
Punjab Summer Vacations 2025: ਪੰਜਾਬ ਵਿਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ
Punjab Summer Vacations 2025 News in punjabi : ਪੰਜਾਬ ਵਿਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਸੂਬੇ ਦਾ ਪਾਰਾ 42 ਡਿਗਰੀ ਤੋਂ ਪਾਰ ਹੋ ਗਿਆ ਹੈ। ਭਿਆਨਕ ਗਰਮੀ ਦੇ ਚੱਲਦਿਆਂ ਲੋਕਾਂ ਨੇ ਘਰਾਂ ਤੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ ਤੇ ਸਾਰਾ ਦਿਨ ਘਰ ਵਿਚ ਠੰਢੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ ਪਰ ਇਸ ਭਿਆਨਕ ਗਰਮੀ ਵਿਚ ਬੱਚਿਆਂ ਨੂੰ ਸਕੂਲ ਜਾਣਾ ਪੈ ਰਿਹਾ ਹੈ।
ਇਸ ਦੌਰਾਨ ਕੁਝ ਪ੍ਰਾਈਵੇਟ ਸਕੂਲਾਂ ਨੇ ਭਿਆਨਕ ਗਰਮੀ ਦੇ ਚੱਲਦਿਆਂ ਤੀਜੀ ਜਮਾਤ ਤੱਕ ਦੇ ਬੱਚਿਆਂ ਨੂੰ 25 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ, ਕਿਉਂਕਿ ਇਸ ਭਿਆਨਕ ਗਰਮੀ ਵਿਚ ਬੱਚੇ ਸਭ ਤੋਂ ਵੱਧ ਪ੍ਰਭਾਵਤ ਹੁੰਦੇ ਹਨ।
ਹਾਲਾਂਕਿ ਪ੍ਰਾਈਵੇਟਾਂ ਸਕੂਲਾਂ ਵਲੋਂ ਮਾਸੂਮ ਬੱਚਿਆਂ ਨੂੰ ਛੁੱਟੀਆਂ ਦੇਣ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਆਈ ਹੈ। ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਵਿਚ ਅਜੇ ਤੱਕ ਗਰਮੀਆਂ ਦੀਆਂ ਛੁੱਟੀਆਂ ਨਹੀਂ ਘੋਸ਼ਿਤ ਕੀਤੀਆਂ ਗਈਆਂ ਪਰ ਬੱਚੇ ਗਰਮੀਆਂ ਦੀਆਂ ਛੁੱਟੀਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਉਨ੍ਹਾਂ ਨੂੰ ਛੁੱਟੀਆਂ ਹੋਣਗੀਆਂ ਤੇ ਕਦੋਂ ਉਹ ਘੁੰਮਣ ਜਾਣਗੇ।
(For more news apart from 'Punjab Summer Vacations 2025 News in punjabi' Spirit, stay tune to Rozana Spokesman)