
ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਕਈ ਰਾਜ਼ ਖੋਲ੍ਹੇ ਹਨ
ਚੰਡੀਗੜ੍ਹ: ਅੱਜ ਸ਼ਾਮ 5 ਵਜੇ ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ ਇੱਕ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਪ੍ਰੈਸ ਕਾਨਫਰੰਸ ਵਿਚ ਕੁੱਝ ਵੱਡੇ ਖੁਲਾਸੇ ਹੋਣਗੇ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੀ ਕੋਈ ਵੱਡਾ ਖੁਲਾਸਾ ਹੋ ਸਕਦਾ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਕਈ ਰਾਜ਼ ਖੋਲ੍ਹੇ ਹਨ ਤੇ ਏਜੀਟੀਐਫ ਮੁਖੀ ਇਹ ਰਾਜ਼ ਜਨਤਕ ਕਰ ਸਕਦੇ ਹਨ।