ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਖੋਲ੍ਹਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
Published : Jun 23, 2020, 10:50 pm IST
Updated : Jun 23, 2020, 10:50 pm IST
SHARE ARTICLE
1
1

ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਖੋਲ੍ਹਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 23 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਅੱਜ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹਣ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ ਪੂਜਾ ਅਸਥਾਨ, ਹੋਟਲ, ਰੈਸਟੋਰੈਂਟ, ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਾਂ ਨੂੰ ਪੜਾਅਵਾਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਸਰਕਾਰ ਨੇ ਹਰ ਤਰ੍ਹਾਂ ਦੀਆਂ ਪ੍ਰਾਹੁਣਚਾਰੀ ਸੇਵਾਵਾਂ ਖੋਲ੍ਹਣ ਦੀਆਂ ਸ਼ਰਤਾਂ 'ਚ ਢਿੱਲ ਦਿਤੀ ਹੈ। ਇਥੇ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਰੈਸਟੋਰੈਂਟਾਂ ਨੂੰ ਰਾਤ 8 ਵਜੇ ਤਕ 'ਡਾਈਨ-ਇਨ' (ਖਾਣਾ ਖਾਣ) ਦੀ ਸਹੂਲਤ ਦਿਤੀ ਹੈ ਜਿਥੇ 50 ਫ਼ੀ ਸਦੀ  ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਹੀ ਹੋਵੇਗੀ। ਮੈਨੇਜਮੇਂਟ ਸੇਵਾਵਾਂ ਪ੍ਰਦਾਨ ਕਰਨ ਲਈ ਤੈਅਸ਼ੁਦਾ ਹਦਾਇਤਾਂ (ਐਸਓਪੀਜ਼) ਦੀ ਪਾਲਣਾ ਕਰੇਗੀ ਜਿਸ ਤਹਿਤ ਹੋਟਲਾਂ/ ਰੈਸਟੋਰੈਂਟਾਂ ਵਿਚ 50 ਫ਼ੀ ਸਦੀ  ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਦੀ ਆਗਿਆ ਹੋਵੇਗੀ।




ਇਸ ਤੋਂ ਇਲਾਵਾ, ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁਲ੍ਹੇ ਰਹਿਣਗੇ ਪਰ ਹੋਟਲ ਮਹਿਮਾਨਾਂ ਦੇ ਨਾਲ-ਨਾਲ ਬਾਹਰੋਂ ਆਏ ਵਿਅਕਤੀਆਂ ਲਈ ਵੀ ਸਮਾਂ ਰਾਤ 8 ਵਜੇ ਤਕ ਰਹੇਗਾ। ਹਾਲਾਂਕਿ ਹੋਟਲਾਂ ਦੀਆਂ ਬਾਰਾਂ ਬੰਦ ਰਹਿਣਗੀਆਂ ਪਰ ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਕਮਰਿਆਂ ਅਤੇ ਰੈਸਟੋਰੈਂਟਾਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ।

1
 


ਉਨ੍ਹਾਂ ਅੱਗੇ ਦਸਿਆ ਕਿ ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿਚ 'ਓਪਨ-ਏਅਰ' ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁਲ੍ਹੇ ਸਥਾਨਾਂ ਵਿਚ ਹੋਣ ਵਾਲੇ ਹੋਰ ਸਮਾਜਕ ਕਾਰਜਾਂ ਅਤੇ ਪਾਰਟੀਆਂ ਵਿਚ 50 ਤਕ ਵਿਅਕਤੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ਼ ਤੋਂ ਛੁੱਟ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ-ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ 10*10 ਖੇਤਰ ਦੀ ਜ਼ਰੂਰਤ ਦੇ ਅਧਾਰ 'ਤੇ ਲੋੜੀਂਦੀ ਸਮਾਜਕ ਦੂਰੀ ਦਾ ਪਾਲਣ ਕੀਤਾ ਜਾ ਸਕੇ।


ਉਨ੍ਹਾਂ ਅੱਗੇ ਕਿਹਾ ਕਿ ਬੈਨਕੁਏਟ ਹਾਲਾਂ/ਮੈਰਿਜ ਪੈਲੇਸਾਂ ਵਿਚ ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸਓਪੀਜ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਦਾ ਪ੍ਰਬੰਧਨ ਕੇਂਦਰੀ ਸਿਹਤ ਮੰਤਰਾਲੇ ਵਲੋਂ ਸਮੇਂ-ਸਮੇਂ 'ਤੇ ਜਾਰੀ ਐਸਓਪੀਜ਼ ਦੀ ਪਾਲਣਾ ਕਰਨੀ ਲਾਜ਼ਮੀ  ਹੋਵੇਗੀ। ਜ਼ਿਲ੍ਹਾ ਅਧਿਕਾਰੀਆਂ ਨੂੰ ਸਥਾਨਕ ਸਥਿਤੀ ਦੇ ਆਧਾਰ 'ਤੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਐਸਓਪੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਲੋੜ ਮੁਤਾਬਕ ਹੋਰ ਪਾਬੰਦੀਆਂ ਵੀ ਲਗਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement