ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ SYL ਗੀਤ ਹੋਇਆ ਰਿਲੀਜ਼, ਮਿੰਟਾਂ 'ਚ ਹੋਏ ਮਿਲੀਅਨ ਵਿਊਜ਼ 
Published : Jun 23, 2022, 6:28 pm IST
Updated : Jun 23, 2022, 6:36 pm IST
SHARE ARTICLE
 Late singer Sidhu Musewala's SYL song released,
Late singer Sidhu Musewala's SYL song released,

ਮਰਹੂਮ ਗਾਇਕ ਨੇ ਇਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਗੱਲ ਕੀਤੀ ਹੈ

 

ਚੰਡੀਗੜ੍ਹ - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਗਾਣਾ SYL ਰਿਲੀਜ਼ ਹੋ ਚੁੱਕਾ ਹੈ ਜਿਸ ਦਾ ਮੂਸੇਵਾਲਾ ਦੇ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸਿੱਧੂ ਮੂਸੇਵਾਲਾ ਨੇ ਇਸ ਗੀਤ ਵਿਚ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ ਹੈ ਜਿਸ ਨੂੰ ਲੈ ਕੇ ਲੰਮੇ ਸਮੇਂ ਤੋਂ ਪੰਜਾਬੀ ਲੜਾਈ ਲੜ ਰਹੇ ਹਨ। 

ਮਰਹੂਮ ਗਾਇਕ ਨੇ ਇਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਗੱਲ ਕੀਤੀ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਦੇ ਕੁੱਝ ਬੋਲ ਵੀ ਲੀਕ ਹੋ ਚੁੱਕੇ ਸਨ ਜਿਸ ਤੋਂ ਬਾਅਦ SYL ਦੀ ਇਮਾਰਤ ਦੇ ਵਿਰੋਧ ‘ਚ ਮੁੱਖ ਭੂਮਿਕਾ ਨਿਭਾਉਣ ਵਾਲੇ ਬਲਵਿੰਦਰ ਸਿੰਘ ਜਟਾਣਾ ਦੀਆਂ ਚਰਚਾਵਾ ਵੀ ਹੋਣ ਲੱਗ ਪਈਆਂ ਸਨ ਕਿਉਂਕਿ ਮਰਹੂਮ ਗਾਇਕ ਨੇ ਇਸ ਵਿਚ ਬਲਵਿੰਦਰ ਜਟਾਣਾ ਦਾ ਵੀ ਨਾਮ ਲਿਆ ਹੈ। ਗਾਇਕ ਨੇ ਗੀਤ ਦੇ ਬੋਲ ਵਿਚ ਕਿਹਾ ਹੈ ਕਿ 
 ‘ਜੇ ਨਾ ਟਲੇ ਤਾਂ ਮੁੜ ਬਲਵਿੰਦਰ ਜਟਾਣਾ ਆਉ’। ਗਾਣੇ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ 5 ਲੱਖ ਯੂਜ਼ਰ ਗਾਣੇ ਦੀ ਉਡੀਕ ਕਰ ਰਿਹਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement