ਪਟਿਆਲਾ 'ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਜ਼ਿਲ੍ਹਾ ਪ੍ਰਧਾਨ ਢੀਂਡਸਾ ਦੇ ਨਾਲ ਰਲਿਆ
Published : Jun 23, 2020, 11:53 am IST
Updated : Jun 23, 2020, 12:43 pm IST
SHARE ARTICLE
Sukhbir Badal and Sukhdev Singh Dhindsa
Sukhbir Badal and Sukhdev Singh Dhindsa

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਕੌਮੀ ਸੀਨੀਅਰ ਮੀਤ ਪ੍ਰਧਾਨ.....

ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਕੌਮੀ ਸੀਨੀਅਰ ਮੀਤ ਪ੍ਰਧਾਨ, ਸਾਬਕਾ ਜਿਲ੍ਹਾ ਪ੍ਰਧਾਨ ਤੇ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ ਨੇ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰ ਦਿੱਤਾ। ਰਣਧੀਰ ਸਿੰਘ ਰੱਖੜਾ ਅਕਾਲੀ ਸਰਕਾਰ ਵੇਲੇ ਪੰਜਾਬ ਐਗਰੋ ਫੂਡ ਅਨਾਜ ਨਿਗਮ ਦੇ ਚੇਅਰਮੈਨ ਰਹਿ ਚੁੱਕੇ ਹਨ। ਜ਼ਿਲ੍ਹਾ ਪਟਿਆਲਾ ਵਿਚ ਉਨ੍ਹਾਂ ਦਾ ਵੱਡਾ ਅਧਾਰ ਹੈ ਅਤੇ ਇਹ ਪੰਜਾਬ ਦੇ ਪੁਰਾਣੇ ਪੰਥ ਦੇ ਨੇਤਾਵਾਂ ਵਿਚ ਗਿਣਿਆ ਜਾਂਦਾ ਹੈ।

Randhir Singh Rakhra Randhir Singh Rakhra

ਰਾਜਨੀਤਿਕ ਮਾਹਰ ਮੰਨਦੇ ਹਨ ਕਿ ਰੱਖੜਾ ਵਰਗੇ ਪੰਥ ਲੀਡਰਾਂ ਦਾ ਅਕਾਲੀ ਦਲ ਨਾਲੋਂ ਟੁੱਟਣਾ ਪਾਰਟੀ ਲਈ ਨੁਕਸਾਨਦੇਹ ਸਿੱਧ ਹੋ ਸਕਦਾ ਹੈ। ਰਣਧੀਰ ਸਿੰਘ ਰੱਖੜਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜ਼ਦੀਕੀਆਂ ਵਿਚੋਂ ਮੰਨਿਆ ਜਾਂਦਾ ਰਿਹਾ ਹੈ।  ਯਾਦ ਰਹੇ ਕਿ ਰਣਧੀਰ ਸਿੰਘ ਰੱਖੜਾ ਤੇ ਇਨ੍ਹਾਂ ਦੇ ਸਾਥੀਆਂ ਨੇ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇ ਦਿੱਤਾ ਸੀ। ਢੀਂਡਸਾ ਨਾਲ ਰਲਣ ਮੌਕੇ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਅਤੇ ਪੰਥ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਕੇ ਇਹ ਫੈਸਲਾ ਲਿਆ ਹੈ।

FileFile

ਉਨ੍ਹਾਂ ਨੇ ਕਿਹਾ ਕਿ ਪਾਰਟੀਆ ਅਸੂਲਾਂ ਨਾਲ ਚੱਲਦੀਆਂ ਹਨ ਨਾ ਕਿ ਤਾਨਾਸ਼ਾਹੀ ਰਵੱਈਏ ਨਾਲ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਪਰਿਵਾਰਿਕ ਲਾਲਚਾਂ ਦੇ ਭਾਰੂ ਹੋਣ ਕਰਕੇ ਅਕਾਲੀ ਦਲ ਨੂੰ ਵਾਰ ਵਾਰ ਨਮੋਸ਼ੀਆ ਦਾ ਸਾਹਮਣਾ ਕਰਨ ਪੈ ਰਿਹਾ ਹੈ। ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ,ਇਹ ਸਮਝ ਚੁੱਕੇ ਹਨ। ਕਿ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਫੇਲ ਹੋ ਚੁੱਕੀ ਹੈ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਹੋਰ ਵੀ ਨਿਘਾਰ ਵੱਲ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਹੁਣ ਘਬਰਾਹਟ ਵਿਚ ਆ ਕੇ ਆਪਣਾ ਸੰਤੁਲਨ ਖਰਾਬ ਕਰ ਚੁੱਕਾ ਹੈ।

Sukhdev Singh DhindsaSukhdev Singh Dhindsa

ਅਸੀਂ ਮਹਿਸੂਸ ਕਰਦੇ ਹਾਂ ਇਸ ਤਰ੍ਹਾਂ ਦੀ ਸੋਚ ਰੱਖਣ ਵਾਲੇ ਪ੍ਰਧਾਨ ਦੀ ਅਗਵਾਈ ਵਿਚ ਕੰਮ ਕਰ ਰਹੇ ਹਾਂ ਜਿਸ ਨੇ ਆਪਣੇ ਨਿੱਜੀ ਮੁਫਾਦ ਲਈ ਹਮੇਸ਼ਾ ਪੰਥ ਅਤੇ ਪੰਜਾਬ ਨਾਲ ਧੋਖਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਪਾਰਟੀ ਦੀ ਅਗਵਾਈ ਕਰਨ ਤੋਂ ਆਸਮਰੱਥ ਨਜਰ ਆ ਰਹੇ ਹਨ। ਸੁਖਬੀਰ ਸਿੰਘ ਬਾਦਲ ਨੂੰ ਪਤਾ ਲੱਗ ਚੁੱਕਾ ਹੈ ਕਿ ਲੋਕ ਉਸ ਦੀ ਲੀਡਰਸ਼ਿਪ ਨੂੰ ਪਸੰਦ ਨਹੀਂ ਕਰਦੇ। ਇਨ੍ਹਾਂ ਗੱਲਾਂ ਤੋਂ ਦੁੱਖੀ ਹੋ ਕੇ ਅਕਾਲੀ ਦਲ ਬਾਦਲ ਛੱਡ ਕੇ ਸੁਖਦੇਵ ਸਿੰਘ ਢੀਂਡਸਾ ਨਾਲ ਚੱਲਣ ਦਾ ਫੈਸਲਾ ਕੀਤਾ ਹੈ।

FileFile

ਕਿਉਂ ਕਿ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਪੰਜਾਬੀਅਤ ਅਤੇ ਪੰਥ ਦੇ ਭਲੇ ਲਈ ਸਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ਤੇ ਲਿਆਉਣ ਲਈ ਕਮਰਕੱਸਾ ਕੀਤਾ ਹੈ। ਅਤੇ ਜਿਸ ਮਕਸਦ ਨੂੰ ਲੈ ਕੇ ਸਾਡੇ ਪੁਰਖਿਆਂ ਨੇ ਕੁਰਬਾਨੀਆਂ ਕਰਕੇ ਸਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ। ਉਸ ਦੀ ਪੂਰਤੀ ਲਈ ਯੋਗਦਾਨ ਪਾਇਆ ਜਾ ਸਕੇ। ਰਣਧੀਰ ਸਿੰਘ ਰੱਖੜਾ ਦਾ ਢੀਂਡਸਾ ਨੇ ਸਿਰੋਪਾ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਅੱਜ ਸਾਨੂੰ ਬਹੁਤ ਭਾਰੀ ਬਲ ਮਿਲਿਆ ਹੈ ਕਿਉਂਕਿ ਰਣਧੀਰ ਸਿੰਘ ਰੱਖੜਾ ਨੇ ਪੰਥ ਅਤੇ ਪੰਜਾਬ ਲਈ ਆਪਣੀ ਪੂਰੀ ਜਿੰਦਗੀ ਲਗਾ ਦਿੱਤੀ ਹੈ

Sukhdev Singh DhindsaSukhdev Singh Dhindsa

ਇਸ ਲਈ ਇਨ੍ਹਾਂ ਦੇ ਆਉਣ ਨਾਲ ਪੰਜਾਬ ਦੀ ਸਿਆਸਤ ਵਿਚ ਵੱਡੀ ਤਬਦੀਲੀ ਆਏਗੀ। ਇਨ੍ਹਾਂ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਪੰਜਾਬ, ਬਲਵੰਤ ਸਿੰਘ ਰਾਮੂਵਾਲੀਆ, ਦਵਿੰਦਰ ਸਿੰਘ ਸੋਢੀ ਸਿਆਸੀ ਸਲਾਹਕਾਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ੳ ਐਸ ਡੀ ਜਸਵਿੰਦਰ ਸਿੰਘ ਅਤੇ ਰਜਿੰਦਰ ਸਿੰਘ ਰਾਜਾ ਵੀ ਇਸ ਮੌਕੇ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement