ਪਾਣੀ ਬਚਾਉਣ ਦੇ ਮਾਮਲੇ 'ਚ ਦੇਸ਼ ਭਰ 'ਚ ਛਾਇਆ ਜ਼ਿਲ੍ਹਾ ਮਾਨਸਾ
Published : Jun 23, 2019, 12:47 pm IST
Updated : Jun 23, 2019, 12:47 pm IST
SHARE ARTICLE
Mansa
Mansa

ਕਈ ਪਿੰਡਾਂ ਦੇ ਲੋਕ ਘਰਾਂ 'ਚ ਬਣਾ ਰਹੇ ਸੋਕਪਿੱਟ

ਮਾਨਸਾ- ਪੰਜਾਬ ਵਿਚ ਜਿੱਥੇ ਵਿਗਿਆਨੀਆਂ ਵੱਲੋਂ ਪਾਣੀ ਦੀ ਕਿੱਲਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਉਥੇ ਹੀ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕ ਅਪਣੇ ਘਰਾਂ ਵਿਚ ਸੋਕਪਿੱਟ ਲਗਾ ਕੇ ਪਾਣੀ ਨੂੰ ਰਿਚਾਰਜ ਕਰਨ ਵਿਚ ਅਪਣਾ ਯੋਗਦਾਨ ਪਾ ਰਹੇ ਹਨ। ਮਨਰੇਗਾ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸੋਕਪਿੱਟ ਨਾਲ ਪਾਣੀ ਬਚਾਉਣ ਦੇ ਮਾਮਲੇ ਵਿਚ ਮਾਨਸਾ ਜ਼ਿਲ੍ਹਾ ਪੰਜਾਬ ਦਾ ਪਹਿਲਾ ਅਤੇ ਦੇਸ਼ ਦਾ ਦੂਜਾ ਜ਼ਿਲ੍ਹਾ ਹੈ।

MansaMansa

ਇਸ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਮਾਨਸਾ ਦੇ ਪਿੰਡ ਆਸਪਾਲ ਕੋਠੇ ਨੂੰ ਸਨਮਾਨਿਤ ਵੀ ਕੀਤਾ ਜਾ ਚੁੱਕਿਆ ਹੈ। ਸੋਕਪਿੱਟ ਲਗਾਏ ਜਾਣ ਨੂੰ ਮਾਨਸਾ ਜ਼ਿਲ੍ਹੇ ਵਿਚ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਚਲਾਇਆ ਗਿਆ ਸੀ। ਜਿਸ ਤਹਿਤ ਘਰਾਂ ਵਿਚ ਬਰਬਾਦ ਹੋਣ ਵਾਲਾ ਪਾਣੀ ਫਿਰ ਤੋਂ ਧਰਤੀ ਵਿਚ ਚਲਾ ਜਾਂਦਾ ਹੈ। ਮਨਰੇਗਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸਿੰਘ ਨੇ ਦੱਸਿਆ ਕਿ ਸੋਕਪਿੱਟ ਸਬੰਧੀ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਹੁਣ ਜ਼ਿਲ੍ਹੇ ਦੇ ਚਾਰ ਪਿੰਡਾਂ ਦੇ ਹਰੇਕ ਘਰ ਵਿਚ ਸੋਕਪਿੱਟ ਲਗਾ ਕੇ ਪਾਣੀ ਨੂੰ ਰਿਚਾਰਜ ਕੀਤਾ ਜਾ ਰਿਹਾ ਹੈ।

Mansa Soakpit ProjectMansa Soakpit Project

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਪ੍ਰੋਜੈਕਟ ਉਨ੍ਹਾਂ ਲਈ ਕਾਫ਼ੀ ਮਦਦਗਾਰ ਸਾਬਤ ਹੋ ਰਿਹਾ ਹੈ ਕਿਉਂਕਿ ਸੋਕਪਿੱਟ ਲਗਾਏ ਜਾਣ ਨਾਲ ਹੁਣ ਫਾਲਤੂ ਦਾ ਪਾਣੀ ਗਲੀਆਂ ਨਾਲੀਆਂ ਵਿਚ ਨਹੀਂ ਜਾਂਦਾ। ਦੱਸ ਦਈਏ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ।

SoakpitSoakpit

ਵਿਗਿਆਨੀਆਂ ਮੁਤਾਬਕ ਜੇਕਰ ਇਹੀ ਹਾਲ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮਾਰੂਥਲ ਬਣ ਕੇ ਰਹਿ ਜਾਵੇਗਾ। ਜੇਕਰ ਪੰਜਾਬ ਦੇ ਸਾਰੇ ਪਿੰਡਾਂ ਵਿਚ ਪਾਣੀ ਰਿਚਾਰਜ ਕਰਨ ਵਾਲੇ ਸੋਕਪਿੱਟ ਲਗਾਏ ਜਾਣ ਤਾਂ ਕਾਫ਼ੀ ਹੱਦ ਤੱਕ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement