
ਦੀਵਾਨ ਟੋਡਰ ਮੱਲ ਦੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਜਹਾਜ਼ ਹਵੇਲੀ ਨੂੰ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਫੈਸਲਾ ਕੀਤਾ
ਚੰਡੀਗੜ੍ਹ : ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦੇ ਸਭ ਤੋਂ ਛੋਟੇ ਦੋ ਸਾਹਿਬਜ਼ਾਦਿਆਂ (Chhotte Sahibzade) ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ (Diwan Todar Mal) ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ (Punjab Government) ਨੇ ਜਹਾਜ਼ ਹਵੇਲੀ (Jahaz Haweli Diwan Todarmal Ji) ਨੂੰ ਮੁੱਖ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਫੈਸਲਾ ਕੀਤਾ ਹੈ।
Jahaz Haweli
ਹੋਰ ਪੜ੍ਹੋ: ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿਚ ਮੱਥਾ ਰਗੜ ਰਹੇ ਕੈਪਟਨ : ਹਰਪਾਲ ਚੀਮਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਦੱਸਿਆ ਕਿ ਸੂਬਾ ਸਰਕਾਰ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਦੀਵਾਨ ਟੋਡਰ ਮੱਲ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਰਿਹਾਇਸ਼ ਜਹਾਜ਼ ਹਵੇਲੀ (Jahaz Haweli) ਨਾਲ ਜੋੜਨ ਵਾਲੀ ਸੜਕ ਦਾ ਨਾਮ ਉਹਨਾਂ ਦੇ ਨਾਮ ’ਤੇ ਰੱਖਿਆ ਗਿਆ ਹੈ।
Mata Gujra ji and Chotte Sahibzade
ਹੋਰ ਪੜ੍ਹੋ: ਗੁਆਂਢੀਆਂ ਤੋਂ ਦੁਖੀ ਮਹਿਲਾ ਨੇ 7 ਸਾਲਾ ਬੇਟੇ ਨਾਲ 12ਵੀਂ ਮੰਜ਼ਿਲ ਤੋਂ ਮਾਰੀ ਛਾਲ
ਕੈਬਨਿਟ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ (Diwan Todar Mal Marg) ਦੀ ਅਸਾਧਾਰਣ ਦਲੇਰੀ ਪ੍ਰਤੀ ਸ਼ੁਕਰਗੁਜ਼ਾਰੀ ਜਤਾਉਣ ਲਈ ਇਹ ਇੱਕ ਛੋਟਾ ਜਿਹਾ ਕਦਮ ਹੈ। ਉਹਨਾਂ ਚੇਤੇ ਕਰਵਾਉਂਦਿਆਂ ਕਿਹਾ ਕਿ ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ਦੇ ਦੋਸ਼ ਹੇਠ ਜਿਉਂਦਿਆਂ ਨੀਹਾਂ ਵਿੱਚ ਚਿਣਵਾਇਆ ਜਾ ਰਿਹਾ ਸੀ ਅਤੇ ਕੋਈ ਵੀ ਉਹਨਾਂ(ਸਾਹਿਬਜ਼ਾਦਿਆਂ) ਦੇ ਸਸਕਾਰ ਲਈ ਜ਼ਮੀਨ ਦੇਣ ਲਈ ਰਾਜ਼ੀ ਨਹੀਂ ਸੀ ਤਾਂ ਉਸ ਸਮੇਂ ਨੂੰ ਮੁਗਲਾਂ ਦੇ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੀਵਾਨ ਟੋਡਰ ਮੱਲ ਸੋਨੇ ਦੇ ਸਿੱਕੇ ਵਿਛਾ ਕੇ ਜ਼ਮੀਨ ਦਾ ਇੱਕ ਟੁਕੜਾ ਖਰੀਦਿਆ ਸੀ ਅਤੇ ਮੁਗਲਾਂ ਤੋਂ ਸਾਹਿਬਜ਼ਾਦਿਆਂ ਦੀਆਂ ਪਵਿੱਤਰ ਦੇਹਾਂ ਮਿਲਣ ਉਪਰੰਤ ਅੰਤਿਮ ਸਸਕਾਰ ਵੀ ਕੀਤਾ।
Todar Mal
ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਕੱਲ੍ਹ ਹੋਵੇਗੀ PM ਦੀ High Level ਮੀਟਿੰਗ
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੀ.ਟੀ ਰੋਡ ਤੋਂ ਜਹਾਜ਼ ਹਵੇਲੀ (Jahaz Haweli) ਨੂੰ ਜੋੜਨ ਵਾਲੀ ਸੜਕ ਨੂੰ ਚੌੜਾ ਕਰਨ ਲਈ ਮਨਜੂਰੀ ਦਿੱਤੀ ਗਈ ਸੀ ਅਤੇ ਹੁਣ ਟੈਂਡਰਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ 1.5 ਕਿਲੋਮੀਟਰ ਦੇ ਛੋਟੇ ਜਿਹੇ ਟੋਟੇ, ਜਿਸ ਨੂੰ ਸੀਵਰੇਜ ਲਾਈਨਾਂ ਪਾਉਣ ਲਈ ਹਾਲੇ ਰੋਕਿਆ ਗਿਆ ਹੈ, ਤੋਂ ਇਲਾਵਾ ਬਾਕੀ ਸੜਕ ਨੂੰ ਚੌੜਾ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
Vijay Inder Singla
ਹੋਰ ਪੜ੍ਹੋ: ਖ਼ੁਸ਼ਖ਼ਬਰੀ! Punjab Police ਨੇ ਖੋਲ੍ਹੀਆਂ ਭਰਤੀਆਂ, ਇਸ ਦਿਨ ਹੋਵੇਗੀ ਲਿਖਤੀ ਪ੍ਰੀਖਿਆ
ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਨੂੰ ਸੁਚੱਜੇ ਤੇ ਕਾਰਗਰ ਢੰਗ ਨਾਲ ਵਰਤਿਆ ਜਾ ਸਕੇ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਦਿਆਂ ਪੂਰੇ ਰਾਜ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਲਿਆਂਦਾ ਜਾ ਸਕੇ।