
Hoshiarpur News: ਬੱਚਿਆਂ ਦੀ ਭਾਲ ਲਈ ਪੁਲਿਸ ਵੱਲੋਂ ਟੀਮਾਂ ਗਠਿਤ
Hoshiarpur Three children missing news: ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਵਿਚ ਘਰੋਂ ਟਿਊਸ਼ਨ ਪੜ੍ਹਨ ਗਏ ਤਿੰਨ ਬੱਚੇ ਭੇਤਭਰੀ ਹਾਲਤ ਵਿਚ ਲਾਪਤਾ ਹੋ ਗਏ। ਬੱਚੇ ਅਮਨ ਪੁੱਤਰ ਨਵਾਬ, ਰੇਹਾਨ ਪੁੱਤਰ ਅਕੀਲ ਅਤੇ ਮੁਹੰਮਦ ਪੁੱਤਰ ਚਮਨ ਵਾਸੀ ਕੀਰਤੀ ਨਗਰ ਦੇ ਰਹਿਣ ਵਾਲੇ ਹਨ।
ਤਿੰਨੇ ਬੱਚਿਆਂ ਦੀ ਉਮਰ ਕ੍ਰਮਵਾਰ 12, 11 ਅਤੇ 8 ਸਾਲ ਦੱਸੀ ਜਾ ਰਹੀ ਹੈ, ਜਾਣਕਾਰੀ ਅਨੁਸਾਰ ਇਹ ਬੱਚੇ ਬੁੱਧਵਾਰ ਨੂੰ ਘਰੋਂ ਟਿਊਸ਼ਨ ਪੜ੍ਹਨ ਗਏ ਪਰੰਤੂ ਵਾਪਸ ਘਰ ਨਹੀਂ ਪਰਤੇ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਬੱਚਿਆਂ ਦੀ ਕਾਫ਼ੀ ਭਾਲ ਕੀਤੀ ਗਈ ਪਰੰਤੂ ਬੱਚਿਆਂ ਦਾ ਕੁਝ ਪਤਾ ਨਹੀਂ ਲੱਗਿਆ ਜਿਸ ਤੋਂ ਬਾਅਦ ਪਰਿਵਾਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਮਾਪਿਆਂ ਨੂੰ ਮਦਦ ਦਾ ਹਰ ਸੰਭਵ ਭਰੋਸਾ ਦਿੱਤਾ ਗਿਆ। ਪੁਲਿਸ ਨੇ ਕਾਰਵਾਈ ਤੇਜ਼ ਕਰਦੇ ਹੋਏ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਬੱਚਿਆਂ ਦੇ ਲਾਪਤਾ ਹੋਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।
(For more news apart from 'Punjab Weather Update News in punjabi ' Spirit, stay tune to Rozana Spokesman)