
ਪੰਜਾਬ ’ਚ 26 ਜੂਨ ਨੂੰ ਤਿੰਨ ਸੰਗਠਨ ਐਮਰਜੈਂਸੀ ਦੇ ਕਾਲੇ ਦਿਨ ਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਗੇ।
ਚੰਡੀਗੜ੍ਹ (ਭੁੱਲਰ) : ਪੰਜਾਬ ’ਚ 26 ਜੂਨ ਨੂੰ ਤਿੰਨ ਸੰਗਠਨ ਐਮਰਜੈਂਸੀ ਦੇ ਕਾਲੇ ਦਿਨ ਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਗੇ। ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ, ਸੀ.ਪੀ.ਆਈ. (ਐਮ-ਐਲ) ਲਿਬਰੇਸ਼ਨ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਕ੍ਰਮਵਾਰ ਕਾਮਰੇਡ ਅਜਮੇਰ ਸਿੰਘ, ਗੁਰਮੀਤ ਸਿੰਘ ਬਖਤਪੁਰ, ਕੰਵਲਜੀਤ ਖੰਨਾ ਨੇ ਦਸਿਆ ਕਿ 26 ਜੂਨ 1975 ਦਾ ਉਹ ਕਾਲਾ ਦਿਨ ਦੇਸ਼ ਦੇ ਇਤਿਹਾਸ ਵਿਚ ਕਾਂਗਰਸ ਹਕੂਮਤ ਦੇ ਮੱਥੇ ਤੇ ਭੱਦਾ ਕਲੰਕ ਹੈ ਜਿਸ ਦੀ ਚੀਸ ਸਦੀਆਂ ਤਕ ਦੇਸ਼ ਦੇ ਲੋਕਾਂ ਦੇ ਮਨ ’ਚ ਕਸਕਦੀ ਰਹੇਗੀ।
CPIML
ਉਨ੍ਹਾਂ ਦਸਿਆ ਕਿ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁਧ ਉਸ ਸਮੇਂ ਉੱਠੇ ਲੋਕ ਰੋਹ ਨੂੰ ਕੁਚਲਣ ਲਈ ਇੰਦਰਾ ਹਕੂਮਤ ਵਲੋਂ ਦੇਸ਼ ’ਚ ਮੜੀ ਐਮਰਜੈਂਸੀ ਨੇ ਸਮੁੱਚੇ ਜਮਹੂਰੀ ਹੱਕਾਂ ਦਾ ਭੋਗ ਪਾ ਦਿਤਾ ਸੀ। ਇੰਦਰਾ ਗਾਂਧੀ ਦੀ ਅਗਵਾਈ ’ਚ ਲੁੱਟ ਦੇ ਤੰਤਰ ਨੂੰ ਬਚਾਉਣ ਲਈ ਪੂਰੇ ਦੇਸ਼ ਨੂੰ ਖੁਲ੍ਹੀ ਜੇਲ ਵਿਚ ਬਦਲ ਕੇ ਹਜ਼ਾਰਾਂ ਸਿਆਸੀ ਵਿਰੋਧੀਆਂ ਨੂੰ ਜੇਲਾਂ ਵਿਚ ਮਹੀਨਿਆਂ ਬੱਧੀ ਬੰਦ ਕਰ ਦਿਤਾ ਗਿਆ ਸੀ।
Indra Gandhi, Narender Modi
ਇਹ ਵੀ ਪੜ੍ਹੋ : ਤਾਮਿਲਨਾਡੂ ਵਿਚ ਸਟਾਲਿਨ ਵਲੋਂ ਗ਼ੈਰ-ਸਿਆਸੀ ਤੇ ਵਿਦਵਾਨ ਲੋਕਾਂ ਦੀ ਮਦਦ ਨਾਲ ਸੂਬੇ ਦੀ ਆਰਥਕ ਹਾਲਤ ਸੁਧਾਰਨ ਦਾ ਨਵਾਂ ਤਜਰਬਾ
ਮੀਸਾ, ਪੋਟਾ, ਐਸਮਾ ਜਿਹੇ ਕਾਲੇ ਕਾਨੂੰਨਾਂ ਰਾਹੀਂ ਇੰਦਰਾ ਹਕੂਮਤ ਦਾ ਜਬਰ ਭਾਰਤੀ ਲੋਕਾਂ ਨੇ ਅਪਣੇ ਸੀਨਿਆਂ ਤੇ ਝੱਲਿਆ ਸੀ। ਹਿਟਲਰਸ਼ਾਹੀ ਦਾ ਉਹ ਦੌਰ ਅੱਜ ਅੱਗੇ ਨਾਲੋਂ ਵੀ ਵੱਧ ਕਰੂਰ ਰੂਪ ’ਚ ਜਾਰੀ ਹੈ। ਭਾਜਪਾ ਦੀ ਅਗਵਾਈ ਵਾਲੀ ਮੋਦੀ ਦੀ ਫਾਸ਼ੀ ਹਕੂਮਤ ਨੇ ਸਾਮਰਾਜ ਨਿਰਦੇਸ਼ਿਤ ਨੀਤੀਆਂ ਨੂੰ ਲਾਗੂ ਕਰਨ, ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀਆਂ ਨੀਤੀਆਂ ਰਾਹੀਂ ਸਮੁੱਚੇ ਦੇਸ਼ ਦੇ ਅਰਥਚਾਰੇ ਨੂੰ ਕਾਰਪੋਰੇਟ ਜਗਤ ਦਾ ਗੁਲਾਮ ਬਣਾਉਣ ਲਈ ਲੋਕਾਂ ਦੇ ਜਮਹੂਰੀ ਹੱਕਾਂ ਤੇ ਸ਼ਹਿਰੀ ਆਜ਼ਾਦੀਆਂ ਨੂੰ ਪੈਰਾਂ ਹੇਠ ਮਸਲ ਦਿਤਾ ਹੈ।
Amit Shah and Narendra Modi
ਤਿੰਨੇ ਆਗੂਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ 26 ਜੂਨ ਨੂੰ ਸਾਰੇ ਹੀ ਜ਼ਿਲ੍ਹਿਆਂ ਤੇ ਤਹਿਸੀਲਾਂ ’ਚ ਪੂਰਾ ਜ਼ੋਰ ਲਾ ਕੇ ਹਰ ਤਰ੍ਹਾਂ ਦੇ ਫਾਸ਼ੀ ਹਮਲੇ ਦੀ ਜੜ੍ਹ ਪੁੱਟਣ ਲਈ, ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰਾ ਜ਼ੋਰ ਲਾ ਕੇ ਰੋਸ ਦਿਵਸ ਮਨਾਉਣ ਦਾ ਸੱਦਾ ਦਿਤਾ ਹੈ ਅਤੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ‘ਖੇਤੀ ਬਚਾਉ ਲੋਕਤੰਤਰ ਬਚਾਉ’ ਦੇ ਸੱਦੇ ਤਹਿਤ ਗਵਰਨਰਾਂ ਦੇ ਘਿਰਾਉ ਦੇ ਸੱਦੇ ਦਾ ਵੀ ਸਮਰਥਨ ਕੀਤਾ।