
ਸਬ ਡਵੀਜ਼ਨ ਸਰਦੂਲਗੜ੍ਹ ਅਧੀਨ ਪੈਂਦੇ ਪਿੰਡ ਬਰਨਾ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ...
ਸਰਦੂਲਗੜ੍ਹ, ਸਬ ਡਵੀਜ਼ਨ ਸਰਦੂਲਗੜ੍ਹ ਅਧੀਨ ਪੈਂਦੇ ਪਿੰਡ ਬਰਨਾ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਰਦੂਲਗੜ੍ਹ ਦੇ ਮੁਖੀ ਅਤੇ ਤਫ਼ਤੀਸ਼ੀ ਅਫ਼ਸਰ ਹਰਵਿੰਦਰ ਸਿੰਘ ਸਰਾਂ ਨੇ ਦਸਿਆ ਕਿ ਲਵਪ੍ਰੀਤ ਸਿੰਘ ਦੀ ਲਾਸ਼ ਪਿੰਡ ਬਰਨ ਵਿਖੇ ਨਹਿਰ ਦੇ ਕੋਲ ਖੇਤਾਂ ਵਿਚੋਂ ਮਿਲੀ ਹੈ। ਮਾਮਲੇ ਦੀ ਤਫ਼ਤੀਸ਼ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਪਰਵਾਰ ਵਲੋਂ ਦੋਸ਼ੀ ਜਗਤਾਰ ਸਿੰਘ 'ਤੇ ਥਾਣਾ ਰੋੜੀ (ਹਰਿਆਣਾ) ਵਿਖੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ
ਜਿਸ ਕਾਰਨ ਉਹ ਉਨ੍ਹਾਂ ਨਾਲ ਰੰਜਸ਼ ਰੱਖਦਾ ਸੀ ਜਿਸ ਕਾਰਨ ਕਲ ਰਾਤ ਨੂੰ ਦੋਸ਼ੀ ਜਗਤਾਰ ਸਿੰਘ ਨੇ ਲਵਪ੍ਰੀਤ ਸਿੰਘ (21) ਦਾ ਕਤਲ ਕਰ ਕੇ ਲਾਸ਼ ਨੂੰ ਪਿੰਡ ਬਰਨ ਵਿਖੇ ਨਹਿਰ ਦੇ ਕੋਲ ਖੇਤਾਂ ਵਿਚ ਸੁੱਟ ਦਿਤੀ ਅਤੇ ਪੁਲਿਸ ਨੇ ਲਾਸ਼ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਮ੍ਰਿਤਕ ਦੇ ਪਿਤਾ ਰਾਜ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਰਦੂਲਗੜ੍ਹ ਵਿਖੇ ਮਾਮਲਾ ਦਰਜ ਕਰ ਕੇ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।