
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ।
ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਵਿਚ ‘ਆਪ’ ਆਗੂ ਇਨਸਾਫ਼ ਲਈ ਸਵੇਰ ਤੋਂ ਪਾਣੀ ਦੀ ਟੈਂਕੀ 'ਤੇ ਚੜ੍ਹਿਆ ਹੋਇਆ ਹੈ। ਸਥਾਨਕ ਪੁਲਿਸ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਟੈਂਕੀ 'ਤੇ ਚੜ੍ਹਨ ਵਾਲੇ ਨੌਜਵਾਨ ਦੀ ਪਛਾਣ ਧਰਮਿੰਦਰ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ।
ਪਿੰਡ ਮੀਆਂਪੁਰ ਦੇ ਮੌਜੂਦਾ ਪੰਚਾਇਤ ਮੈਂਬਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਟੈਂਕੀ ’ਤੇ ਚੜ੍ਹਨ ਵਾਲਾ ਨੌਜਵਾਨ ਕੋਈ ਹੋਰ ਨਹੀਂ ਸਗੋਂ ‘ਆਪ’ ਆਗੂ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਉਹਨਾਂ ਨੇ ਪੰਚਾਇਤ ਵਿਚ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲੈਣ ਲਈ ਆਰ.ਟੀ.ਆਈ. ਪਾਈ ਸੀ, ਜਿਸ ਤੋਂ ਬਾਅਦ 30 ਮਈ ਨੂੰ ਉਸ ਦੀ ਕੁੱਟਮਾਰ ਕੀਤੀ ਗਈ। ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਉਸ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ।
AAP leader climbed the tank for justice
ਇਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਅੱਜ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਪੁਲਿਸ ਨੇ ਕੋਈ ਕਾਰਵਾਈ ਕੀਤੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ। ਸਵੇਰ ਤੋਂ ਹੀ ਨੌਜਵਾਨ ਨੂੰ ਹੇਠਾਂ ਉਤਾਰਨ ਦੇ ਯਤਨ ਕੀਤੇ ਜਾ ਰਹੇ ਹਨ। ਪੁਲਿਸ ਲਗਾਤਾਰ ਉਸ ਦੇ ਸੰਪਰਕ ਵਿਚ ਹੈ ਅਤੇ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਟੈਂਕੀ 'ਤੇ ਚੜ੍ਹਿਆ ਧਰਮਿੰਦਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਤੱਥਾਂ ਦੀ ਜਾਂਚ ਕਰਕੇ ਮਾਮਲੇ ਦੀ ਕਾਰਵਾਈ ਕੀਤੀ ਜਾਵੇਗੀ।