ਪਟਰੌਲ ਪੰਪ 'ਤੇ ਲੁੱਟ-ਖੋਹ ਤੇ ਕਤਲ ਕਰਨ ਵਾਲੇ ਦੋ ਮੁਲਜ਼ਮ ਕਾਬੂ
Published : Jun 23, 2018, 12:19 am IST
Updated : Jun 23, 2018, 12:19 am IST
SHARE ARTICLE
IG AS Rai During The Press Conference
IG AS Rai During The Press Conference

ਪਟਿਆਲਾ ਰਾਜਪੁਰਾ ਸੜ੍ਹਕ 'ਤੇ 17 ਤੇ 18 ਜੂਨ ਦੀ ਦਰਮਿਆਨੀ ਰਾਤ ਨੂੰ ਪਿੰਡ ਚਮਾਰਹੇੜੀ ਨੇੜੇ ਤਿੰਨ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਪੈਟਰੋਲ ਪੰਪ.......

ਪਟਿਆਲਾ : ਪਟਿਆਲਾ ਰਾਜਪੁਰਾ ਸੜ੍ਹਕ 'ਤੇ 17 ਤੇ 18 ਜੂਨ ਦੀ ਦਰਮਿਆਨੀ ਰਾਤ ਨੂੰ ਪਿੰਡ ਚਮਾਰਹੇੜੀ ਨੇੜੇ ਤਿੰਨ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਪੈਟਰੋਲ ਪੰਪ ਨੂੰ ਲੁੱਟਣ ਮੌਕੇ ਦੋ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਘਟਨਾ ਨੂੰ ਪਟਿਆਲਾ ਪੁਲਿਸ ਨੇ ਹੱਲ ਕਰ ਲਿਆ ਹੈ ਅਤੇ ਤਿੰਨਾਂ ਵਿੱਚੋਂ 2 ਦੋਸ਼ੀਆਂ ਨੂੰ ਵਾਰਦਾਤ ਮੌਕੇ ਵਰਤੇ ਹਥਿਆਰਾਂ, ਮੋਟਰਸਾਈਕਲ ਤੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਅੱਜ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਕੀਤੇ ਪੱਤਰਕਾਰ ਸੰਮੇਲਨ ਦੌਰਾਨ ਪਟਿਆਲਾ ਦੇ ਆਈ.ਜੀ. ਸ਼੍ਰੀ ਏ.ਐਸ.ਰਾਏ ਨੇ ਦੱਸਿਆ ਕਿ ਇਹ ਵਾਰਦਾਤ ਵਾਪਰਨ ਉਪਰੰਤ ਪਟਿਆਲਾ ਦੇ ਕਾਰਜਕਾਰੀ ਐਸ.ਐਸ.ਪੀ ਸ਼੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ. ਐਸ.ਪੀ. ਹੈਡ ਕੁਆਰਟਰ ਦੀ ਅਗਵਾਈ ਹੇਠ ਗਠਿਤ ਕੀਤੀਆਂ ਟੀਮਾਂ ਨੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਕੀਤੀ ਪੜਤਾਲ ਉਪਰੰਤ ਦੋ ਦੋਸ਼ੀਆਂ ਸਿਕੰਦਰ ਸਿੰਘ ਪੁੱਤਰ ਸ਼੍ਰੀ ਮਲੂਕ ਸਿੰਘ ਵਾਸੀ ਪਿੰਡ          

ਢੱਡਰੀਆਂ ਜ਼ਿਲ੍ਹਾ ਸੰਗਰੂਰ ਤੇ ਹਰਪ੍ਰੀਤ ਸਿੰਘ ਸਿੰਘ ਉਰਫ਼ ਮੱਖਣ ਪੁੱਤਰ ਰੂੜ੍ਹ ਸਿੰਘ ਵਾਸੀ ਪਿੰਡ ਸੈਫਦੀਪੁਰ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫਤਾਰ ਕਰ ਲਿਆ ਹੈ ਜਦ ਕਿ ਵਾਰਦਾਤ ਵਿੱਚ ਸ਼ਾਮਲ ਇਹਨਾਂ ਦਾ ਤੀਸਰਾ ਸਾਥੀ ਜਿਸ ਦੀ ਪਹਿਚਾਣ ਲਖਨਦੀਪ ਸਿੰਘ ਉਰਫ਼ ਸਵਰਨ ਸਿੰਘ ਉਰਫ਼ ਵਾਰਸ ਰੰਧਾਵਾ ਪੁੱਤਰ ਸ਼ਵਿੰਦਰ ਸਿੰਘ ਵਾਸੀ ਪਿੰਡ ਠੱਠਰਕੇ ਪੱਤੀ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਹਾਲੇ ਤੱਕ ਭਗੌੜਾ ਹੈ।

ਆਈ.ਜੀ ਸ਼੍ਰੀ ਰਾਏ ਨੇ ਦੱਸਿਆ ਕਿ  ਇਸ ਮੁਕੱਦਮੇ ਦੀ ਤਫ਼ਤੀਸ਼ ਸ਼੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ. ਕਪਤਾਨ ਪੁਲਿਸ ਪਟਿਆਲਾ ਦੀ ਨਿਗਰਾਨੀ ਹੇਠ ਬਣਾਈ ਟੀਮ ਨੇ ਦੋਸ਼ੀਆਂ ਦੀ ਭਾਲ ਕਰਕੇ ਦੋਸ਼ੀ ਸਿਕੰਦਰ ਸਿੰਘ ਪੁੱਤਰ ਮਲੂਕ ਸਿੰਘ ਪਿੰਡ ਢੱਡਰੀਆਂ ਜ਼ਿਲ੍ਹਾ ਸੰਗਰੂਰ, ਹਰਪੀ੍ਰਤ ਸਿੰਘ ਉਰਫ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫਦੀਪੁਰ ਜ਼ਿਲ੍ਹਾ ਪਟਿਆਲਾ ਅਤੇ ਲਖਨਦੀਪ ਉਰਫ ਸਵਰਨ ਸਿੰਘ ਉਰਫ ਵਾਰਸ ਰੰਧਾਵਾ ਪੁੱਤਰ ਸਵਿੰਦਰ ਸਿੰਘ ਵਾਸੀ ਪਿੰਡ ਠੱਠਰਕੇ ਪੱਤੀ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕੀਤਾ।

ਸ਼੍ਰੀ ਰਾਏ ਨੇ ਦੱਸਿਆ ਕਿ ਮਿਤੀ 22ਜੂਨ ਨੂੰ ਦੋਸ਼ੀ ਸਿਕੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਉਕਤਾਨ ਨੂੰ ਗ੍ਰਿਫਤਾਰ ਕਰਕੇ ਸਿਕੰਦਰ ਸਿੰਘ ਪਾਸੋਂ ਕਤਲ ਸਮੇਂ ਵਰਤਿਆ ਪਿਸਟਲ ਬੱਤੀ ਬੋਰ ਸਮੇਤ ਇੱਕ ਜਿੰਦਾ ਕਾਰਤੂਸ, ਬੁਲੇਟ ਮੋਟਰਸਾਈਕਲ ਨੰਬਰ ਪੀਬੀ 13 ਏ ਜੈਡ 4456 ਬਰਾਮਦ ਕੀਤਾ ਗਿਆ ਹੈ ਅਤੇ ਦੋਸ਼ੀ ਹਰਪ੍ਰੀਤ ਸਿੰਘ ਉਕਤ ਪਾਸੋਂ ਲਖਨਦੀਪ ਸਿੰਘ ਵੱਲੋਂ ਵਾਰਦਾਤ ਸਮੇਂ ਵਰਤਿਆ ਇੱਕ ਪਿਸਟਲ ਦੇਸੀ ਕੱਟਾ 315 ਬੋਰ ਸਮੇਤ ਇੱਥ ਖੋਲ ਕਾਰਤੂਸ 315 ਬੋਰ ਬ੍ਰਾਮਦ ਕੀਤਾ ਗਿਆ ਹੈ।

ਸਿਕੰਦਰ ਸਿੰਘ ਦੀ ਤਲਾਸ਼ੀ ਦੌਰਾਨ ਉਸ ਦੇ ਕਬਜੇ ਵਿੱਚੋਂ 300 ਗ੍ਰਾਮ ਨਸ਼ੀਲਾ ਪਾਊਡਰ ਵੀ ਬ੍ਰਾਮਦ ਕੀਤਾ ਗਿਆ ਹੈ, ਜਿਸ ਬਾਰੇ ਵੱਖਰਾ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮਾਂ ਦਾ ਤੀਜਾ ਦੋਸ਼ੀ ਲਖਨਦੀਪ ਸਿੰਘ ਉਰਫ ਵਾਰਸ ਰੰਧਾਵਾ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਆਈ.ਜੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਸਿਕੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਵਿੱਚ ਐਮ.ਏ. ਦਾ ਵਿਦਿਆਰਥੀ ਹੈ ਅਤੇ ਉਸ 'ਤੇ ਪਹਿਲਾਂ ਵੀ ਲੁੱਟਾਂ ਖੋਹਾਂ ਦੇ ਕਈ ਕੇਸ ਦਰਜ ਹਨ ਜਦ ਕਿ ਦੋਸ਼ੀ ਹਰਪ੍ਰੀਤ ਸਿੰਘ ਖ਼ਿਲਾਫ਼ ਦੋ ਮੁਕੱਦਮੇ ਦਰਜ ਹਨ ਅਤੇ ਲਖਨਦੀਪ ਜਿਸ ਨੂੰ ਬਾਰਡਰ ਰੇਂਜ ਦੇ ਕਈ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ।
 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement