ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਮਾਮਲੇ ਉਤੇ ਸਿਆਸਤ ਤੇਜ਼
Published : Jun 23, 2020, 11:05 pm IST
Updated : Jun 23, 2020, 11:05 pm IST
SHARE ARTICLE
1
1

ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਮਾਮਲੇ ਉਤੇ ਸਿਆਸਤ ਤੇਜ਼

ਬਠਿੰਡਾ, 23 ਜੂਨ (ਸੁਖਜਿੰਦਰ ਮਾਨ): ਕਰੀਬ 43 ਸਾਲ ਤੋਂ ਬਠਿੰਡਾ ਦੇ ਟਿੱਬਿਆਂ ਨੂੰ ਰੰਗ-ਭਾਗ ਲਗਾ ਰਹੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦਾ ਮਾਮਲਾ ਤੂਲ ਫੜਨ ਲੱਗਾ ਹੈ। ਇਸ ਦੇ ਵਿਰੋਧ 'ਚ ਅੱਜ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਵਿਰੁਧ ਸੜਕਾਂ 'ਤੇ ਉਤਰ ਆਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ 'ਚ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ। ਜਦਕਿ ਇਲਾਵਾ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਵਲੋਂ ਵੀ ਪੰਜਾਬ ਸਰਕਾਰ ਦੁਆਰਾ ਬਠਿੰਡਾ ਥਰਮਲ ਦੀ ਜਮੀਨ ਵੇਚਣ ਦੇ ਵਿਰੋਧ 'ਚ ਵੱਖ-ਵੱਖ ਸਬ ਡਵੀਜ਼ਨਾਂ ਵਿਚ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਤੋਂ ਆਮ ਆਦਮੀ ਪਾਰਟੀ ਵਲੋਂ ਭਲਕੇ ਵਿਤ ਮੰਤਰੀ ਦੇ ਦਫ਼ਤਰ ਦਾ ਘਿਰਾਉ ਕਰਨ ਤੋਂ ਇਲਾਵਾ ਬਠਿੰਡਾ 'ਚ ਵੱਡਾ ਸੰਘਰਸ਼ ਵਿੱਢਿਆ ਜਾ ਰਿਹਾ।

1
 


ਗੌਰਤਲਬ ਹੈ ਕਿ ਵਿਤ ਮੰਤਰੀ ਸ੍ਰੀ ਬਾਦਲ ਨੂੰ ਵਿਰੋਧੀ ਪਾਰਟੀਆਂ ਵਲੋਂ ਇਸ ਕਰ ਕੇ ਲੰਮੇ ਹੱਥੀ ਲਿਆ ਜਾ ਰਿਹਾ ਹੈ ਕਿ ਉਨ੍ਹਾਂ ਚੋਣਾਂ ਤੋਂ ਪਹਿਲਾਂ ਜ਼ੋਰ-ਸ਼ੋਰ ਨਾਲ ਇਸ ਥਰਮਲ ਪਲਾਂਟ ਨੂੰ ਮੁੜ ਚਲਾਉਣ ਦਾ ਜਨਤਕ ਵਾਅਦਾ ਕੀਤਾ ਸੀ। ਉਧਰ ਅੱਜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ ਸ੍ਰੀ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਸਥਾਨਕ ਭਾਈ ਘਨੱਈਆ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਐਲਾਨ ਕੀਤਾ ਕਿ ਉਹ ਕਿਸੇ ਵੀ ਕੀਮਤ 'ਤੇ ਥਰਮਲ ਪਲਾਂਟ ਦੀ ਜ਼ਮੀਨ ਨੂੰ ਨੀਲਾਮ ਨਹੀਂ ਹੋਣ ਦਿਤਾ ਜਾਵੇਗਾ।


ਉਨ੍ਹਾਂ ਦੋਸ਼ ਲਗਾਇਆ ਕਿ ਬਠਿੰਡਾ ਦੇ ਵਿਧਾਇਕ ਅਤੇ ਵਿਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਦੇ ਲੋਕਾਂ ਨਾਲ ਵਿਸ਼ਵਾਸ-ਘਾਤ ਕੀਤਾ ਹੈ । ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਅਪਣੇ ਚੋਣ ਮੈਨੀਫ਼ੈਸਟੋ ਵਿਚ ਲੜੀ ਨੰਬਰ 14 ਵਿਚ ਵਾਅਦਾ ਕੀਤਾ ਸੀ ਕਿ ਬਠਿੰਡਾ ਦੇ ਥਰਮਲ ਨੂੰ ਬੰਦ ਨਹੀਂ ਕੀਤਾ ਜਾਵੇਗਾ ਅਤੇ ਬਠਿੰਡਾ ਸ਼ਹਿਰ ਦੀ ਹਰ ਗਲੀ ਵਿਚ ਅਪਣੇ ਭਾਸ਼ਣ ਕਿਹਾ ਸੀ ਕਿ ਮੈਂ ਥਰਮਲ ਦੀਆਂ ਉਦਾਸ ਪਈਆਂ ਚਿਮਨੀਆਂ ਵਿਚੋਂ ਧੂੰਆਂ ਨਿਕਲਦਾ ਦੇਖਣਾਂ ਚਾਹੁੰਦਾ ਹਾਂ। ਪਰ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਥਰਮਲ ਦੀਆਂ ਚਿਮਨੀਆਂ ਦੀ ਬਜਾਏ ਉਨ੍ਹਾਂ ਨੇ ਬਠਿੰਡਾ ਸ਼ਹਿਰ ਦੇ ਲੋਕਾਂ ਦਾ ਹੀ ਧੁਆਂ ਕੱਢ ਦਿਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement