ਮਿਸ਼ਨ ਤੰਦਰੁਸਤ ਤਹਿਤ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ
Published : Jun 23, 2018, 9:54 pm IST
Updated : Jun 23, 2018, 9:54 pm IST
SHARE ARTICLE
Mission Healthy Punjab
Mission Healthy Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਲਹਿਰ ਤਹਿਤ ਵੱਖ ਵੱਖ ਵਿਭਾਗਾਂ ਵਲੋਂ ਡਿ

ਫ਼ਿਰੋਜ਼ਪੁਰ,  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਲਹਿਰ ਤਹਿਤ ਵੱਖ ਵੱਖ ਵਿਭਾਗਾਂ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੀ ਅਗਵਾਈ ਹੇਠ ਜੰਗੀ ਪੱਧਰ ਤੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ, ਚੈਕਿੰਗ ਦੇ ਵਧੀਆ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। 

ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ  ਨੇ ਦਸਿਆ ਕਿ 5 ਜੂਨ ਨੂੰ ਸ਼ੁਰੂ ਹੋਏ ਮਿਸ਼ਨ ਤੰਦਰੁਸਤ ਪੰਜਾਬ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁੱਝ ਦਿਨ ਪਹਿਲਾਂ ਜ਼ਿਲ੍ਹੇ ਦੇ ਫਲ ਵਿਕਰੇਤਾਵਾਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਕੈਮੀਕਲ ਨਾਲ ਪਕਾਏ ਫਲ, ਸਬਜ਼ੀਆਂ ਨਾ ਵੇਚਣ ਲਈ ਪ੍ਰੇਰਿਆ ਗਿਆ ਸੀ ਤੇ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਕੋਈ ਦੁਕਾਨਦਾਰ ਕੈਮੀਕਲ ਯੁਕਤ ਫਲ ਵੇਚਦਾ ਫੜਿਆ ਗਿਆ ਤਾਂ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ।

ਉਨ੍ਹਾਂ ਦਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਸਿਹਤ ਵਿਭਾਗ ਵਲੋਂ ਵੱਖ ਵੱਖ ਟੀਮਾਂ ਬਣਾਕੇ ਪੂਰੇ ਜ਼ਿਲ੍ਹੇ ਵਿਚ ਫਲਾਂ, ਸਬਜ਼ੀਆਂ, ਖਾਧ ਪਦਾਰਥਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ, ਲਏ ਗਏ ਨਮੂਨਿਆਂ ਅਤੇ ਡਿਫਾਲਟਰਾਂ ਵਿਰੁਧ ਕਾਰਵਾਈ ਨੇ ਲੋੜੀਂਦੇ ਨਤੀਜੇ ਦੇਣੇ ਸ਼ੁਰੂ ਕਰ ਦਿਤੇ ਹਨ ਅਤੇ ਹੁਣ ਸਾਰਿਆਂ ਨੂੰ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਕੈਮੀਕਲ ਨਾਲ ਪਕਾਏ ਜਾਂਦੇ ਅਸੁਰੱਖਿਅਤ ਫਲ ਬਾਜ਼ਾਰ ਵਿੱਚ ਵੇਚਣ ਦੀ ਇਜਾਜ਼ਤ ਕਿਸੇ ਕੀਮਤ 'ਤੇ ਨਹੀਂ ਦਿਤੀ ਜਾਵੇਗੀ।

