
ਭਾਰਤੀ ਹਵਾਈ ਫ਼ੌਜ ਵਿਚ ਸੇਵਾਵਾਂ ਨਿਭਾਅ ਰਿਹਾ ਮ੍ਰਿਤਕ ਜਸਵੀਰ ਸਿੰਘ ਦਾ ਪੁੱਤਰ
ਹੁਸ਼ਿਆਰਪੁਰ: ਥਾਣਾ ਦਸੂਹਾ ਵਿਚ ਬਤੌਰ ਏ.ਐਸ.ਆਈ. ਤਾਇਨਾਤ ਜਸਵੀਰ ਸਿੰਘ ਵਾਸੀ ਪਿੰਡ ਮਹਿੰਦੀਪੁਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਮੁਲਜ਼ਮ ਕਾਰ ਚਾਲਕ ਦੀ ਗ੍ਰਿਫ਼ਤਾਰੀ ਲਈ ਮੌਕੇ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਜਹਾਜ਼ ਵਿਚ ਫੋਨ ’ਤੇ ‘ਹਾਈਜੈਕ’ ਬਾਰੇ ਗੱਲ ਕਰਨ ਵਾਲਾ ਯਾਤਰੀ ਗ੍ਰਿਫ਼ਤਾਰ, ਮੁੰਬਈ ਤੋਂ ਦਿੱਲੀ ਜਾ ਰਹੀ ਸੀ ਉਡਾਣ
ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਜਸਵੀਰ ਸਿੰਘ ਥਾਣਾ ਦਸੂਹਾ ਵਿਖੇ ਡਿਊਟੀ ਅਫ਼ਸਰ ਸੀ। ਅੱਜ ਜਦੋਂ ਉਹ ਅਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਨੈਸ਼ਨਲ ਹਾਈਵੇ ’ਤੇ ਬਣੇ ਰੇਲਵੇ ਸਟੇਸ਼ਨ ’ਤੇ ਪਹੁੰਚਿਆ ਤਾਂ ਪਿਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ। ਹਾਦਸੇ ਵਿਚ ਜਸਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: SGGS ਕਾਲਜ ਨੇ ਜਿੱਤਿਆ ਕੁਇਜ਼ ਮੁਕਾਬਲਾ
ਰਾਹਗੀਰਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਦਸੂਹਾ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਸਥਾਨਕ ਪੁਲਿਸ ਵਲੋਂ ਘਟਨਾ ਸਬੰਧੀ ਪ੍ਰਵਾਰ ਵਾਲਿਆਂ ਨੂੰ ਸੂਚਿਤ ਕਰਨ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਮ੍ਰਿਤਕ ਜਸਵੀਰ ਸਿੰਘ ਦਾ ਇਕ ਪੁੱਤਰ ਭਾਰਤੀ ਹਵਾਈ ਫ਼ੌਜ ਵਿਚ ਸੇਵਾਵਾਂ ਨਿਭਾਅ ਰਿਹਾ ਹੈ। ਮੌਕੇ ’ਤੇ ਪਹੁੰਚੇ ਡੀ.ਐਸ.ਪੀ. ਬਲਬੀਰ ਸਿੰਘ ਨੇ ਥਾਣਾ ਮੁਖੀ ਬਲਵਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ।