
ਦੋਵਾਂ ਪਾਰਟੀਆਂ ਨੇ ਸਾਂਝੀ ਰਣਨੀਤੀ ਬਣਾਈ
ਚੰਡੀਗੜ੍ਹ : : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੋਵੇਂ ਹੀ 24 ਜੂਨ ਨੂੰ ਹੋਣ ਵਾਲੀ ਸਰਬ ਪਾਰਟੀ ਮੀਟਿੰਗ 'ਚ ਹਿੱਸਾ ਲੈਣਗੇ ਅਤੇ ਅਪਣਾ ਪੱਖ ਰਖਣਗੇ। ਦੋਵਾਂ ਪਾਰਟੀਆਂ ਨੇ ਸਾਂਝੀ ਰਣਨੀਤੀ ਬਣਾਈ ਹੈ। ਇਥੇ ਇਹ ਦਸਣਯੋਗ ਹੋਵੇਗਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਇਹ ਮੀਟਿੰਗ ਬਲਾਈ ਹੈ। ਕਾਂਗਰਸ ਪਾਰਟੀ ਅਤੇ ਹੋਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਖੇਤੀ ਉਤਪਾਦਾਂ ਦੇ ਮੰਡੀਕਰਨ ਐਕਟ 'ਚ ਸੋਧ ਹੋਣ ਨਾਲ ਕਣਕ ਅਤੇ ਝੋਨੇ ਦੀ ਖ਼ਰੀਦ ਲਈ ਮਿਲ ਰਿਹਾ ਘੱਟੋ-ਘੱਟ ਸਮਰਥਨ ਮੁੱਲ ਅਤੇ ਸਰਕਾਰੀ ਖਰੀਦ ਬੰਦ ਹੋ ਜਾਵੇਗੀ। ਇਸੇ ਤਰ੍ਹਾਂ ਬਿਜਲੀ ਸੁਧਾਰਾਂ ਦੇ ਨਾਮ ਹੇਠ ਵੱਖ-ਵੱਖ ਵਰਗਾਂ ਅਤੇ ਕਿਸਾਨਾਂ ਨੂੰ ਮਿਲ ਰਹੀ ਸਬਸਿਡੀ ਵੀ ਖ਼ਤਮ ਹੋ ਜਾਵੇਗੀ।
Sukhbir Badal
ਅਕਾਲੀ ਦਲ ਅਤੇ ਭਾਜਪਾ ਦੀ ਪੰਜਾਬ ਇਕਾਈ ਦੀ ਸਾਂਝੀ ਮੀਟਿੰਗ ਵੀ ਹੋਈ। ਮੀਟਿੰਗ 'ਚ ਫ਼ੈਸਲਾ ਹੋਇਆ ਕਿ ਕੈਪਟਨ ਸਿੰਘ ਵਲੋਂ ਬੁਲਾਈ ਗਈ ਮੀਟਿੰਗ 'ਚ ਹਿੱਸਾ ਲਿਆ ਜਾਵੇ ਅਤੇ ਅਪਣਾ ਪੱਖ ਰਖਿਆ ਜਾਵੇ। ਜਿਥੋਂ ਤਕ ਕਣਕ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਸਬੰਧ ਹੈ, ਇਹ ਬਿਲਕੁਲ ਖ਼ਤਮ ਨਹੀਂ ਹੋਣ ਦਿਤੀ ਜਾਵੇਗੀ। ਕੇਂਦਰ ਸਰਕਾਰ ਦੇ ਦੋ ਮੰਤਰੀ ਮੀਡੀਆ ਨੂੰ ਸੰਬੋਧਨ 'ਚ ਸਪਸ਼ਟ ਕਰ ਚੁੱਕੇ ਹਨ ਕਿ ਅਨਾਜ ਦੀ ਸਰਕਾਰੀ ਖਰੀਦ ਬਿਲਕੁਲ ਬੰਦ ਨਹੀ ਹੋਵੇਗੀ। ਜੇਕਰ ਸਰਕਾਰ ਕਦੇ ਸਰਕਾਰੀ ਖਰੀਦ ਬੰਦ ਕਰਨ ਲਈ ਕੋਈ ਕਾਰਵਾਈ ਕਰੇਗੀ ਤਾਂ ਦੋਵੇਂ ਪਾਰਟੀਆਂ ਇਸ ਦਾ ਵਿਰੋਧ ਕਰਨਗੀਆਂ।
Akali BJP
ਮੀਟਿੰਗ 'ਚ ਇਹ ਤਰਕ ਰਖਿਆ ਗਿਆ ਕਿ ਸਰਕਾਰੀ ਖ਼ਰੀਦ ਖ਼ਤਮ ਕਰਨ ਸਬੰਧੀ ਨਾ ਤਾਂ ਕੋਈ ਚਿੱਠੀ ਜਾਰੀ ਹੋਈ ਹੈ ਅਤੇ ਨਾ ਹੀ ਕੋਈ ਫ਼ੈਸਲਾ। ਫਿਰ ਇਸ ਮੁੱਦੇ ਨੂੰ ਚੁਕਣਾ ਇਹ ਇਕ ਨਿਰੀ ਸਿਆਸਤ ਹੈ। ਇਹ ਵੀ ਕਿਹਾ ਗਿਆ ਮੰਡੀ ਐਕਟ 'ਚ ਤਾਂ ਕਾਂਗਰਸ ਸਰਕਾਰ ਨੇ ਪਹਿਲਾਂ ਹੀ ਸੋਧ ਕਰ ਰੱਖੀ ਹੈ। ਇਸੇ ਤਰ੍ਹਾਂ ਬਿਜਲੀ ਐਕਟ 'ਚ ਸੋਧ ਦਾ ਵਿਰੋਧ ਕਰਨ ਦਾ ਫ਼ੈਸਲਾ ਹੋਇਆ। ਮੀਟਿੰਗ 'ਚ ਇਹ ਵੀ ਦਸਿਆ ਗਿਆ ਕਿ ਬਿਜਲੀ ਐਕਟ 'ਚ ਸੋਧ ਲਈ ਅਜੇ ਕੇਂਦਰ ਸਰਕਾਰ ਨੇ ਰਾਜਾਂ ਦੇ ਸੁਝਾਅ ਮੰਗੇ ਹਨ। ਅਕਾਲੀ ਦਲ ਇਸ ਸੋਧ ਦਾ ਵਿਰੋਧ ਕਰੇਗਾ, ਕਿਉੁਂਕਿ ਇਸ ਸੋਧ ਨਾਲ ਕਿਸਾਨਾਂ ਅਤੇ ਗ਼ਰੀਬ ਵਰਗਾਂ ਨੂੰ ਮਿਲ ਰਹੀ ਸਬਸਿਡੀ ਖ਼ਤਰੇ 'ਚ ਪੈ ਜਾਵੇਗੀ।
Capt Amrinder Singh
ਦੋਵਾਂ ਪਾਰਟੀਆਂ ਦੀ ਸਾਂਝੀ ਮੀਟਿੰਗ 'ਚ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਇਕ ਰਾਏ ਬਣਾਈ ਗਈ। ਇਸ ਤੋਂ ਪਹਿਲਾਂ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਵਖਰੀ ਹੋਈ ਅਤੇ ਸਾਰੇ ਮੁੱਦਿਆਂ 'ਤੇ ਸੀਨੀਅਰ ਨੇਤਾਵਾਂ ਨੈ ਅਪਣੇ ਵਿਚਾਰ ਰੱਖੇ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਬਸੰਮਤੀ ਨਾਲ ਫ਼ੈਸਲਾ ਹੋਇਆ ਕਿ ਮੀਟਿੰਗ 'ਚ ਹਿੱਸਾ ਲਿਆ ਜਾਵੇ। ਜੇਕਰ ਸਬਸਿਡੀ ਖ਼ਤਮ ਕਰਨ ਸਬੰਧੀ ਕੋਈ ਫ਼ੈਸਲਾ ਹੁੰਦਾ ਹੈ ਤਾਂ ਅਕਾਲੀ ਦਲ ਉਸ ਦਾ ਵਿਰੋਧ ਕਰੇ। ਇਸੇ ਤਰ੍ਹਾਂ ਕਣਕ, ਝੋਨੇ ਦੀ ਸਰਕਾਰੀ ਖ਼ਰੀਦ ਬਾਰੇ ਵੀ ਇਕ ਰਾਏ ਸੀ।
bjp
ਇਹ ਵੀ ਜਾਣਕਾਰੀ ਮਿਲੀ ਹੈ ਕਿ ਪਹਿਲਾਂ ਭਾਜਪਾ ਨੇਤਾ, ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ 'ਚ ਸ਼ਾਮਲ ਹੋਣ ਦੇ ਪੱਖ 'ਚ ਨਹੀਂ ਸੀ। ਪ੍ਰੰਤੂ ਜਦ ਅਕਾਲੀ ਦਲ ਨੇ ਸਪਸ਼ਟ ਕੀਤਾ ਕਿ ਮੀਟਿੰਗ 'ਚ ਅਪਣਾ ਪੱਖ ਰੱਖਣਾ ਜ਼ਰੂਰੀ ਹੈ, ਨਹੀਂ ਤਾਂ ਸੰਦੇਸ਼ ਗ਼ਲ ਜਾਵੇਗਾ। ਫਿਰ ਭਾਜਪਾ ਨੇਤਾ ਸਹਿਮਤ ਹੋ ਗਏ। ਭਾਜਪਾ ਵਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ ਅਤੇ ਹੋਰ ਕਈ ਨੇਤਾ ਸਾਂਝੀ ਮੀਟਿੰਗ 'ਚ ਸ਼ਾਮਲ ਹੋਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ ।