
ਰਵਨੀਤ ਬਿੱਟੂ ਨੇ ਕਿਹਾ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ...
ਲੁਧਿਆਣਾ: ਖਾਲਿਸਤਾਨ ਨੂੰ ਲੈ ਕੇ ਮਾਮਲਾ ਪੂਰਾ ਭਖ ਚੁੱਕਾ ਹੈ। ਇਸ ਦੇ ਚਲਦੇ ਵੱਖ-ਵੱਖ ਲੀਡਰਾਂ ਤੇ ਗਾਇਕਾਂ ਦੇ ਬਹੁਤ ਸਾਰੇ ਬਿਆਨ ਸਾਹਮਣੇ ਆ ਰਹੇ ਹਨ। ਕੁੱਝ ਬਿਆਨ ਤਾਂ ਖਾਲਿਸਤਾਨ ਦੇ ਹੱਕ ਵਿਚ ਹਨ ਤੇ ਕੁੱਝ ਵਿਰੋਧ ’ਚ। ਇਸ ਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਅਪਣੇ ਵਿਚਾਰ ਸਾਂਝੇ ਕੀਤੇ ਹਨ।
Ravneet Bittu
ਰਵਨੀਤ ਬਿੱਟੂ ਨੇ ਕਿਹਾ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ-ਚੀਨ ਵਿਵਾਦ ਤੇ ਭਾਰਤ ਨੂੰ ਗਲਤ ਠਹਿਰਾ ਕੇ ਸ਼ਹੀਦਾਂ ਦਾ ਨਿਰਦਾਰ ਕੀਤਾ ਹੈ। ਰਵਨੀਤ ਬਿੱਟੂ ਨੇ ਪੰਜਾਬੀ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਨੂੰ ਲਪੇਟੇ 'ਚ ਲੈਂਦੇ ਹੋਏ ਕਿਹਾ ਕਿ 'ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਦਿਲਜੀਤ ਤੇ ਜੈਜ਼ੀ ਇਸ ਸੰਗਠਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ।
Jazzy B
ਇਹੀ ਸੰਗਠਨ ਹੈ, ਜਿਹੜਾ ਖ਼ਾਲੀਸਤਾਨ ਬਣਾਉਣ ਦੀ ਮੰਗ ਕਰਦਾ ਹੈ। ਪਹਿਲਾਂ ਹੀ ਦੇਸ਼ ਵਿਰੋਧੀ ਤਾਕਤਾਂ ਨੂੰ ਹਵਾ ਦੇ ਕੇ ਮਾਹੌਲ ਖ਼ਰਾਬ ਕਰ ਰਿਹਾ ਹੈ। ਉਨ੍ਹਾਂ ਨੇ ਦੋਵਾਂ ਗਾਇਕਾਂ ਨੂੰ ਕਾਫ਼ੀ ਖਰੀਆਂ-ਖੋਟੀਆਂ ਸੁਣਾਈਆਂ। ਉਨ੍ਹਾਂ ਨੇ ਕਿਹਾ, 'ਜੇਕਰ ਤੁਹਾਨੂੰ ਪੰਜਾਬ ਦੇ ਲੋਕ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਨ ਤਾਂ ਜੇਲ੍ਹ ਦੀ ਹਵਾ ਵੀ ਖੁਵਾ ਸਕਦੇ ਹਨ। ਤੁਸੀਂ ਲੋਕ ਪੰਜਾਬ ਦਾ ਖਾਹ ਕੇ ਹੁਣ ਹਰਾਮ ਕਰ ਰਹੇ ਹੋ। ਕਿਉਂ ਤੁਸੀਂ ਪੰਜਾਬ ਦੇ ਨੌਜਵਾਨਾਂ ਦੇ ਖੂਨ ਦੇ ਪਿਆਸੇ ਹੋ ਗਏ?
Daljit Dosanjh
ਸਾਡੇ ਬੱਚਿਆਂ ਨੂੰ ਹਥਿਆਰ ਚੁੱਕਣ ਨੂੰ ਆਖ ਰਹੇ ਹੋ? ਤੁਹਾਡੀਆਂ ਇਹ ਗਲਤੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।' ਇਸ ਤੋਂ ਇਲਾਵਾ ਰਵਨੀਤ ਬਿੱਟੂ ਨੇ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਨੂੰ ਧਮਕੀ ਦਿੰਦਿਆਂ ਕਿਹਾ, 'ਜੇਕਰ ਤੁਸੀਂ ਪੰਜਾਬ ਆਉਣਾ ਹੈ ਤਾਂ ਕੁਝ ਸੋਚ ਵਿਚਾਰ ਕੇ ਆਈਓ। ਜਦੋਂ ਤੁਸੀਂ ਪੰਜਾਬ/ਭਾਰਤ ਆਏ ਉਦੋਂ ਇਸ ਮੁੱਦੇ 'ਤੇ ਖੁੱਲ੍ਹ ਕੇ ਗੱਲ ਕੀਤੀ ਜਾਵੇਗੀ। ਸਾਡੀ ਨੌਜਵਾਨ ਪੀੜ੍ਹੀ ਦੇਸ਼ ਨਾਲ ਹੈ।
Ravneet Bittu
ਮੈਂ ਤਾਂ ਕਹਿੰਦਾ ਹਾਂ ਕਿ ਇਹ ਸਾਰੇ ਇਕੱਠੇ ਹੋ ਕੇ ਸੋਮਵਾਰ ਤੇ ਮੰਗਲਵਾਰ ਨੂੰ ਛੋਟੇ-ਛੋਟੋ ਜੱਥਿਆਂ 'ਚ ਪੁਲਸ ਥਾਣਿਆਂ 'ਚ ਜਾ ਕੇ ਇਨ੍ਹਾਂ ਦੋਵਾਂ ਖ਼ਿਲਾਫ ਸ਼ਿਕਾਇਤ ਦਰਜ ਜ਼ਰੂਰ ਕਰਵਾਉਣ।' ਦੱਸਣਯੋਗ ਹੈ ਕਿ ਰਵਨੀਤ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਗਾਇਕ ਦਲਜੀਤ ਦੋਸਾਂਝ, ਜੈਜ਼ੀ ਬੀ ਤੇ ਪੰਨੂ ਖਿਲਾਫ ਸੂਬੇ ਦੇ ਹਰ ਥਾਣੇ 'ਚ ਕੇਸ ਦਰਜ ਹੋਵੇ।
Khalistan
ਬਿੱਟੂ ਨੇ ਕਿਹਾ ਪੰਨੂ ਚੀਨ ਦਾ ਸਮਰਥਨ ਕਰਕੇ ਦੇਸ਼ 'ਚ ਫੁੱਟ ਪਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਇਸ ਨਾਲ ਪੰਜਾਬ ਦਾ ਮਾਹੌਲ ਮੁੜ ਤੋਂ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਕਿ ਚੀਨ ਨੂੰ ਸਖ਼ਤ ਸੰਦੇਸ਼ ਜਾਣਾ ਚਾਹੀਦਾ ਹੈ ਕਿ ਭਾਰਤ ਉਸ ਦਾ ਧੋਖਾ ਬਰਦਾਸ਼ਤ ਨਹੀਂ ਕਰੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।