
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਤਲਵੰਡੀ ਭਾਈ : ਫਿਰੋਜ਼ਪੁਰ ਦੇ ਤਲਵੰਡੀ ਭਾਈ 'ਚ ਅੱਜ ਦਿਨ-ਦਿਹਾੜੇ ਸਥਾਨਕ ਇਕ ਆੜ੍ਹਤ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਤਲਵੰਡੀ ਭਾਈ ਵਜੋਂ ਹੋਈ ਹੈ। ਮ੍ਰਿਤਕ ਆਟਾ ਚੱਕੀ ਦਾ ਮਾਲਕ ਸੀ। ਪ੍ਰੇਮ ਕੁਮਾਰ ਦੇ ਪੱਟ ਵਿਚ ਗੋਲ਼ੀ ਲੱਗੀ।
ਇਹ ਵੀ ਪੜ੍ਹੋ: ਮਸ਼ਹੂਰ ਸੈਰ ਸਪਾਟਾ ਸਥਾਨ ਦੀ ਸੂਚੀ 'ਚ ਸ਼ਾਮਲ ਰਾਜਸਥਾਨ ਦਾ ਕੁਲਧਾਰਾ ਪਿੰਡ, ਜਿਹੜਾ ਰਾਤੋ ਰਾਤ ਗਿਆ ਸੀ ਉਜੜ
ਜਿਸ ਨੂੰ ਲਹੂ-ਲੁਹਾਣ ਹਾਲਾਤ 'ਚ ਇਲਾਜ ਲਈ ਸਥਾਨਕ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ, ਜਿਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਮੋਗਾ ਰੈਫਰ ਕਰ ਦਿਤਾ ਗਿਆ ਪਰ ਉਕਤ ਵਿਅਕਤੀ ਨੇ ਰਸਤ 'ਚ ਦਮ ਤੋੜ ਦਿਤਾ। ਘਟਨਾ ਤੋਂ ਬਾਅਦ ਸ਼ਹਿਰ ਵਿਚ ਦਹਿਸ਼ਤ ਵਾਲਾ ਮਾਹੌਲ ਹੈ। ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਪੁਲਿਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਜਾਰੀ: ਡਾ.ਬਲਜੀਤ ਕੌਰ
ਇਸ ਸਬੰਧੀ ਡੀਐਸਪੀ ਪਲਵਿੰਦਰ ਸਿੰਘ ਸਿੱਧੂ ਨ੍ ਗੱਲਬਾਤ ਕਰਦਿਆਂ ਕਿਹਾ ਕਿ ਮੋਟਰਸਾਈਕਲ 'ਤੇ ਦੋ ਹਮਲਾਵਰ ਆਏ ਜਿਨ੍ਹਾਂ ਨੇ ਮੂੰਹ 'ਤੇ ਕੱਪੜਾ ਬੰਨ੍ਹਿਆ ਹੋਇਆ ਸੀ ਨੇ ਦੁਕਾਨ 'ਚ ਬੈਠੇ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆ।ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਉਹਨਾਂ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।