ਧੋਖੇ ਦਾ ਸ਼ਿਕਾਰ ਹੋਈ ਨਵ-ਵਿਆਹੁਤਾ ਨੇ ਐਨ.ਆਰ.ਆਈ. ਪਤੀ ਦੇ ਘਰ ਦੇ ਬਾਹਰ ਲਾਇਆ ਧਰਨਾ
Published : Jun 23, 2019, 5:25 pm IST
Updated : Jun 23, 2019, 5:25 pm IST
SHARE ARTICLE
Amritsar News
Amritsar News

ਐਨ.ਆਰ.ਆਈ. ਲਾੜੇ ਦੇ ਪਰਵਾਰ ਵਲੋਂ ਲੜਕੀ ਨੂੰ ਕੈਨੇਡਾ ਲੈ ਕੇ ਜਾਣ ਬਾਰੇ ਕਿਹਾ ਗਿਆ ਸੀ

ਅੰਮ੍ਰਿਤਸਰ: ਇਕ ਨਵ-ਵਿਆਹੁਤਾ ਨੂੰ ਐਨ.ਆਰ.ਆਈ. ਲਾੜੇ ਵਲੋਂ ਧੋਖਾ ਦੇਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਧੋਖੇ ਦਾ ਸ਼ਿਕਾਰ ਹੋਈ ਪ੍ਰਨੀਤ ਕੌਰ ਵਲੋਂ ਅਪਣੇ ਐਨ.ਆਰ.ਆਈ. ਪਤੀ ਦੇ ਘਰ ਦੇ ਬਾਹਰ ਧਰਨਾ ਦਿਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਬਾਬਾ ਬਕਾਲਾ ਦੀ ਰਹਿਣ ਵਾਲੀ ਪ੍ਰਨੀਤ ਕੌਰ ਦਾ ਵਿਆਹ ਕੁਝ ਸਮੇਂ ਪਹਿਲਾਂ ਅੰਮ੍ਰਿਤਸਰ ਦੇ ਕਬੀਰ ਪਾਰਕ ਇਲਾਕੇ ਦੇ ਅੰਗਤ ਔਲਖ ਨਾਲ ਹੋਇਆ ਸੀ, ਜੋ ਕੈਨੇਡਾ ਰਹਿੰਦਾ ਸੀ।

Parneet Kaur Protest in front of his husband's houseProtest

ਪ੍ਰਨੀਤ ਕੌਰ ਨੇ ਦੱਸਿਆ ਕਿ ਉਸ ਦੇ ਸਹੁਰਾ ਪਰਵਾਰ ਵਲੋਂ ਵਿਆਹ ਤੋਂ ਪਹਿਲਾਂ ਉਸ ਨੂੰ ਕੈਨੇਡਾ ਲੈ ਕੇ ਜਾਣ ਦੀ ਗੱਲ ਆਖੀ ਗਈ ਸੀ ਪਰ ਵਿਆਹ ਤੋਂ ਬਾਅਦ ਉਸ ਨੂੰ ਕੈਨੇਡਾ ਲਿਜਾਣਾ ਤਾਂ ਦੂਰ ਉਸ ਨੂੰ ਘਰ ਦਾਖਲ ਤੱਕ ਨਹੀਂ ਹੋਣ ਦਿਤਾ ਜਾ ਰਿਹਾ। ਪ੍ਰਨੀਤ ਕੌਰ ਨੇ ਦੱਸਿਆ ਕਿ ਉਸ ਦੇ ਪਰਵਾਰ ਵਲੋਂ ਵਿਆਹ ਵਿਚ ਮੋਟੀ ਰਕਮ ਖਰਚ ਕਰਕੇ ਦਾਜ ਦਹੇਜ ਦਿਤਾ ਗਿਆ ਸੀ ਤੇ ਵਿਆਹ ਤੋਂ ਬਾਅਦ ਵੀ ਦਾਜ ਦੀ ਮੰਗ ਕੀਤੀ ਜਾਣ ਲੱਗੀ।

bride did not like groom and take suicide big stepBride

ਪ੍ਰਨੀਤ ਕੌਰ ਨੇ ਪੁਲਿਸ ਪ੍ਰਸ਼ਾਸਨ ’ਤੇ ਉਸ ਦੀ ਸੁਣਵਾਈ ਨਾ ਕਰਨ ਤੇ ਉਲਟਾ ਉਨ੍ਹਾਂ ਨੂੰ ਹੀ ਧਮਕਾਉਣ ਦਾ ਦੋਸ਼ ਲਗਾਇਆ ਹੈ। ਜਦਕਿ ਦੂਜੇ ਪਾਸੇ ਪ੍ਰਨੀਤ ਕੌਰ ਦੇ ਦਾਦਾ ਸਹੁਰਾ ਹਰਬੰਸ ਸਿੰਘ ਨੇ ਦੋਸ਼ਾਂ ਨੂੰ ਨਕਾਰਿਆ ਹੈ। ਫ਼ਿਲਹਾਲ ਪ੍ਰਨੀਤ ਕੌਰ ਵਲੋਂ ਸਹੁਰਾ ਪਰਵਾਰ ਦੇ ਘਰ ਦੇ ਬਾਹਰ ਧਰਨਾ ਲਗਾ ਦਿਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement