
ਮੁਲਜ਼ਮ ਦੀ ਪਹਿਚਾਣ ਯਾਦਵਿੰਦਰ ਵਾਸੀ ਪਿੰਡ ਸਿਵੀਆ ਵਜੋਂ ਹੋਈ
Son kills father over land dispute in Bathinda: ਬਠਿੰਡਾ ਜ਼ਿਲ੍ਹੇ ਦੇ ਸਿਵਿਆ ਪਿੰਡ ਵਿੱਚ ਇੱਕ ਵਿਅਕਤੀ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਆਪਣੀ ਹੀ ਪਿਤਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਲਾਸ਼ ਦਾ ਅੰਤਿਮ ਸਸਕਾਰ ਵੀ ਘਰ ਵਿਚ ਹੀ ਕਰ ਦਿੱਤਾ। ਗੁਆਢੀਆਂ ਤੇ ਪਰਿਵਾਰਕ ਮੈਂਬਰਾਂ ਜਦੋਂ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਬਠਿੰਡਾ ਧਰਮਲ ਥਾਣਾ ਪੁਲਿਸ ਨੂੰ ਸੂਚਿਤ ਕੀਤਾ ਤੇ ਜਾਂਚ ਤੋਂ ਬਾਅਦ ਬਠਿੰਡਾ ਥਾਣਾ ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਪੁੱਤਰ ਤੇ ਪਿਤਾ ਵਿਚਾਲੇ ਪਿਛਲੇ ਕਈ ਸਾਲਾਂ ਤੇ ਜ਼ਮੀਨ ਤੇ ਘੜ ਦੇ ਘਰੇਲੂ ਵਿਵਾਦ ਨੂੰ ਲੈ ਕੇ ਝਗੜਾ ਚਲ ਰਿਹਾ ਸੀ।
ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਯਾਦਵਿਦਰ ਸਿੰਘ ਵਾਸੀ ਪਿੰਡ ਸਿਵਿਆ ਜੋ ਖੇਤੀਬਾੜੀ ਕਰਦਾ ਹੈ ਨੇ ਆਪਣੇ ਪਿਤਾ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਸੀ। ਉਨ੍ਹਾਂ ਨੇ ਦਸਿਆ ਕਿ 20 ਮਈ ਨੂੰ ਪਿਤਾ-ਪੁੱਤਰ ਘਰ ਵਿਚ ਇਕੱਲੇ ਸਨ, ਇਸ ਦੌਰਾਨ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਆਰੋਪੀ ਯਾਦਵਿੰਦਰ ਨੇ ਆਪਣੇ ਪਿਤਾ ਵਰਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਾਅਦ ਵਿਚ ਆਰੋਪੀ ਨੇ ਕੁੱਝ ਰਿਸ਼ਤੇਦਾਰਾਂ ਨੂੰ ਬੁਲਾ ਕੇ ਘਰ ਵਿਚ ਹੀ ਆਪਣੇ ਪਿਤਾ ਦਾ ਅੰਤਿਮ ਸਸਕਾਰ ਕਰ ਦਿੱਤਾ।
ਬਾਅਦ ਵਿਚ ਜਦੋਂ ਗੁਆਂਢੀਆਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਟੀਮ ਨੇ ਉਕਤ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਪੁੱਛਗਿੱਛ ਵਿਚ ਯਾਦਵਿੰਦਰ ਸਿੰਘ ਨੇ ਆਪਣਾ ਗੁਨਾਹ ਕਬੂਲ ਕਰ ਲਿਆ।
ਫਿਲਹਾਲ ਬਠਿੰਡਾ ਪੁਲਿਸ ਨੇ ਕਾਤਲ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।