ਇਸ ਤੋਂ ਇਲਾਵਾ ਜਿਹੜੇ ਰਾਜਾਂ ਤੋਂ ਫਲ ਪੰਜਾਬ ਵਿਚ ਆਉਂਦੇ ਹਨ ਉਨ੍ਹਾਂ ਨੂੰ ਵੀ ਫਲ ਪਕਾਉਣ ਸਬੰਧੀ ਵਰਤੇ ਜਾਂਦੇ ਰਸਾਇਣਾਂ ਦੀ ਚੈਕਿੰਗ ਬਾਰੇ ਲਿਖਿਆ ਗਿਆ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕ, ਸੀਨੀਅਰ ਸਿਟੀਜ਼ਨ, ਵਪਾਰੀ ਸਮੇਤ ਹਰ ਵਰਗ ਇਸ ਮਿਸ਼ਨ ਦੀ ਹਮਾਇਤ ਕਰ ਵੀ ਰਹੇ ਹਨ। ਉਨ੍ਹਾਂ ਦੱਸਿਆਂ ਕਿ ਜ਼ੀਰਾ ਸਬ ਡਵੀਜਨ ਦੀ ਦੋਧੀ ਯੂਨੀਅਨ ਨੇ ਪ੍ਰਧਾਨ ਹਰੀਸ਼ ਤਾਂਗਰਾ ਦੀ ਅਗਵਾਈ ਵਿਚ ਮੀਟਿੰਗ ਕਰਕੇ ਫ਼ੈਸਲਾ ਕੀਤਾ ਹੈ ਕਿ ਯੂਨੀਅਨ ਮਿਲਾਵਟ ਖੋਰਾਂ ਦੀ ਸਾਥ ਨਹੀਂ ਦੇਵੇਗੀ , ਸਗੋਂ ਬਾਜ਼ਾਰ ਵਿਚ ਵੀ ਉਹੀ ਖਰਾ ਦੁੱਧ ਵੇਚਣਗੇ ਜੋ ਉਹ ਆਪਣੇ ਘਰਾਂ ਵਿਚ ਪੀਂਦੇ ਹਨ।

ਉਨ੍ਹਾਂ ਕਿਹਾ ਕਿ ਉਹ ਮਿਸ਼ਨ ਤੰਦਰੁਸਤ ਪੰਜਾਬ ਲਹਿਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ ਕਿਉਂਕਿ ਇਹ ਪੰਜਾਬ ਦੇ ਭਵਿੱਖ ਦਾ ਸਵਾਲ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵਪਾਰੀਆਂ ਦੀ ਬੇਨਤੀ 'ਤੇ ਗ਼ੌਰ ਕਰਦਿਆਂ ਰਾਜ ਦੀਆਂ ਸਾਰੀਆਂ ਮੁੱਖ ਮੰਡੀਆਂ ਵਿੱਚ ਕੁਦਰਤੀ ਤਰੀਕੇ ਨਾਲ ਫਲ ਪਕਾਉਣ ਸਬੰਧੀ ਫ਼ੌਰੀ ਤੌਰ 'ਤੇ ਸਿਖਲਾਈ ਦੇਣ ਲਈ ਵਰਕਸ਼ਾਪਾਂ ਕਰਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ

ਅਤੇ ਇਸ ਸਬੰਧੀ ਭਾਸ਼ਣਾਂ ਦੀਆਂ ਸੀ.ਡੀਜ਼ ਤਿਆਰ ਕਰਵਾਈਆਂ ਗਈਆਂ ਹਨ, ਜੋ ਛੋਟੀਆਂ ਮੰਡੀਆਂ ਤੇ ਬਾਜ਼ਾਰ ਵਿਚ ਭੇਜੀਆਂ ਜਾਣਗੀਆਂ ਤਾਂ ਕਿ ਕਾਰੋਬਾਰੀਆਂ ਨੂੰ ਫਲਾਂ ਨੂੰ ਵਧੀਆ ਤਰੀਕੇ ਨਾਲ ਪਕਾਉਣ ਦੇ ਕੁਦਰਤੀ ਤਰੀਕੇ ਦੱਸੇ ਜਾਣ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਬਾਗ਼ਬਾਨੀ ਪੋਸਟ-ਹਾਰਵੈਸਟ ਤਕਨੀਕੀ ਕੇਂਦਰ ਦੇ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ, ਜੋ ਸਬੰਧਤ ਜ਼ਿਲ੍ਹਾ ਮੰਡੀ ਅਫ਼ਸਰਾਂ ਨਾਲ ਮਿਲ ਕੇ ਸਿਖਲਾਈ ਸ਼ੁਰੂ ਕਰਨਗੇ। 

ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਨੂੰ ਇੱਕ ਮਿਸ਼ਨਰੀ ਮੁਹਿੰਮ ਵਜੋਂ ਚਲਾਇਆ ਜਾ ਰਿਹਾ ਹੈ ਅਤੇ ਜੇ ਕੋਈ ਵੀ ਅਫ਼ਸਰ ਆਪਣੀ ਡਿਊਟੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਕਿਸੇ ਨੂੰ ਵੀ ਇਸ ਮਿਸ਼ਨ ਦੀ ਰਾਹ ਵਿੱਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement