
ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲਾਏ ਪੂਰਨ ਲੌਕਡਾਊਨ ਦੀ ਲੁਧਿਆਣਾ ਪੁਲਿਸ ਦੇ ਵੱਲੋ ਪੂਰੇ ਤਰੀਕੇ ਨਾਲ ਪਾਲਣਾ ਕਰਵਾਉਂਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲਾਏ ਪੂਰਨ ਲੌਕਡਾਊਨ ਦੀ ਲੁਧਿਆਣਾ ਪੁਲਿਸ ਦੇ ਵੱਲੋ ਪੂਰੇ ਤਰੀਕੇ ਨਾਲ ਪਾਲਣਾ ਕਰਵਾਉਂਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅਜਿਹਾ ਲੱਗਦਾ ਹੈ ਕਿ ਸ਼ਹਿਰ ਦੇ ਨਿਵਾਸੀ ਨਿਯਮਾਂ ਦੀ ਪਾਲਣਾ ਨਾਲੋਂ ਉਨ੍ਹਾਂ ਨੂੰ ਜ਼ੁਰਮਾਨਾ ਭਰਨਾ ਜ਼ਿਆਦਾ ਠੀਕ ਲੱਗਦਾ ਹੈ। ਕਿਉਂਕਿ ਪਿਛਲੇ 85 ਦਿਨਾਂ ਵਿਚ ਲੁਧਿਆਣਾ ਪੁਲਿਸ ਨੇ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਤੋਂ 40 ਲੱਖ ਰੁਪਏ ਇਕੱਠੇ ਕੀਤੇ ਹਨ।
punjab police
ਜਦੋਂ ਕਿ ਇਸ ਸਮੇਂ ਦੌਰਾਨ 11000 ਲੋਕ ਚਲਾਨ ਕੱਟੇ ਗਏ ਹਨ ਤੇ 500 ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦੱਈਏ ਕਿ ਇਸ ਵਿਚੋਂ 37.6 ਲੱਖ ਰੁਪਏ ਬਿਨਾ ਮਾਸਕ ਤੋਂ ਘੁੰਮਣ ਵਾਲਿਆਂ ਤੋਂ ਇਕੱਠੇ ਕੀਤੇ ਗਏ। ਉੱਥੇ ਹੀ ਜਨਤਕ ਥਾਵਾਂ ਤੇ ਥੁੱਕਣ ਵਾਲਿਆਂ ਤੋਂ 2.2 ਲੱਖ ਰੁਪਏ ਜ਼ੁਰਮਾਨਾਂ ਹਾਸਲ ਕੀਤਾ ਗਿਆ। ਅਧਿਕਾਰੀਆਂ ਦਾ ਇਸ ਬਾਰੇ ਕਹਿਣਾ ਕਿ ਉਲੰਘਣਾ ਕਰਨ ਵਾਲਿਆਂ ਨੂੰ ਰਸਤੇ ਤੇ ਲਿਆਉਂਣ ਲਈ 29 ਮਈ ਨੂੰ ਜ਼ੁਰਮਾਨੇ ਦੀਆਂ ਦਰਾਂ ਵਿਚ ਵਾਧਾ ਕੀਤਾ ਗਿਆ ਹੈ, ਪਰ ਲੋਕ ਤੇ ਇਸ ਦਾ ਵੀ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ।
Punjab Police
ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ, ਹੈੱਡਕੁਆਰਟਰ) ਅਖਿਲ ਚੌਧਰੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਲੋਕ ਇਸ ਵਿਚ ਕੁਤਾਹੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕੇਸ ਕੀਤੇ ਗਏ ਹਨ।
Punjab Police
ਪੁਲਿਸ ਮੁਤਾਬਿਕ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਉਲੰਘਣਾ ਕਰਨ ਵਾਲੇ ਇਨ੍ਹਾਂ ਲੋਕਾਂ ਵਿਚ ਜ਼ਿਆਦਾਤਰ ਲੋਕ 18 ਤੋਂ 40 ਦੀ ਉਮਰ ਵਾਲੇ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਦੱਸਿਆ ਕਿ ਸੜਕਾਂ ਤੇ ਥੁੱਕਣ ਵਾਲੇ ਲੋਕਾਂ ਵਿਚ ਜ਼ਿਆਦਾ ਉਹ ਲੋਕ ਹਨ ਜਿਹੜੇ ਤੰਬਾਕੂ ਆਦਿ ਦਾ ਸੇਵਨ ਕਰਦੇ ਹਨ।
Punjab Police
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।