ਕਬੱਡੀ ਖਿਡਾਰੀ ਦੀ ਮਾਂ ’ਤੇ ਹਮਲਾ ਕਰਨ ਦੇ ਮਾਮਲੇ ’ਚ ਖ਼ੁਲਾਸਾ: ਕੁਲਵਿੰਦਰ ਕਿੰਦਾ ਨੇ ਖ਼ੁਦ ਹੀ ਕੀਤਾ ਸੀ ਮਾਂ ’ਤੇ ਹਮਲਾ
Published : Jun 23, 2023, 4:11 pm IST
Updated : Jun 23, 2023, 4:11 pm IST
SHARE ARTICLE
Moga police have arrested Kulwinder Singh alias Kinda
Moga police have arrested Kulwinder Singh alias Kinda

ਪੁਲਿਸ ਨੇ ਖਿਡਾਰੀ ਨੂੰ ਕੀਤਾ ਗ੍ਰਿਫ਼ਤਾਰ

 

ਮੋਗਾ : ਬੰਧਨੀ ਕਲਾਂ 'ਚ ਕਬੱਡੀ ਖਿਡਾਰੀ ਕੁਲਵਿੰਦਰ ਸਿੰਘ ਕਿੰਦਾ ਦੇ ਘਰ ’ਤੇ ਹਮਲਾ ਕਰਨ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਦਰਅਸਲ ਇਕ ਦਿਨ ਪਹਿਲਾਂ ਕਬੱਡੀ ਖਿਡਾਰੀ ਨੇ  ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਕੇ ਕੁੱਝ ਲੋਕਾਂ 'ਤੇ ਉਸ ਦੇ ਘਰ 'ਤੇ ਹਮਲਾ ਕਰ ਕੇ ਉਸ ਦੀ ਮਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਦੇ ਇਲਜ਼ਾਮ ਲਗਾਏ ਸਨ। ਪੁਲਿਸ ਨੇ ਥੋੜ੍ਹੇ ਸਮੇਂ ਵਿਚ ਹੀ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੂੰ ਅਪਣੀ ਮਾਂ ਨੂੰ ਜ਼ਖ਼ਮੀ ਕਰਨ ਅਤੇ ਘਰ ਤੇ ਹੋਏ ਹਮਲੇ ਦੀ ਝੂਠੀ ਘਟਨਾ ਰਚਣ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਜਲਵਾਯੂ ਤਬਦੀਲੀ ਨਾਲ ਦੁੱਗਣਾ ਹੋਇਆ ਲੂ ਚੱਲਣ ਦਾ ਖਦਸ਼ਾ

ਪੁਲਿਸ ਨੇ ਖ਼ੁਲਾਸਾ ਕੀਤਾ ਕਿ ਕਬੱਡੀ ਖਿਡਾਰੀ ਨੇ ਖ਼ੁਦ ਹੀ ਅਪਣੀ ਮਾਂ ’ਤੇ ਹਮਲਾ ਕੀਤਾ ਸੀ। ਪੁਲਿਸ ਨੇ ਸੀ.ਸੀ.ਟੀ.ਵੀ. ਅਤੇ ਹੋਰ ਪਹਿਲੂਆਂ ਦੀ ਜਾਂਚ ਤੋਂ ਬਾਅਦ ਪਾਇਆ ਕਿ ਘਟਨਾ ਵਾਲੀ ਰਾਤ ਕੋਈ ਵੀ ਵਿਅਕਤੀ ਕੁਲਵਿੰਦਰ ਸਿੰਘ ਕਿੰਦਾ ਦੇ ਘਰ ਦਾਖ਼ਲ ਨਹੀਂ ਹੋਇਆ। ਹਾਲਾਂਕਿ ਪੁਲਿਸ ਨੇ ਕੁਲਵਿੰਦਰ ਕਿੰਦਾ ਨੂੰ ਖੁਦ ਭੱਜ ਕੇ ਅਪਣੇ ਘਰ 'ਚ ਦਾਖਲ ਹੁੰਦੇ ਦੇਖਿਆ।

ਇਹ ਵੀ ਪੜ੍ਹੋ: ਪੰਜਾਬ ਵਿਚ ਘੱਟੋ-ਘੱਟ ਸਮਰਥਨ ਮੁੱਲ ਤੋਂ ਵੀ ਘੱਟ ਹੋਈ 70 ਫ਼ੀ ਸਦੀ ਤੋਂ ਵੱਧ ਮੂੰਗੀ ਦੀ ਖਰੀਦ

ਇਸ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਕੁਲਵਿੰਦਰ ਸਿੰਘ ਅਪਣੀ ਮਾਂ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸ ਦੇ ਚਲਦਿਆਂ ਉਸ ਨੇ ਮਿਤੀ 21.06.2023 ਨੂੰ ਚਿਕਨ ਕਾਰਨਰ ਮੇਨ ਰੋਡ ਬੱਧਨੀ ਕਲਾਂ ਤੋਂ ਮੀਟ ਕੱਟਣ ਵਾਲਾ ਚਾਕੂ ਲੈ ਕੇ ਖ਼ੁਦ ਹੀ ਮਾਂ ’ਤੇ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਕਾਰ ਚਾਲਕ ਮਹਿਲਾ ਨੇ ਮੋਟਰਸਾਈਕਲ ਸਵਾਰਾਂ ਨੂੰ ਦਰੜਿਆ, ਇਕ ਦੀ ਮੌਤ

ਕੁਲਵਿੰਦਰ ਕਿੰਦਾ ਨੇ ਅਪਣੀ ਨਿੱਜੀ ਰੰਜਿਸ਼ ਕਰ ਕੇ ਤਿੰਨ ਖਿਡਾਰੀਆਂ ਦਾ ਨਾਂਅ ਲਿਆ ਸੀ। ਪੁਲਿਸ ਨੇ ਕੁਲਵਿੰਦਰ ਕਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਮਲੇ ਵਿਚ ਜ਼ਖ਼ਮੀ ਔਰਤ ਰਛਪਾਲ ਕੌਰ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਮੋਗਾ ਤੇ ਬਾਅਦ ਡੀ. ਐਮ. ਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement