ਮਿਸ਼ਨ ਤੰਦਰੁਸਤ ਪੰਜਾਬ : ਕੀਟਨਾਸ਼ਕ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ
Published : Jun 23, 2018, 4:38 am IST
Updated : Jun 23, 2018, 4:38 am IST
SHARE ARTICLE
 Officer Dr. Daljit Singh Gill Checking Pesticide Selling  Shops
Officer Dr. Daljit Singh Gill Checking Pesticide Selling Shops

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ.....

ਫ਼ਤਿਹਗੜ੍ਹ ਸਾਹਿਬ : ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਉਪਲੱਬਧ ਕਰਵਾਉਣ ਲਈ ਵਿਭਾਗ ਵਲੋਂ ਵੱਡੀ ਪੱਧਰ 'ਤੇ ਜ਼ਿਲੇ ਦੇ ਸਾਰੇ ਬਲਾਕਾਂ ਵਿਚ ਖਾਦ ਦੇ ਡੀਲਰਾਂ, ਕੀਟ ਨਾਸ਼ਕ ਦਵਾਈਆਂ ਦੇ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਚੈਕਿੰਗ ਦੌਰਾਨ ਕੀਟ ਨਾਸ਼ਕ ਦਵਾਈਆਂ ਦੇ ਭਰੇ ਗਏ ਸੈਂਪਲਾਂ ਦੀ ਗੁਣਵੱਤਾ ਦੀ ਜਾਂਚ ਵਾਸਤੇ ਲੁਧਿਆਣਾ, ਬਠਿੰਡਾ ਅਤੇ ਫਰੀਦਾਬਾਦ ਵਿਖੇ ਸਰਕਾਰੀ ਜਾਂਚ ਕੇਂਦਰਾਂ ਵਿਚ ਭੇਜੀਆਂ ਜਾਂਦੀਆਂ ਹਨ। ਇਹ ਜਾਣਕਾਰੀ ਦਿੰਦਿਆਂ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਦਲਜੀਤ ਸਿੰਘ ਗਿੱਲ

ਨੇ ਦੱਸਿਆ ਕਿ ਇਸ ਮਿਸ਼ਨ ਅਧੀਨ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿਚ ਹੁਣ ਤੱਕ ਨਦੀਨ ਨਾਸ਼ਕ ਦਵਾਈਆਂ ਵੇਚਣ ਵਾਲੀਆਂ 7 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿਚੋਂ 5 ਦੁਕਾਨਦਾਰਾਂ ਦੇ ਸੈਂਪਲ ਵੀ ਭਰੇ ਗਏ, ਜੋ ਕਿ ਜਾਂਚ ਵਾਸਤੇ ਸਰਕਾਰੀ ਲੈਬ ਵਿਚ ਭੇਜੇ ਗਏ ਹਨ। ਡਾ. ਗਿੱਲ ਨੇ ਨਦੀਨ ਨਾਸ਼ਕ ਦਵਾਈਆਂ ਦੇ ਵਿਕ੍ਰੇਤਾਂਵਾਂ ਅਤੇ ਖਾਦ ਦੇ ਡੀਲਰਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਮਿਆਰੀ ਕੰਪਨੀਆਂ ਦੇ ਮਨਜੂਰਸ਼ੁਦਾ ਉਤਪਾਦ ਹੀ ਵੇਚਣ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤੀ ਮਾਹਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕੀਟ ਨਾਸ਼ਕ ਦਵਾਈਆਂ ਤੇ

ਖਾਦਾਂ ਦੀ ਵਰਤੋਂ ਕਰਨ ਅਤੇ ਖ੍ਰੀਦੇ ਗਏ ਉਤਪਾਦ ਦਾ ਬਿਲ ਜਰੂਰ ਲੈਣ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਵੇਚੀ ਜਾਣ ਵਾਲੀ ਦਵਾਈ ਜਾਂ ਖਾਦ ਦਾ ਬਿਲ ਜਰੂਰ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਬਿਨ੍ਹਾਂ ਲੋੜ ਤੋਂ ਵਰਤੀਆਂ ਜਾਣ ਵਾਲੀਆਂ ਕੀਟ ਨਾਸ਼ਕ ਦਵਾਈਆਂ ਜਿਥੇ ਆਰਥਿਕ ਤੌਰ 'ਤੇ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ Àੁੱਥੇ ਹੀ ਜਮੀਨ ਅਤੇ ਵਾਤਾਵਰਣ ਦੀ ਸਿਹਤ ਨੁੰ ਵੀ ਖਰਾਬ ਕਰਦੀਆਂ ਹਨ। ਡਾ. ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ। ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ

Àੁੱਥੇ ਹੀ ਮਨੁੱਖੀ ਸਰੀਰ ਨੂੰ ਵੀ ਕਈ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਘੱਟ ਕਿਰਾਏ 'ਤੇ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਵਾਸਤੇ ਕਸਟਮਰ ਹਾਈਰਿੰਗ ਸੈਂਟਰ ਖੋਲੇ ਜਾ ਰਹੇ ਹਨ। ਜਿਥੋਂ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਵਿਭਾਗ ਵਲੋਂ ਵੀ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement