ਜਲੰਧਰ : ਹਥਿਆਰਬੰਦ ਲੁਟੇਰਿਆਂ ਨੇ ਫਲਿੱਪਕਾਰਟ ਸਟੋਰ ਨੂੰ ਬਣਾਇਆ ਨਿਸ਼ਾਨਾ, ਗੰਨ ਪੁਆਇੰਟ ’ਤੇ ਲੁੱਟੇ ਕਰੀਬ 4 ਲੱਖ ਰੁਪਏ
Published : Jun 23, 2023, 11:50 am IST
Updated : Jun 23, 2023, 11:50 am IST
SHARE ARTICLE
photo
photo

ਸਟਾਫ਼ ਨੂੰ ਬੰਧਕ ਬਣਾ ਕੇ ਫ਼ੋਨ ਤੇ CCTV ਕੈਮਰਿਆਂ ਦੀ DVR ਵੀ ਲੈ ਗਏ

 

ਜਲੰਧਰ : ਜਲੰਧਰ ਸ਼ਹਿਰ ਦੇ ਸੋਢਲ ਇੰਡਸਟਰੀਅਲ ਏਰੀਆ 'ਚ ਸਥਿਤ ਫਲਿੱਪਕਾਰਟ ਕੰਪਨੀ ਦੇ ਗੋਦਾਮ 'ਚੋਂ ਦੇਰ ਰਾਤ ਲੁਟੇਰਿਆਂ ਨੇ 3.50 ਲੱਖ ਰੁਪਏ ਦੀ ਨਕਦੀ ਲੁੱਟ ਲਈ। ਲੁਟੇਰੇ ਗੋਦਾਮ ਵਿਚ ਕੰਮ ਕਰਦੇ ਮਜ਼ਦੂਰਾਂ ਦੇ 6 ਮੋਬਾਈਲ ਫੋਨ ਅਤੇ ਪਰਸ ਵੀ ਲੈ ਗਏ। ਮੁਲਾਜ਼ਮਾਂ ਨੇ ਦਸਿਆ ਕਿ 4 ਨਕਾਬਪੋਸ਼ ਹਥਿਆਰਬੰਦ ਲੁਟੇਰੇ ਬਾਈਕ 'ਤੇ ਸਵਾਰ ਹੋ ਕੇ ਆਏ ਸਨ। 3 ਨੇ ਗੋਦਾਮ ਦੇ ਅੰਦਰ ਵਾਰਦਾਤ ਨੂੰ ਅੰਜਾਮ ਦਿਤਾ, ਜਦਕਿ ਇਕ ਬਾਹਰ ਪਹਿਰਾ ਦੇ ਰਿਹਾ ਸੀ।

ਉਨ੍ਹਾਂ ਦਸਿਆ ਕਿ ਨਕਾਬਪੋਸ਼ ਲੁਟੇਰਿਆਂ ਵਿਚੋਂ ਇੱਕ ਨੇ ਪਿਸਤੌਲ ਕੱਢ ਕੇ ਗੋਦਾਮ ਦੇ ਮੈਨੇਜਰ ਦੇ ਸਿਰ ਵੱਲ ਇਸ਼ਾਰਾ ਕੀਤਾ। ਉਸ ਨੂੰ ਕਿਹਾ ਕਿ ਦੱਸ ਕਿ ਨਕਦੀ ਕਿੱਥੇ ਹੈ। ਜਦੋਂ ਮੈਨੇਜਰ ਨੇ ਕੋਈ ਜਵਾਬ ਨਾ ਦਿਤਾ ਤਾਂ ਉਸ ਨੇ ਕੰਧ ਨਾਲ ਸਿਰ ਮਾਰਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੂੰ ਲਾਈਨ 'ਚ ਲਗਾ ਕੇ ਫਿਲਮੀ ਅੰਦਾਜ਼ 'ਚ ਪਹਿਲਾਂ ਉਨ੍ਹਾਂ ਦੇ ਮੋਬਾਇਲ ਅਤੇ ਪਰਸ ਆਪਣੇ ਕਬਜ਼ੇ 'ਚ ਲੈ ਲਿਆ।

ਕਰਮਚਾਰੀ ਮਾਨਤਾਵਿਆ ਨੇ ਦਸਿਆ ਕਿ ਪਿਸਤੌਲ ਕੱਢ ਕੇ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਲੁਟੇਰੇ ਦੀ ਬਾਂਹ 'ਤੇ ਵੱਡਾ ਟੈਟੂ ਬਣਿਆ ਹੋਇਆ ਸੀ। ਹਾਲਾਂਕਿ ਲੁਟੇਰਿਆਂ ਨੇ ਕੋਈ ਗੋਲੀ ਨਹੀਂ ਚਲਾਈ। ਲੁਟੇਰੇ ਕੋਲ ਇੱਕ ਸਿਕਸਰ ਪਿਸਤੌਲ ਸੀ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਫ਼ਰਾਰ ਹੋ ਗਏ।

ਲੁੱਟ ਤੋਂ ਬਾਅਦ ਲੁਟੇਰਿਆਂ ਨੇ ਗੋਦਾਮ ਵਿਚ ਕੋਈ ਸਬੂਤ ਨਹੀਂ ਛੱਡਿਆ। ਲੁਟੇਰੇ ਗੋਦਾਮ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਪਾੜ ਕੇ ਆਪਣੇ ਨਾਲ ਲੈ ਗਏ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਪੂਰੀ ਰੇਕੀ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਵਿਚ ਕਿਸੇ ਕੰਪਨੀ ਦਾ ਮੁਲਾਜ਼ਮ ਵੀ ਸ਼ਾਮਲ ਹੋ ਸਕਦਾ ਹੈ।

ਏਸੀਪੀ ਨਾਰਥ ਦਮਨਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਰਹੀ ਹੈ। ਲੁਟੇਰਿਆਂ ਨੂੰ ਫੜਨ ਲਈ ਤਿੰਨ ਟੀਮਾਂ ਬਣਾਈਆਂ ਗਈਆਂ ਹਨ। ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਲੁਟੇਰਿਆਂ ਦੇ ਆਉਣ-ਜਾਣ ਦੇ ਰੂਟ ਨੂੰ ਦੇਖ ਕੇ ਉਨ੍ਹਾਂ ਦੀ ਭਾਲ ਕੀਤੀ ਜਾਵੇਗੀ। ਗੋਦਾਮ ਦੇ ਮੁਲਾਜ਼ਮਾਂ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement