'ਰੇਤ ਮਾਫ਼ੀਆ ਵਿਰੁਧ ਸੀਬੀਆਈ ਜਾਂਚ ਤੋਂ ਕਿਉਂ ਭੱਜ ਰਹੀ ਹੈ ਕੈਪਟਨ ਸਰਕਾਰ'
Published : Jun 23, 2018, 11:36 pm IST
Updated : Jun 23, 2018, 11:36 pm IST
SHARE ARTICLE
Dr. Balbir Singh
Dr. Balbir Singh

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਰੇਤ ਮਾਫ਼ੀਆ ਦੀ ਸ਼ਰੇਆਮ ...

ਚੰਡੀਗੜ੍ਹ,  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਰੇਤ ਮਾਫ਼ੀਆ ਦੀ ਸ਼ਰੇਆਮ ਪੁਸ਼ਤ ਪਨਾਹੀ ਕਰਨ ਲੱਗ ਪਈ ਹੈ। ਇਹੋ ਵਜ੍ਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਧੜੱਲੇ ਨਾਲ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਸਮੁੱਚਾ ਮਾਮਲਾ ਸੀਬੀਆਈ ਜਾਂਚ ਹਵਾਲੇ ਕਰਨ ਤੋਂ ਭੱਜ ਰਹੇ ਹਨ। 

ਆਪ ਵਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਰੇਤ ਮਾਫ਼ੀਆ ਵਿਰੁਧ ਫ਼ੈਸਲਾਕੁਨ ਲੜਾਈ ਲੜੇਗੀ ਅਤੇ ਇਸ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਤੋਂ ਲੈ ਕੇ ਹੁਣ ਤਕ ਜਾਰੀ ਅਰਬਾਂ ਰੁਪਏ ਦੀ ਇਸ ਲੁੱਟ ਦੀ ਜਾਂਚ ਸੀਬੀਆਈ ਹਵਾਲੇ ਕਰਾਉਣ ਲਈ ਹਰ ਦਬਾਅ ਬਣਾਵੇਗੀ। ਸੜਕਾਂ ਤੋਂ ਲੈ ਕੇ ਸੰਸਦ ਤਕ ਆਵਾਜ਼ ਉਠਾਈ ਜਾਵੇਗੀ। ਲੋਕਾਂ ਦੀ ਕਚਹਿਰੀ ਵਿਚ ਬਾਦਲਾਂ ਵਾਂਗ ਕੈਪਟਨ ਸਰਕਾਰ ਦੇ ਰਾਜ ਵਿਚ ਚੱਲ ਰਹੇ ਮਾਫ਼ੀਆ ਰਾਜ ਦਾ ਪਰਦਾਫ਼ਾਸ਼ ਕੀਤਾ ਜਾਵੇਗਾ। ਲੋੜ ਪੈਣ ਉੱਤੇ ਅਦਾਲਤਾਂ ਅਤੇ ਉੱਚ ਅਦਾਲਤਾਂ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਸਰਪ੍ਰਸਤੀ ਥੱਲੇ ਰੇਤ ਮਾਫ਼ੀਆ ਦੇ ਹੌਸਲੇ ਪਹਿਲਾਂ ਨਾਲੋਂ ਇਸ ਕਦਰ ਵੱਧ ਗਏ ਹਨ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਤੇ ਵਾਰ-ਵਾਰ ਹਮਲੇ ਹੋ ਰਹੇ ਸਨ, ਹੁਣ ਵਿਧਾਇਕ ਅਤੇ ਵਰਦੀਧਾਰੀ ਸੁਰੱਖਿਆ ਕਰਮੀਂ ਵੀ ਇਸ ਗੁੰਡਾਗਰਦੀ ਦਾ ਸ਼ਿਕਾਰ ਹੋਣ ਲੱਗ ਪਏ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੀ ਗੁੰਡਾਗਰਦੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement