ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀਆਂ ਗਈਆਂ ਵੋਲਵੋ ਬੱਸਾਂ ਵਿਚ ਯਾਤਰੀਆਂ ਨੂੰ ਮਿਲੇਗਾ ਪੀਣ ਵਾਲਾ ਪਾਣੀ
Published : Jun 23, 2022, 8:09 pm IST
Updated : Jun 23, 2022, 8:09 pm IST
SHARE ARTICLE
 Passengers will get drinking water in Punjab Volvo buses
Passengers will get drinking water in Punjab Volvo buses

ਪੰਜਾਬ ਰੋਡਵੇਜ਼ ਵੱਲੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸੇਵਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ


 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ ਵਿੱਚ ਯਾਤਰੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੀ ਬੋਤਲ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਰਾਜ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਰਾਜ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸਰਵਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਰੂਟ ਉੱਤੇ ਵੋਲਵੋ ਬੱਸ ਪ੍ਰਤੀ ਕਿਲੋਮੀਟਰ 100 ਰੁਪਏ ਦੇ ਕਰੀਬ ਹਾਸਲ ਕਰ ਰਹੀ ਹੈ।  

 Passengers will get drinking water in Punjab Volvo busesPassengers will get drinking water in Punjab Volvo buses

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਰੋਡਵੇਜ਼ ਨੂੰ ਮੁੜ ਲੀਹ ‘ਤੇ ਲਿਆਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਬੱਸਾਂ ਦੇ ਟਾਇਮ ਟੇਬਲ ਨੂੰ ਇੰਨ-ਬਿੰਨ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸਤ ਨਹੀਂ ਕੀਤੀ  ਜਾਵੇਗੀ। ਟਾਇਮ ਟੇਬਲ ਦੇ ਲਾਗੂ ਹੋਣ ਨਾਲ ਬੱਸ ਸੇਵਾ ਵਿੱਚ ਦਿਨ ਪ੍ਰਤੀ ਦਿਨ ਸੁਧਾਰ ਹੋ ਰਿਹਾ ਹੈ ਅਤੇ ਨਾਲ ਹੀ ਗੈਰ-ਕਾਨੂੰਨੀ ਤੌਰ ‘ਤੇ ਕੁਝ ਲੋਕਾਂ ਵੱਲੋਂ ਚਲਾਈ ਜਾ ਰਹੀ ਬੱਸ ਸੇਵਾ ਨੂੰ ਵੀ ਠੱਲ ਪਈ ਹੈ। 

 Laljit Singh BhullarLaljit Singh Bhullar

ਅੱਜ ਇੱਥੇ ਹੋਈ ਮੀਟਿੰਗ ਵਿੱਚ ਹਾਜ਼ਰ ਪੰਜਾਬ ਰੋਡਵੇਜ਼ ਦੇ ਜੀਐਮ ਅਤੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਨੂੰ ਹਦਾਇਤ ਕੀਤੀ ਗਈ ਕਿ ਉਹ ਨਜ਼ਾਇਜ ਤੌਰ ‘ਤੇ ਚੱਲ ਰਹੀ ਬੱਸ ਸੇਵਾ ਨੂੰ ਸੂਬੇ ਵਿੱਚੋਂ ਪੂਰੇ ਤੌਰ ‘ਤੇ ਖ਼ਤਮ ਕਰਨ ਲਈ ਚੈਕਿੰਗ ਦੀ ਕਾਰਵਾਈ ਨੂੰ ਹੋਰ ਕਾਰਗਰ ਬਨਾਉਣ ਦੀ ਦਿਸ਼ਾ ਵਿੱਚ ਸਾਂਝੇ ਤੌਰ ‘ਤੇ ਕਾਰਵਾਈ ਅਮਲ ਵਿੱਚ ਲਿਆਉਣ।

ਉਹਨਾਂ ਕਿਹਾ ਕਿ ਜਨਰਲ ਮੈਨੇਜਰ (ਜੀਐਮ) ਨੂੰ ਹਦਾਇਤ ਕੀਤੀ ਕਿ ਉਹ ਪ੍ਰਤੀ ਕਿਲੋਮੀਟਰ ਮਾਈਲੇਜ਼ ਵਿੱਚ ਹੋਰ ਸੁਧਾਰ ਲਿਆਉਣ ਦੇ ਨਾਲ ਨਾਲ ਸੂਬੇ ਵਿੱਚ ਸਰਕਾਰੀ ਬੱਸਾਂ ਵਿੱਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਸੂਬੇ ਵਿੱਚ ਵੀ.ਟੀ.ਐਸ ਸਿਸਟਮ ਨੂੰ ਵੀ ਤੈਅ ਸਮੇਂ ‘ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਕਿ ਸੂਬੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੀਆਂ ਬੱਸਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਸਕੇ।

ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਿ ਟਾਇਮ ਟੇਬਲ ਦੇ ਸਲੌਟ ਵਿੱਚ ਰੋਟੇਸ਼ਨ ਵਿਧੀ ਅਪਣਾਈ ਜਾਵੇ ਤਾਂ ਜੋ ਸਭ ਨੂੰ ਬਰਾਬਰ ਮੌਕੇ ਮਿਲ ਸਕਣ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਵਿਕਾਸ ਗਰਗ, ਸਕੱਤਰ, ਟਰਾਂਸਪੋਰਟ ਵਿਭਾਗ, ਸ੍ਰੀ ਪਰਦੀਪ ਸਭਰਵਾਲ, ਅਮਨਦੀਪ ਕੌਰ  ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਵਿਮਲ ਕੁਮਾਰ ਸੇਤੀਆ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement