰੀ ਕੀਤੀ, ਜਿਸ ਕਾਰਨ ਬਦਮਾਸ਼ ਦੇ ਪੈਰ 'ਚ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੌਰਾਨ ਮੁਕਾਬਲੇ ਵਾਲੀ ਥਾਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪਹੁੰਚੇ ਹਨ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਮੁਲਜ਼ਮ ਖ਼ਿਲਾਫ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।
(For more news apart from Encounter in Ranjit Avenue area of Amritsar News in Punjabi, stay tuned to Rozana Spokesman)