
ਹਰੀਸ਼ ਰਾਵਤ ਨੇ ਕਿਹਾ ਕਿ ਸਿੱਧੂ ਦੇ ਬਿਆਨਾਂ ਦਾ ਨੋਟਿਸ ਲਿਆ ਜਾਵੇਗਾ ਅਤੇ ਉਸ ਨੂੰ ਤਲਬ ਕਰਨ ਦੀ ਤਿਆਰੀ ਕੀਤੀ ਜਾ ਸਕਦੀ ਹੈ
ਚੰਡੀਗੜ੍ਹ - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਹੀ ਸਰਕਾਰ 'ਤੇ ਪਿਛਲੇ ਦਿਨਾਂ ਤੋਂ ਨਿਸ਼ਾਨੇ ਸਾਧ ਰਹੇ ਹਨ ਤੇ ਲਗਾਤਾਰ ਬਿਆਨਬਾਜ਼ੀਆਂ ਕਰ ਰਹੇ ਹਨ। ਸਿੱਧੂ ਦੀਆਂ ਇਹਨਾਂ ਬਿਆਨਬਾਜ਼ੀਆਂ ’ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਦੀ ਬਿਆਨਬਾਜ਼ੀ ਹਾਈਕਮਾਨ ਦੇ ਨੋਟਿਸ ’ਚ ਹੈ। ਮੈਂ ਵੀ ਸਿੱਧੂ ਦੇ ਬਿਆਨ ਮੰਗਵਾਏ ਹਨ। ਹਾਈਕਮਾਨ ਵਲੋਂ ਜਲਦ ਹੀ ਸਿੱਧੂ ਨੂੰ ਵੀ ਦਿੱਲੀ ਬੁਲਾਇਆ ਜਾਵੇਗਾ, ਜਿਸ ਦੌਰਾਨ ਉਸ ਨਾਲ ਸਾਰੇ ਮੁੱਦਿਆਂ ’ਤੇ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਾਜਪਾ MP ਮੇਨਕਾ ਗਾਂਧੀ ਨੇ ਡਾਕਟਰ ਨਾਲ ਵਰਤੀ ਭੱਦੀ ਸ਼ਬਦਾਵਲੀ, ਉੱਠੀ ਬਾਈਕਾਟ ਦੀ ਮੰਗ
Navjot Sidhu
ਹਰੀਸ਼ ਰਾਵਤ ਨੇ ਕਿਹਾ ਕਿ ਸਿੱਧੂ ਦੇ ਬਿਆਨਾਂ ਦਾ ਨੋਟਿਸ ਲਿਆ ਜਾਵੇਗਾ ਅਤੇ ਉਸ ਨੂੰ ਤਲਬ ਕਰਨ ਦੀ ਤਿਆਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਸਲੇ ਦਾ ਹੱਲ ਜੁਲਾਈ ਦੇ ਪਹਿਲੇ ਹਫ਼ਤੇ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ ਦੀ ਬਿਆਨਬਾਜ਼ੀ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ ਅਤੇ ਉਸ ਦੀ ਸਾਰੀ ਬਿਆਨਬਾਜ਼ੀ ਹਾਈਕਮਾਨ ਨੂੰ ਸੌਂਪ ਦਿੱਤੀ ਗਈ ਹੈ।
Harish Rawat
ਇਹ ਵੀ ਪੜ੍ਹੋ : ਗੁਆਂਢੀਆਂ ਤੋਂ ਦੁਖੀ ਮਹਿਲਾ ਨੇ 7 ਸਾਲਾ ਬੇਟੇ ਨਾਲ 12ਵੀਂ ਮੰਜ਼ਿਲ ਤੋਂ ਮਾਰੀ ਛਾਲ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਹਾਈਕਮਾਨ ਨੇ ਕੈਪਟਨ ਨੂੰ ਚੋਣ ਵਾਅਦੇ ਪੂਰੇ ਕਰਨ ਦੀ ਡੈੱਡਲਾਈਨ ਦੇ ਦਿੱਤੀ ਹੈ, ਜਿਸ ਦੇ ਬਾਰੇ ਕੈਪਟਨ ਆਪ ਲੋਕਾਂ ਨੂੰ ਦੱਸਣਗੇ। ਉਨ੍ਹਾਂ ਕਿਹਾ ਕਿ ਕਮੇਟੀ ਨੇ ਕੈਪਟਨ ਨਾਲ 18 ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਹੈ। ਚੋਣਾਂ ਲਈ ਜੇਕਰ ਬਦਲਾਅ ਕਰਨੇ ਪਏ ਤਾਂ ਜ਼ਰੂਰ ਕੀਤੇ ਜਾਣਗੇ। ਚੋਣਾਂ ਲਈ ਜੋ ਵੀ ਕਰਨਾ ਪਿਆ, ਉਸ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।